By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਤਰਾ 21 ਨਵੰਬਰ ਨੂੰ ਪਹੁੰਚੇਗੀ ਜਲੰਧਰ : ਡਾ. ਹਿਮਾਂਸ਼ੂ ਅਗਰਵਾਲ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਤਰਾ 21 ਨਵੰਬਰ ਨੂੰ ਪਹੁੰਚੇਗੀ ਜਲੰਧਰ : ਡਾ. ਹਿਮਾਂਸ਼ੂ ਅਗਰਵਾਲ

Jalandhar

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਤਰਾ 21 ਨਵੰਬਰ ਨੂੰ ਪਹੁੰਚੇਗੀ ਜਲੰਧਰ : ਡਾ. ਹਿਮਾਂਸ਼ੂ ਅਗਰਵਾਲ

Major Times Editor
Last updated: September 19, 2025 7:20 pm
Major Times Editor Published September 19, 2025
Share
SHARE

ਡਿਪਟੀ ਕਮਿਸ਼ਨਰ ਵੱਲੋਂ ਯਾਤਰਾ ਦੇ ਸਵਾਗਤ ਅਤੇ ਰਵਾਨਗੀ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, major times 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਜਲੰਧਰ ਵਿਖੇ 21 ਨਵੰਬਰ ਨੂੰ ਪਹੁੰਚਣ ਵਾਲੀ ਯਾਤਰਾ ਦੇ ਸੁਚੱਜੇ ਢੰਗ ਨਾਲ ਸਵਾਗਤ ਅਤੇ ਰਵਾਨਗੀ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਵਜੋਂ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਹੈ, ਜਿਸ ਤਹਿਤ ਇਹ ਯਾਤਰਾ ਜ਼ਿਲ੍ਹਾ ਗੁਰਦਾਸਪੁਰ ਤੋਂ ਆਰੰਭ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪਹੁੰਚੇਗੀ ਅਤੇ ਇਕ ਦਿਨ ਦਾ ਪੜਾਅ ਕਰਦੇ ਹੋਏ 22 ਨਵੰਬਰ ਨੂੰ ਬੰਗਾ ਲਈ ਰਵਾਨਾ ਹੋਵੇਗੀ। ਡਾ. ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੂਰੀ ਮਰਿਆਦਾ ਨੂੰ ਕਾਇਮ ਰੱਖਦਿਆਂ ਯਾਤਰਾ ਦੇ ਢੁੱਕਵੇਂ ਸਵਾਗਤ ਅਤੇ ਰਵਾਨਗੀ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਯਾਤਰਾ ਨਾਲ ਆਉਣ ਵਾਲੀ ਸੰਗਤ ਦੇ ਠਹਿਰਣ, ਲੰਗਰ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਜ਼ਰੂਰੀ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ ਤਾਂ ਜੋ ਸੰਗਤ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਵਿਭਾਗਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦਿਆਂ ਯਾਤਰਾ ਦੇ ਰੂਟ ’ਤੇ ਸਾਫ-ਸਫਾਈ, ਚੌਕਾਂ ਦੀ ਸਜਾਵਟ, ਲਾਈਟਾਂ, ਮੋਬਾਇਲ ਟਾਇਲੈਟਸ, ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ ਸਮੇਤ ਹੋਰ ਜ਼ਰੂਰੀ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਯਾਤਰਾ ਸਬੰਧੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਵਿਭਾਗ ਨੂੰ ਕਾਨੂੰਨ ਤੇ ਵਿਵਸਥਾ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਯਾਤਰਾ ਨੂੰ ਮਰਿਆਦਾ ਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਅੰਤਰ ਵਿਭਾਗੀ ਤਾਲਮੇਲ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ, ਐਸ.ਡੀ.ਐਮ. ਰਣਦੀਪ ਸਿੰਘ ਹੀਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰ ਮੌਜੂਦ ਸਨ।

ਕੇਂਦਰ ਸਰਕਾਰ ਦੀ ਸਿੱਖਾਂ ਨੂੰ ਪਾਕਿਸਤਾਨ ਰਹਿ ਗਏ ਗੁਰਧਾਮਾਂ ਤੋ ਦੂਰ ਕਰਨ ਦੀ ਸਾਜਿਸ਼ ਸਿੱਖ ਤਾਲਮੇਲ ਕਮੇਟੀ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਨਾਨ ਕੰਸਟਰਕਸ਼ਨ ਚਾਰਜਿਸ ਦੀ ਮੁੜ ਵਸੂਲੀ ਦਾ ਵਿਰੋਧ, ਐਨਹਾਂਸਮੈਂਟ ਦਾ ਮਾਮਲਾ ਵੀ ਚੁੱਕਿਆ

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲਾਈਟ ਐਂਡ ਸਾਊਂਡ ਸ਼ੋਅ ’ਚ ਉਮੜਿਆ ਸੰਗਤਾਂ ਦਾ ਸੈਲਾਬ

ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ 12 ਵਜੇ ਤੋਂ ਲੈ ਕੇ 5 ਵਜੇ ਤੱਕ ਜਲੰਧਰ ਬੱਸ ਅੱਡਾ ਕੀਤਾ ਬੰਦ

ਈਸਟਵੁੱਡ ਪਿੰਡ ‘ਚ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, ਹਸਪਤਾਲ ‘ਚ ਕੀਤਾ ਦਾਖ਼ਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?