By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਕੈਬਨਿਟ ਮੰਤਰੀ, ਚੇਅਰਮੈਨ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧਾ ਦਾ ਭਰੋਸਾ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਕੈਬਨਿਟ ਮੰਤਰੀ, ਚੇਅਰਮੈਨ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧਾ ਦਾ ਭਰੋਸਾ
Jalandhar

ਕੈਬਨਿਟ ਮੰਤਰੀ, ਚੇਅਰਮੈਨ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧਾ ਦਾ ਭਰੋਸਾ

ਮੀਟਿੰਗ ਦੌਰਾਨ ਦਿੱਤੇ ਗਏ ਸੁਝਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।

Varesh Neelkanth
Last updated: October 1, 2026 10:43 pm
Varesh Neelkanth
1 hour ago
Share
SHARE
Highlights
  • ਮੀਟਿੰਗ ਦੌਰਾਨ ਦਿੱਤੇ ਗਏ ਸੁਝਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।

ਵੱਖ-ਵੱਖ ਵਿਭਾਗਾਂ ਨੂੰ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ

ਜਲੰਧਰ Major Time
ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨਰ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਦੁਆਰਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ 24 ਅਕਤੂਬਰ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।
ਅੱਜ ਇਥੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੀ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਭਰੋਸਾ ਦੁਆਇਆ ਕਿ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂ ਪੂਰੇ ਧਾਰਮਿਕ ਉਤਸ਼ਾਹ ਤੇ ਜੋਸ਼ ਨਾਲ ਸ਼ਿਰਕਤ ਕਰ ਸਕਣ ਲਈ ਸਾਰੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਕੀਤੇ ਜਾਣ ਵਾਲੇ ਜਰੂਰੀ ਉਪਾਵਾਂ ਜਿਵੇਂ ਕਿ ਆਵਾਜਾਈ ਲਈ ਬਦਲਵੇਂ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸ਼ੋਭਾ ਯਾਤਰਾ ਦੇ ਰੂਟ, ਸਾਫ਼-ਸਫ਼ਈ ਅਤੇ ਸੁਰੱਖਿਆ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਸਮੱਸਿਆ ਦਾ ਸਾਹਮਣੇ ਨਾ ਕਰਨਾ ਪਵੇ। ਉਨ੍ਹਾਂ ਜ਼ੋਰ ਦੇ ਕਿ ਕਿਹਾ ਕਿ ਪ੍ਰਗਟ ਉਤਸਵ ਨੂੰ ਪੂਰੀ ਧਾਰਮਿਕ ਮਰਿਆਦਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਭਗਵਾਨ ਵਾਲਮੀਕਿ ਜੀ ਵਲੋਂ ਦਰਸਾਏ ਮਾਰਗ ’ਤੇ ਚਲਦਿਆਂ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਵਲੋਂ ਹਰ ਸਾਲ ਇਹ ਸਮਾਗਮ ਕਰਵਾਉਣ ਲਈ ਕੀਤੇ ਜਾ ਰਹੇ ਸਮਰਪਿਤ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਵਾਅਦਾ ਕੀਤਾ ਕਿ ਮੀਟਿੰਗ ਦੌਰਾਨ ਦਿੱਤੇ ਗਏ ਸੁਝਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ ਹਰੇਕ ਸਰਧਾਲੂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਕੇ ਆਪਣੇ-ਆਪਣੇ ਵੱਡਮੁੱਲੇ ਵਿਚਾਰ ਪੇਸ਼ ਕੀਤੇ ਗਏ।

Jalandhar News: जालंधर इंप्रूवमेंट ट्रस्ट की नीलामी नीति पर उठे गंभीर सवाल,डेढ़ साल में 200 संपत्तियों में से बिकीं सिर्फ 16, राजीव धमीजा ने की रिजर्व प्राइस 40% घटाने की मांग
जालंधर में श्री बाबा सोढल जी के सालाना मेले को लेकर 25 सितंबर को स्थानीय छुट्टी घोषित
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ 93 ਸਾਲ ਦੀ ਉਮਰ ‘ਚ ਦੇਹਾਂਤ: ਜਲੰਧਰ ‘ਚ ਲਏ ਆਖਰੀ ਸਾਹ
Jalandhar Political News: चुनाव से पहले जालंधर AAP में अंदरूनी हलचल; शिमला में पूर्व मेयर संग पार्षदों की पार्टी, बदल सकते है कई चेहरे
80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ
Share This Article
Facebook Whatsapp Whatsapp Telegram Email Print
Previous Article LPU Update: पुलिस की बड़ी कार्रवाई; LPU हिंसा और तोड़फोड़ मामले में 3 गिरफ्तार
Next Article ਖੇਡਾਂ ਵਤਨ ਪੰਜਾਬ ਦੀਆਂ-2026
Leave a Comment

Leave a Reply Cancel reply

Your email address will not be published. Required fields are marked *

ਪ੍ਰਾਇਮਰੀ ਅਧਿਆਪਕਾਂ ਦੀ ਮਾਸਟਰ ਕੇਡਰ ਵਿੱਚ ਤਰੱਕੀ, ਅਧਿਆਪਕ ਵਰਗ ਵਿੱਚ ਖੁਸ਼ੀ ਦੀ ਲਹਿਰ
Punjab
6 ਅਕਤੂਬਰ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਬੈਠਕ, ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ’ਤੇ ਹੋਵੇਗਾ ਵਿਚਾਰ
Punjab Breaking
*ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ
Breaking Punjab
ਖੇਡਾਂ ਵਤਨ ਪੰਜਾਬ ਦੀਆਂ-2026
Jalandhar
LPU Update: पुलिस की बड़ी कार्रवाई; LPU हिंसा और तोड़फोड़ मामले में 3 गिरफ्तार
Breaking Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?