By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਹਰਪਾਲ ਚੀਮਾ ਤੇ ਬੈਂਸ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕਿਹਾ- ਹਰ ਨੁਕਸਾਨ ਦੀ ਹੋਵੇਗੀ ਭਰਪਾਈ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਹਰਪਾਲ ਚੀਮਾ ਤੇ ਬੈਂਸ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕਿਹਾ- ਹਰ ਨੁਕਸਾਨ ਦੀ ਹੋਵੇਗੀ ਭਰਪਾਈ

Punjab

ਹਰਪਾਲ ਚੀਮਾ ਤੇ ਬੈਂਸ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕਿਹਾ- ਹਰ ਨੁਕਸਾਨ ਦੀ ਹੋਵੇਗੀ ਭਰਪਾਈ

Major Times Editor
Last updated: September 13, 2025 6:19 pm
Major Times Editor Published September 13, 2025
Share
SHARE

 ਨੰਗਲ :

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾਂ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਅੰਕੜੇ ਹਨ ਤਾ ਉਹ ਜਨਤਕ ਕਰਨ ਕਿਉਂਕਿ ਅਸੀਂ ਪੰਜਾਬ ਸਰਕਾਰ ਦੇ ਅੰਕੜੇ ਜਾਰੀ ਕਰ ਚੁੱਕੇ ਹਾਂ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਸੇਸ਼ ਦੌਰੇ ਦੌਰਾਨ ਉਹ ਹਲਕਾ ਵਿਧਾਇਕ ਸ.ਹਰਜੋਤ ਸਿੰਘ ਬੈਂਸ ਦੇ ਨਾਲ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਮਿਲ ਕੇ ਕਿਹਾ ਕਿ ਹਰ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ, ਲੋਕਾਂ ਦੇ ਮਕਾਨਾਂ, ਪਸ਼ੂ ਧੰਨ, ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਸੜਕਾਂ, ਪੁਲਾਂ ਦੀ ਉਸਾਰੀ ਮੁੜ ਕਰਵਾਈ ਜਾਵੇਗੀ, ਜਿਹੜੇ ਪਿੰਡਾਂ ਵਿੱਚ ਹੜ੍ਹਾਂ ਕਾਰਨ ਵੱਧ ਨੁਕਸਾਨ ਹੋਇਆ ਹੈ, ਉਨ੍ਹਾਂ ਪਿੰਡਾਂ ਦਾ ਸਰਵੇ ਹੋ ਰਿਹਾ ਹੈ, ਵਿਸੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਹਰ ਨੁਕਸਾਨ ਲਈ ਪੰਜਾਬ ਦੇ ਮੁੱਖ ਮੰਤਰੀ ਸੰਜੀਦਾਂ ਹਨ ਤੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਸ ਦੇ ਲਈ ਪੂਰੀ ਤਰਾਂ ਵਚਨਬੱਧ ਹੈ।ਉਨ੍ਹਾਂ ਨੇ ਕਿਹਾ ਕਿ ਮੌਕੇ ਤੇ ਆ ਕੇ ਦੇਖਿਆ ਹੈ ਪਹਾੜਾ ਵਿਚ ਪਏ ਮੀਹ ਨਾਲ ਦਰਿਆਵਾ ਨਹਿਰਾਂ ਨੇ ਲੋਕਾਂ ਦਾ ਬਹੁਤ ਨੁਕਸਾਨ ਕੀਤਾ ਹੈ। ਫਸਲਾਂ ਦੇ ਨਾਲ ਨਾਲ ਜ਼ਮੀਨਾਂ ਵੀ ਹੜ੍ਹ ਗਈਆਂ ਹਨ, ਖੇਤਾਂ ਵਿਚ ਰੇਤ ਭਰ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ.