By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ : ਹਰਜੋਤ ਸਿੰਘ ਬੈਂਸ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ : ਹਰਜੋਤ ਸਿੰਘ ਬੈਂਸ

Punjab

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ : ਹਰਜੋਤ ਸਿੰਘ ਬੈਂਸ

Major Times Editor
Last updated: September 10, 2025 7:02 pm
Major Times Editor Published September 10, 2025
Share
SHARE

ਚੰਡੀਗੜ੍ਹ ਮੇਜਰ ਟਾਈਮ, ਬਿਉੋਰੋ :

ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ।ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਘਰਾਂ ਵਿੱਚ ਵਿਆਪਕ ਤੌਰ ‘ਤੇ ਫਾਗਿੰਗ ਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਸਾਫ-ਸੁਥਰਾ ਮਾਹੌਲ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ 100ਪ੍ਰਤੀਸ਼ਤ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਗਈ ਹੈ, ਬਿਜਲੀ ਦੇ ਖੰਭੇ, ਤਾਰਾਂ ਤੇ ਟਰਾਂਸਫਾਰਮਰ ਠੀਕ ਕਰਕੇ ਚਾਲੂ ਕੀਤੇ ਗਏ ਹਨ। ਇਸੇ ਤਰ੍ਹਾਂ, 100ਪ੍ਰਤੀਸ਼ਤ ਪਾਣੀ ਸਪਲਾਈ ਵੀ ਮੁੜ ਬਹਾਲ ਹੋ ਚੁੱਕੀ ਹੈ, ਜਿਸ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਐਨ.ਡੀ.ਆਰ.ਐਫ ਦੀਆਂ ਕਿਸ਼ਤੀਆਂ ਦੀ ਸਹਾਇਤਾ ਨਾਲ ਪਾਈਪ ਲਾਈਨਾਂ ਨੂੰ ਮੁੜ ਜੋੜਿਆ। ਸ. ਬੈਂਸ ਨੇ ਹੋਰ ਦੱਸਿਆ ਕਿ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਨਾਲ ਲੰਬੇ ਸਮੇਂ ਲਈ ਸੁਰੱਖਿਆ ਅਤੇ ਬਿਹਤਰ ਸੰਪਰਕ ਸੁਨਿਸ਼ਚਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਰੈਵੇਨਿਊ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜੋ ਆਉਂਦੇ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਪਿਛਲੇ ਕਈ ਹਫ਼ਤਿਆਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਗਾਤਾਰ ਆਪਣੇ ਹਲਕੇ ਵਿੱਚ ਮੌਜੂਦ ਰਹਿ ਕੇ ਪ੍ਰਸ਼ਾਸਨ ਨਾਲ ਮਿਲ ਕੇ ਹਾਲਾਤਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪ ਵਲੰਟੀਅਰਾਂ, ਪੰਚਾਂ-ਸਰਪੰਚਾਂ ਅਤੇ ਯੂਥ ਕਲੱਬਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਸੰਕਟ ਦੇ ਸਮੇਂ ਉਨ੍ਹਾਂ ਨਾਲ ਮਿਲ ਕੇ ਕੰਮ ਕੀਤਾ।  ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰੀ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪਸ਼ੂਆਂ ਲਈ ਖ਼ਾਸ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪਸ਼ੂਆਂ ਦੀ ਸੰਭਾਲ ਲਈ 10 ਟਰੱਕ ਚਾਰਾ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ, ਜਦਕਿ ਪ੍ਰਭਾਵਿਤ ਪਰਿਵਾਰਾਂ ਲਈ ਖਾਣ-ਪੀਣ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਨਿਯਮਿਤ ਤੌਰ ‘ਤੇ ਕੀਤੀ ਜਾ ਰਹੀ ਹੈ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ, “ਮੈਂ ਦਿਲੋਂ ਧੰਨਵਾਦ ਕਰਦਾ ਹਾਂ ਸਾਰੀਆਂ ਦਾ ਜਿਨ੍ਹਾਂ ਨੇ ਇਨ੍ਹਾਂ ਕੁਦਰਤੀ ਆਫ਼ਤਾਂ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਲੋਕਾਂ, ਖ਼ਾਸਕਰ ਮੇਰੇ ਹਲਕੇ ਦੇ ਵਾਸੀਆਂ, ਲਈ ਸਕਾਰਾਤਮਕ ਭੂਮਿਕਾ ਨਿਭਾਈ ਅਤੇ ਸਹਿਯੋਗ ਦਿੱਤਾ।

ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫ਼ਰ ਲਈ 85 ਲੱਖ ਰੁਪਏ ਕੀਤੇ ਜਾਰੀ:ਡਾ.ਬਲਜੀਤ ਕੋਰ

10 ਲੱਖ ਦੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੇ ਖੇਤਰ ‘ਚ ਕ੍ਰਾਂਤੀਕਾਰੀ ਕਦਮ: ਮੀਤ ਹੇਅਰ

ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਪੰਜਾਬ: ਮੁੱਖ ਮੰਤਰੀ ਮਾਨ

ਕਈ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ , ਤੁਰੰਤ ਸਕੂਲ ਕੀਤੇ ਬੰਦ, ਪੈਦਾ ਹੋਇਆ ਦਹਿਸ਼ਤ ਦਾ ਮਾਹੌਲ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?