By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Punjab > ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ
Punjab

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ

ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ

Varesh Neelkanth
Last updated: September 26, 2026 11:41 am
Varesh Neelkanth
2 hours ago
Share
SHARE
Highlights
  • ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਇਸ ਪਵਿੱਤਰ ਮੌਕੇ ਲੋਕਾਂ ਨੂੰ ਆਪਸੀ ਪ੍ਰੇਮ, ਸਦਭਾਵਨਾ ਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਜਲੰਧਰ, MAJOR TIME

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਸਥਾਨਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੱਸਦੇ ਲੱਖਾਂ ਸ਼ਰਧਾਲੂਆਂ ਦੀ ਵੀ ਡੂੰਘੀ ਆਸਥਾ ਅਤੇ ਸ਼ਰਧਾ ਦਾ ਕੇਂਦਰ ਹੈ। ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਇਥੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਉਂਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਚੇਅਰਮੈਨ ਸ਼ੀਤਲ ਵਿੱਜ ਵੀ ਮੌਜੂਦ ਸਨ। ਸ਼੍ਰੀ ਕਟਾਰੀਆ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਇਸ ਪਾਵਨ ਮੌਕੇ ’ਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇਣ ਦੇ ਨਾਲ-ਨਾਲ ਲੋਕਾਂ ਨੂੰ ਆਪਸੀ ਪ੍ਰੇਮ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਇਕਜੁੱਟਤਾ ਅਤੇ ਸਰਗਰਮ ਭਾਗੀਦਾਰੀ ਨਾਲ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਰਾਜਪਾਲ ਸ਼੍ਰੀ ਕਟਾਰੀਆ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਹਿਲੇ ਦਿਨ ਕਰਵਾਏ ਗਏ ਹਵਨ ਯੱਗ ਵਿੱਚ ਸ਼ਰਧਾ ਨਾਲ ਹਿੱਸਾ ਲਿਆ। ਸਮਾਗਮ ਮੌਕੇ ਮੇਅਰ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਡਿਪਟੀ ਮੇਅਰ ਮਲਕੀਤ ਸਿੰਘ, ਅਭਿਸ਼ੇਕ ਵਿੱਜ, ਸ਼੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਜਨਰਲ ਸਕੱਤਰ ਤਰਸੇਮ ਕਪੂਰ, ਕੈਸ਼ੀਅਰ ਸੁਰੇਸ਼ ਚੱਢਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Punjab Policy & Governance: पंजाब में 17 सितंबर से शुरू होगा ‘स्वच्छता ही सेवा-2026’ अभियान
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ 93 ਸਾਲ ਦੀ ਉਮਰ ‘ਚ ਦੇਹਾਂਤ: ਜਲੰਧਰ ‘ਚ ਲਏ ਆਖਰੀ ਸਾਹ
Jalandhar News: जालंधर इंप्रूवमेंट ट्रस्ट की नीलामी नीति पर उठे गंभीर सवाल,डेढ़ साल में 200 संपत्तियों में से बिकीं सिर्फ 16, राजीव धमीजा ने की रिजर्व प्राइस 40% घटाने की मांग
Jalandhar Crime News: जालंधर में अवैध हथियार और हेरोइन के साथ एक युवक गिरफ्तार
ਐਮੀ ਵਿਰਕ ਦੀ ਗੱਡੀ ’ਤੇ ਨਹੀਂ ਚੱਲੀਆਂ ਗੋਲੀਆਂ: ਪਿਤਾ ਕੁਲਜੀਤ ਸਿੰਘ
Share This Article
Facebook Whatsapp Whatsapp Telegram Email Print
Previous Article ਪੁਲਿਸ ਕਮਿਸ਼ਨਰ ਵੱਲੋਂ ਕੈਫੇ, ਰੈਸਟੋਰੈਂਟ, ਕਲੱਬਾਂ ਸਮੇਤ ਆਮ ਲੋਕਾਂ ਲਈ ਖੁੱਲ੍ਹੇ ਹੋਰ ਅਦਾਰਿਆਂ ਨੂੰ ‘ਅਸਲਾ ਮੁਕਤ ਜ਼ੋਨ’ ਵਜੋਂ ਐਲਾਨਣ ਦੀ ਸਹੂਲਤ ਦੇਣ ਸਬੰਧੀ ਹੁਕਮ ਜਾਰੀ
Next Article Jalandhar Crime: बाइक टक्कर के मामूली विवाद में दातर से जानलेवा हमला
Leave a Comment

Leave a Reply Cancel reply

Your email address will not be published. Required fields are marked *

Jalandhar News: तेज रफ्तार स्विफ्ट कार ने डिलीवरी बॉय को मारी टक्कर, आरोपी नशे में गिरफ्तार
Jalandhar Breaking Crime
Jalandhar Crime: बाइक टक्कर के मामूली विवाद में दातर से जानलेवा हमला
Jalandhar Breaking Crime
ਪੁਲਿਸ ਕਮਿਸ਼ਨਰ ਵੱਲੋਂ ਕੈਫੇ, ਰੈਸਟੋਰੈਂਟ, ਕਲੱਬਾਂ ਸਮੇਤ ਆਮ ਲੋਕਾਂ ਲਈ ਖੁੱਲ੍ਹੇ ਹੋਰ ਅਦਾਰਿਆਂ ਨੂੰ ‘ਅਸਲਾ ਮੁਕਤ ਜ਼ੋਨ’ ਵਜੋਂ ਐਲਾਨਣ ਦੀ ਸਹੂਲਤ ਦੇਣ ਸਬੰਧੀ ਹੁਕਮ ਜਾਰੀ
Jalandhar
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Politics
ਖੇਤੀਬਾੜੀ ਮੰਤਰੀ ਨਾਲ BKU ਉਗਰਾਹਾਂ ਦੀ ਮੀਟਿੰਗ ਬੇਨਤੀਜਾ,
India Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?