ਹਰਜੋਤ ਸਿੰਘ ਬੈਂਸ ਨੇ ਓਪਰੇਸ਼ਨ ਰਾਹਤ ਚਲਾ ਕੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਦਾ ਉਪਰਾਲਾ ਕੀਤਾ ਹੈ, ਇਸ ਅਭਿਆਨ ਵਿੱਚ ਪੰਚਾਂ, ਸਰਪੰਚਾਂ, ਨੌਜਵਾਨਾਂ, ਆਪ ਵਲੰਟੀਅਰਾਂ ਨੇ ਜਿਕਰਯੋਗ ਭੂਮਿਕਾ ਨਿਭਾਈ ਹੈ। ਵਿੱਤ ਮੰਤਰੀ ਨੈ ਕਿਹਾ ਕਿ ਦਰਿਆਵਾਂ ਨੂੰ ਚੈਨੇਲਾਈਜ਼ ਕਰਨ ਦੀ ਜਰੂਰਤ ਹੈ ਅਤੇ ਇਸ ਨਾਲ ਹੀ ਇਹ ਇਲਾਕਾ ਹੜ੍ਹਾਂ ਦੀ ਮਾਰ ਤੋ ਸੁਰੱਖਿਅਤ ਰਹੇਗਾ। ਉਨ੍ਹਾਂ ਨੇ ਕਿਹਾ ਕਿ ਜਿਹੜੇ ਪੁਲ, ਸੜਕਾਂ ਤੇ ਡੰਗੇ ਨੁਕਸਾਨੇ ਗਏ ਪਰ ਜਿਹੜੀਆਂ ਪੁਲੀਆਂ ਛੋਟੀਆਂ ਹਨ, ਉਨ੍ਹਾਂ ਦਾ ਵਿਸਥਾਰ ਕੀਤਾ ਜਾਵੇਗਾ। ਸਾਡੀ ਸਰਕਾਰ ਨੇ ਗੈਰ ਕਾਨੂੰਨੀ ਮਾਈਨਿੰਗ ਪੂਰੀ ਤਰਾਂ ਬੰਦ ਕੀਤੀ ਹੋਈ ਹੈ ਅਤੇ ਇਸ ਬਾਰੇ ਜੀਰੋ ਟੋਲਰੈਂਸ ਅਪਨਾਈ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲ ਪੰਜਾਬ ਸਰਕਾਰ ਦਾ 60 ਹਜ਼ਾਰ ਕਰੋੜ ਰੁਪਏ ਜੀਐਸਟੀ ਅਤੇ ਆਰਡੀਐਫ ਦਾ ਬਕਾਇਆ ਹੈ ਅਤੇ ਅਸੀ 20 ਹਜ਼ਾਰ ਕਰੋੜ ਰੁਪਏ ਅੰਤਰਿਮ ਰਾਹਤ ਦੀ ਮੰਗ ਕੀਤੀ ਹੈ। ਕੁੱਲ 80 ਹਜ਼ਾਰ ਕਰੋੜ ਰੁਪਏ ਕੇਂਦਰ ਸਰਕਾਰ ਨੂੰ ਜਾਰੀ ਕਰਕੇ ਪੰਜਾਬ ਦੇ ਜ਼ਖਮਾਂ ‘ਤੇ ਮੱਲ੍ਹਮ ਲਗਾਉਣੀ ਚਾਹੀਦੀ ਹੈ, ਜੋ ਰਾਹਤ ਰਾਸ਼ੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇ ਗਏ ਹਨ, ਉਸ ਨਾਲ ਪੰਜਾਬ ਦਾ ਭਲਾ ਨਹੀ ਹੋ ਸਕਦਾ। ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਦੇ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਅਸੀ ਪਿਛਲੇ ਕਈ ਹਫਤਿਆਂ ਤੋਂ ਵਾਰ ਵਾਰ ਪ੍ਰਭਾਵਿਤ ਪਿੰਡਾਂ ਵਿਚ ਜਾ ਰਹੇ ਹਾਂ, ਜਿੱਥੇ ਪਾਣੀ ਨੇ ਸੜਕਾਂ ਦਾ ਨੈਟਵਰਕ ਤੋੜ ਦਿੱਤਾ ਹੈ, ਪੁਲ ਨੁਕਸਾਨੇ ਗਏ ਹਨ, ਰਾਹਤ ਤੇ ਬਚਾਅ ਲਈ ਲਗਾਏ ਡੰਗੇ ਹੜ੍ਹ ਗਏ ਹਨ, ਅਸੀ ਆਰਜ਼ੀ ਮੁਰੰਮਤ ਦਾ ਕੰਮ ਕਰ ਰਹੇ ਹਾਂ। ਨੁਕਸਾਨੇ ਘਰਾਂ ਅਤੇ ਹੋਰ ਨੁਕਸਾਨੇ ਸਮਾਨ ਲਈ ਰਾਹਤ ਵੀ ਦੇ ਰਹੇ ਹਾਂ। ਪਰ ਇਸ ਵਿੱਚ ਸਰਕਾਰ ਦੀ ਵੱਡੀ ਭੂਮਿਕਾ ਹੈ, ਇਸ ਲਈ ਅੱਜ ਵਿੱਤ ਮੰਤਰੀ ਮੌਕੇ ਤੇ ਆਏ ਹਨ ਅਤੇ ਉਨ੍ਹਾਂ ਨੇ ਪੁਲਾਂ, ਸੜਕਾਂ, ਡੰਗਿਆਂ ਦੇ ਨਿਰਮਾਣ ਅਤੇ ਮੁਰੰਮਤ ਲਈ ਹਰ ਤਰਾਂ ਦੀ ਮੱਦਦ ਕਰਨ ਦਾ ਭਰੋਸਾ ਦਿੱਤਾ ਹੈ। ਜਿਹੜੇ ਘਰਾਂ ਦਾ ਫਰਨੀਚਰ ਜਾਂ ਹੋਰ ਸਾਮਾਨ ਖਰਾਬ ਹੋਇਆ ਹੈ, ਉਨ੍ਹਾਂ ਦੀ ਵੀ ਮੱਦਦ ਕਰ ਰਹੇ ਹਾਂ। ਫਰਨੀਚਰ ਵੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਇਸ ਇਲਾਕੇ ਵਿਚ ਪੁਲ, ਸੜਕਾਂ ਅਤੇ ਕਰੇਟ ਵਾਲ ਲਗਾਏ ਜਾਣਗੇ। ਆਪ ਵਲੰਟੀਅਰ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ, ਮੈਡੀਕਲ ਟੀਮਾ ਅਤੇ ਵੈਟਨਰੀ ਡਾਕਟਰ ਇਨ੍ਹਾਂ ਪਿੰਡਾਂ ਵਿੱਚ ਸਿਹਤ ਸੇਵਾਵਾਂ ਉਪਲੱਬਧ ਕਰਵਾ ਰਹੇ ਹਨ। ਭਿਆਨਕ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦਾ ਸਰਕਾਰ ਦੇ ਖਰਚੇ ਤੇ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਾਲਾਤ ਆਮ ਵਰਗੇ ਹੋਣ ਮਗਰੋ ਅਸੀ ਰਾਹਤ ਕਾਰਜਾਂ ਵਿਚ ਹੋਰ ਤੇਜੀ ਲਿਆਵਾਗੇ। ਸਾਡੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਨੁਕਸਾਨੀਆਂ ਫਸਲਾਂ ਲਈ ਤੁਰੰਤ ਸਪੈਸ਼ਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਅਧਿਕਾਰੀ ਜ਼ਮੀਨ ਤੇ ਕੰਮ ਕਰ ਰਹੇ ਹਨ।

