ਉਨ੍ਹਾਂ ਦੇ ਪੁੱਤਰ ਰਿਚੀ ਕੇਪੀ ਦੀ ਮੌਤ ’ਤੇ ਕੀਤਾ ਦੁੱਖ ਪ੍ਰਗਟ
, ਜਲੰਧਰ 15 ਸਤੰਬਰ (ਬਿਊਰੋ): ਸ਼ਨੀਵਾਰ ਰਾਤ ਨੂੰ ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ। ਜਿਸ ਵਿੱਚ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੀ ਉਸ ਹਾਦਸੇ ਵਿੱਚ ਮੌਤ ਹੋ ਗਈ। ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਰਾਜਨੀਤਿਕ ਪਾਰਟੀਆਂ ਤੋਂ ਲੈ ਕੇ ਸ਼ਹਿਰ ਦੇ ਸਾਰੇ ਨਾਗਰਿਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਜਿਸ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਆਗੂ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਜਿਸ ਤੋਂ ਬਾਅਦ ਅੱਜ ਸੋਮਵਾਰ ਨੂੰ ਰਾਧਾ ਸੁਆਮੀ ਡੇਰਾ ਬਿਆਸ ਮੁਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਇਸ ਦੁੱਖ ਦੀ ਘੜੀ ਵਿੱਚ ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਪਹੁੰਚੇ ਅਤੇ ਦੁੱਖ ਪ੍ਰਗਟ ਕੀਤਾ।
ਸਾਬਕਾ ਮੰਤਰੀ ਮਹਿੰਦਰ ਸਿੰਘ ਕੇਯਪੀ ਦੇ ਘਰ ਫਸੋਸ ਕਰਨ ਪਹੁੰਚੇ ਰਾਧਾ ਸੁਆਮੀ ਡੇਰਾ ਬਿਆਸਮੁਖੀ
Leave a Comment