ਲੁਧਿਆਣਾ – ਮੇਜਰ ਟਾਈਮਸ ਬਿਉਰੋ :
ਲੁਧਿਆਣਾ ਦੇ ਸਤਲੁਜ ਦਰਿਆ ਦੇ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰ ਸਸਰਾਲੀ ਕਾਲੋਨੀ, ਸੱਤੋਵਾਲ, ਜਮਾਲਪੁਰ ਲੇਲੀ, ਕਾਸਾਬਾਦ, ਰਾਹੋਂ ਰੋਡ, ਢੇਰੀ ਅਤੇ ਹੋਰਨਾਂ ਇਲਾਕਿਆਂ ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਨ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮਿਲਟਰੀ ਅਤੇ ਲੋਕਾਂ ਦਾ ਸਹਾਇਤਾ ਨਾਲ ਲਗਾਤਾਰ ਬੰਨ ਨੂੰ ਮਜਬੂਤ ਕਰਨ ਲਈ ਲਗਾਤਾਰ ਉਪਗਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਖੁਦ ਆਪਣੀ ਟੀਮ ਸਮੇਤ ਬੰਨ੍ਹ ਦੀ ਮਜਬੂਤੀ ਲਈ ਉਪਰਾਲੇ ਕਰ ਰਹੇ ਹਨ। ਵੀਰਵਾਰ ਨੂੰ ਪੂਰਾ ਦਿਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਆਪਣੇ ਹੱਥੀ ਕਦੇ ਬੰਨ੍ਹ ’ਤੇ ਬੋਰੀਆਂ ਤੇ ਕਦੇ ਪੱਥਰ ਲਾਉਦੇ ਰਹੇ। ਉਧਰ ਹਲਾਤਾਂ ਤੇ ਨਜ਼ਰ ਰੱਖਣ ਲਈ ਜਿੱਥੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਲਗਾਤਾਰ ਹੜ੍ਹ ਸੰਭਾਵਿਤ ਖੇਤਰ ਤੇ ਨਜ਼ਰ ਰੱਖੀ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਵੀਰਵਾਰ ਨੂੰ ਥਾਣਾ ਮੇਹਰਬਾਨ ਦੇ ਹੜ੍ਹ ਸੰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਦੋਨੋਂ ਅਧਿਕਾਰੀ ਗਾਰੇ ਵਿੱਚ ਪੈਦਲ ਚੱਲਕੇ ਬੰਨ ਨੂੰ ਮਜ਼ਬੂਤ ਕਰਨ ਵਿੱਚ ਲੱਗੀਆਂ ਟੀਮਾਂ ਕੋਲ ਪੁੱਜੇ ਅਤੇ ਉਨ੍ਹਾਂ ਤੋਂ ਮੌਜੂਦਾ ਹਲਾਤਾਂ ਦੀ ਰਿਪੋਰਟ ਲਈ। ਪੁਲਿਸ ਕਮਿਸ਼ਨਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਜੈਨ ਨੇ ਬੰਨ ਤੇ ਕੰਮ ਕਰ ਰਹੀਆਂ ਟੀਮਾਂ ਅਤੇ ਲੋਕਾਂ ਦਾ ਹੌਸਲਾ ਵਧਾਇਆ ਅਤੇ ਖੁਦ ਦਾ ਧਿਆਨ ਰੱਖਕੇ ਰਾਹਤ ਦੇ ਕੰਮ ਕਰਨ ਲਈ ਕਿਹਾ। ਇਸ ਤੋਂ ਬਾਅਦ ਦੋਨੋਂ ਅਧਿਕਾਰੀਆਂ ਵੱਲੋਂ ਸਥਾਨਕ ਨਿਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਦਰਿਆ ਦੇ ਨਜ਼ਦੀਕ ਵਸੇ ਲੋਕਾਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ•। ਉਨ੍ਹਾਂ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੌਸਾ ਵੀ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਮੌਕੇ ਮੌਜੂਦ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਮੌਕੇ ਮੌਜੂਦ ਟੀਮਾਂ ਨੂੰ ਪ੍ਰਭਾਵਿਤ ਪਰਿਵਾਰਾਂ ਦੀ ਸੁਰੱਖਿਆ ਤੇ ਸਹਾਇਤਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਦਰਿਆ ਦੇ ਕਿਨਾਰੇ ਰਹਿੰਦੇ ਪਰਿਵਾਰਾਂ ਨੂੰ ਯਕੀਨ ਦਵਾਇਆ ਕਿ ਲੁਧਿਆਣਾ ਪੁਲਿਸ ਅਤੇ ਪ੍ਰਸ਼ਾਸਨ ਹਰ ਸਮੇਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਸਮਰਪਿਤ ਹੈ।