ਪੁਲਿਸ ਨੇ ਕੀਤੀ ਕਾਰ ਮਾਲਿਕਾਂ ਦੀ ਪਹਿਚਾਣ, ਮਾਮਲਾ ਦਰਜ
ਜਲੰਧਰ ਮੇਜਰ ਟਾਈਮ :
ਸ਼ਨੀਵਾਰ ਦੇਰ ਰਾਤ ਮਾਡਲ ਟਾਊਨ ਮਾਰਕੀਟ ਤੋਂ ਮਾਤਾ ਰਾਣੀ ਚੌਕ ਨੂੰ ਜਾਣ ਵਾਲੀ ਸੜਕ ’ਤੇ ਤੇਜ਼ ਰਫ਼ਤਾਰ ਕ੍ਰੇਟਾ ਕਾਰ ਚਲਾ ਰਹੇ ਇਕ ਨੌਜਵਾਨ ਨੇ ਇਕ ਤੋਂ ਬਾਅਦ ਇਕ ਤਿੰਨ ਕਾਰਾਂ ਨੂੰ ਟੱਕਰ ਮਾਰ ਦਿੱਤੀ। ਇਸਹਾਦਸੇ ਦੌਰਾਨ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦਾ ਬੇਟਾ ਚਿੀ ਕੇ.ਪੀ ਗੰਭੀਰ ਜਖਣੀ ਹੋ ਘਿਆ ਜਿਸ ਨੂੰ ਇਲਾਜ ੍ਰਈ ਪ੍ਰਾਈਵੇਚ ਹਸਪਤਾਲ ਲਿਜਾਇਆ ਗਿਆ ਜਿਥ ਉਸ ਦੀ ਮੌਤ ਹੋ ਗਈ। ਹਾਦਸੇ ਦੌਰਾਨ ਕਾਰਾਂ ਦੇ ਏਅਰ ਬੈਲੂਨ ਖੁੱਲ੍ਹ ਗਏ, ਹਾਲਾਂਕਿ ਇਸ ਦੌਰਾਨ ਦੋ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਨ੍ਹਾਂ ਨੌਜਵਾਨਾਂ ’ਚੋਂ ਇਕ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਇਸੇ ਦੌਰਾਨ ਥਾਣਆ 6 ਦੀ ਪੁਲਿ ਵਲੋਂ ਦੇਰ ਰਾਤ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਕੇ ਕ੍ਰੇਟਾ ਕਾਰ ਚਾਲਕਾਂ ਦੀ ਪਹਿਚਾਣ ਕਰ ਲਈ ਹੈ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ ਨਰੇਸ਼ ਡੋਗਰਾ ਨੇ ਦਸਿਆ ਕਿ ਸੂਚਨਾ ਮਿਲੀ ਸੀ ਕਿ ਮਾਤਾ ਰਾਣੀ ਚੌਕ ਨੇੜੇ ਇਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਸਵਾਰ ਨੌਜਵਾਨ ਆਪਣੇ ਪਰਿਵਾਰ ਨਾਲ ਮਾਡਲ ਟਾਊਨ ਮਾਰਕੀਟ ਰਾਹੀਂ ਮਾਤਾ ਰਾਣੀ ਚੌਕ ਵੱਲ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ। ਇਸ ਦੌਰਾਨ ਇਸ ਨੇ ਸਾਹਮਣੇ ਤੋਂ ਆ ਰਹੀ ਇਕ ਫਾਰਚੂਨਰ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਦੋ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ’ਚੋਂ ਇਕ ਦੀ ਹਾਲਤ ਬਹੁਤ ਚਿੰਤਾਜਨਕ ਬਣੀ ਹੋਈ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਫਾਰਚੂਨਰ ਕਾਰ ਨੂੰ ਆਹਮੋ-ਸਾਹਮਣੇ ਟੱਕਰ ਮਾਰਨ ਤੋਂ ਬਾਅਦ ਕਾਬੂ ਹੇਠ ਆਈ ਕ੍ਰੇਟਾ ਕਾਰ ਨੇ ਦੂਜੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਸੜਕ ਕਿਨਾਰੇ ਖੜੀ ਇੱਕ ਟੈਕਸੀ ਨੂੰ ਵੀ ਟੱਕਰ ਮਾਰ ਦਿੱਤੀ, ਹਾਲਾਂਕਿ ਦੋਵੇਂ ਕਾਰ ਚਾਲਕ ਵਾਲ-ਵਾਲ ਬਚ ਗਏ ਪਰ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਸਾਬਕਾ ਮੰਤਰੀ ਦੇ ਘਰ ਅਫਸੋਸ ਲਈ ਪਹੁੰਚ ਰਹ ਹਨ ਰਾਜਨੈਤਿਕ ਲੋਕ
ਰਿਚੀ ਕੇ.ਪੀ ਮਹਿੰਦਰ ਸਿੰਘ ਕੇ.ਪੀ ਦਾ ਇਕ ਲੋਤਾ ਪੁੱਤਰ ਸੀ। ਉਸ ਦੀ ਮੌਤ ਦੀ ਖਬਰ ਸੁਣਦੇ ਹੀ ਵਖ ਵਖ ਪਾਰਟੀਆਂ ਦੇ ਆਗੂ ਮਹਿੰਦਰ ਸਿੰਘ ਕੇ.ਪੀ ਦੇ ਘਰ ਪਹੁੰਚ ਰਹੇ ਹਨ। ਇਸ਼ ਦੋਰਾਨ ਦੈਨਿਕ ਸਵੇਰਾ ਦੇ ਸੰਪਾਦਕ ਸ਼ੀਤਲ ਵਿਜ, ਕੈਬਿਨੇਟ ਮੰਤਰੀ ਮਹਿੰਦਰ ਭਾਗਤ . ਸਾਬਕਾ ਮੰਤਰੀ ਬੀਬੀ ਜਗੀਰ ਕੌਰ, .ਸਾਬਕੈ ਸਾਂਸਦ ਸੁਸ਼ੀਲਕੁਮਰ ਰਿੰਕੂ, ਗਉ ਰਖਿਆ ਬੋਰਡ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ, ਸਾਬਕਾ ਵਿਧਾਇਕ ਸਰਬਜੀਤ ਮੱਕੜ , ਸਾਬਕਾ ਚੇਅਰਮੈਨ ਮੇਜਰ ਸਿੰਘ ਸਮੇਤ ਵੱਖ ਵੱਖ ਸਿਆਸੀ ਲੋਕ ਪਹੁੰਚ ਰਹੇ ਹਨ।