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ, ਕਿਹਾ ਲੋਕ ਮਿਲਣੀਆਂ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰੇਰਕ ਦਾ ਕੰਮ ਕਰਨਗੀਆਂ

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਕਈ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ , ਤੁਰੰਤ ਸਕੂਲ ਕੀਤੇ ਬੰਦ, ਪੈਦਾ ਹੋਇਆ ਦਹਿਸ਼ਤ ਦਾ ਮਾਹੌਲ

ਮੋਹਾਲੀ ਨਗਰ ਨਿਗਮ ’ਚ ਆਏ ਪਿੰਡਾਂ ‘ਚ ਨਹੀਂ ਹੋਣਗੀਆਂ ਪੰਚਾਇਤ ਸੰਮਤੀ ਤੇ ਜ਼ਿਲਾ ਪੰਚਾਇਤ ਚੋਣਾਂ, ਗ੍ਰਾਮੀਣ ਵਿਕਾਸ ਤੇ ਪੰਚਾਇਤਾਂ ਵਿਭਾਗ ਨੇ ਕੀਤਾ ਸਪੱਸ਼ਟ

ਬਠਿੰਡਾ ਦੀ ਅਦਾਲਤ ’ਚ ਕੰਗਨਾ ਰਣੌਤ ਦੀ ਅਰਜ਼ੀ ਰੱਦ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?