By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਖੇਡਾਂ ਵਤਨ ਪੰਜਾਬ ਦੀਆਂ-2026
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਖੇਡਾਂ ਵਤਨ ਪੰਜਾਬ ਦੀਆਂ-2026
Jalandhar

ਖੇਡਾਂ ਵਤਨ ਪੰਜਾਬ ਦੀਆਂ-2026

ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ

Varesh Neelkanth
Last updated: October 1, 2026 10:51 pm
Varesh Neelkanth
1 hour ago
Share
SHARE

ਪਾਵਰਲਿਫਟਿੰਗ ਲੜਕੀਆਂ 43 ਕਿਲੋ ਭਾਰ ਵਰਗ ਮੁਕਾਬਲੇ ‘ਚ ਕਾਵਿਆ ਜੇਤੂ

ਜਲੰਧਰ,Major Times

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਵੀਰਵਾਰ ਨੂੰ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਵਰਲਿਫਟਿੰਗ ਲੜਕੀਆਂ 43 ਕਿਲੋ ਭਾਰ ਵਰਗ ਮੁਕਾਬਲੇ ਵਿੱਚ ਕਾਵਿਆ ਨੇ ਪਹਿਲਾ ਅਤੇ ਅਨੀਤਾ ਨੇ ਦੂਜਾ ਸਥਾਨ ਹਾਸਲ ਕੀਤਾ। 47 ਕਿਲੋ ਭਾਰ ਵਰਗ ਵਿੱਚ ਹਰਮੀਤ ਕੌਰ ਪਹਿਲੇ ਸਥਾਨ ‘ਤੇ ਰਹੀ ਅਤੇ 52 ਕਿਲੋ ਭਾਰ ਵਰਗ ਵਿੱਚ ਆਰਤੀ ਰਾਣੀ ਨੇ ਪਹਿਲਾ ਅਤੇ ਜਸਵਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ਵਿੱਚ ਵੰਸ਼, ਯੂਨਾਈਟਿਡ ਸਪੋਰਟਸ ਕਲੱਬ ਨੇ ਪਹਿਲਾ, ਸ਼ਹਿਬਾਜ਼, ਬਸਤੀ ਗੁਜ਼ਾਂ ਨੇ ਦੂਜਾ ਅਤੇ ਆਸ਼ੁਤੋਸ਼, ਵਰਿਆਣਾ ਅਕੈਡਮੀ ਨੇ ਤੀਜਾ ਸਥਾਨ ਹਾਸਲ ਕੀਤਾ।

ਪੁਰਸ਼ਾਂ ਦੇ 65 ਕਿਲੋ ਭਾਰ ਵਰਗ ਵਿੱਚ ਮਨੀਸ਼, ਜਗਜੀਤ ਅਕੈਡਮੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਬਾਗ ਹੁਸੈਨ, ਯੂਨਾਈਟਿਡ ਕਲੱਬ ਨੇ ਦੂਜਾ ਅਤੇ ਭੀਮ ਪਾਲ, ਪੀ.ਏ.ਪੀ. ਨੇ ਤੀਜਾ ਸਥਾਨ ਹਾਸਲ ਕੀਤਾ। 79 ਕਿਲੋ ਭਾਰ ਵਰਗ ਵਿੱਚ ਤਰੁਣ, ਵਰਿਆਣਾ ਨੇ ਪਹਿਲਾ, ਸੰਜਮ ਸ਼ਰਮਾ, ਹਜ਼ਾਰੇ ਨੇ ਦੂਜਾ ਅਤੇ ਮਗਧੂ, ਜੇਤੋਵਾਲੀ ਨੇ ਤੀਜਾ ਸਥਾਨ ਹਾਸਲ ਕੀਤਾ। ਸਾਫਟਬਾਲ ਅੰਡਰ-14 ਲੜਕੀਆਂ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਮਸ਼ੇਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਦਿਆਂਵਾਲੀ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੋਫੀ ਪਿੰਡ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਕਾਦਿਆਂਵਾਲੀ ਕਲੱਬ ਪਹਿਲੇ, ਜਮਸ਼ੇਰ ਦੂਜੇ ਅਤੇ ਮਕਸੂਦਾ ਤੀਜੇ ਸਥਾਨ ‘ਤੇ ਰਿਹਾ।

ਅੰਡਰ-17 ਲੜਕੀਆਂ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਦਿਆਂਵਾਲੀ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਮਸ਼ੇਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੋਫੀ ਪਿੰਡ ਤੀਜੇ ਸਥਾਨ ‘ਤੇ ਰਿਹਾ। ਇਸ ਤੋਂ ਇਲਾਵਾ ਜਿਮਨਾਸਟਿਕ ਖੇਡ ਦੇ ਲੜਕਿਆਂ ਅਤੇ ਲੜਕੀਆਂ ਦੇ ਸੂਬਾ ਪੱਧਰੀ ਟਰਾਇਲ ਵੀ ਅੱਜ ਕਰਵਾਏ ਗਏ। ਪਾਵਰਲਿਫਟਿੰਗ ਮੁਕਾਬਲਿਆਂ ਦੌਰਾਨ ਸੁਰਿੰਦਰ ਸਿੰਘ ਸੋਢੀ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ। ਟੇਬਲ ਟੈਨਿਸ ਦੇ ਮੁਕਾਬਲੇ ਵੀ ਅੱਜ ਸੰਪੰਨ ਹੋਏ। ਇਸ ਮੌਕੇ ਸੁਭਾਸ਼ ਸ਼ਰਮਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਜ਼ਿਲ੍ਹਾ ਖੇਡ ਅਫ਼ਸਰ, ਗੁਰਪ੍ਰੀਤ ਸਿੰਘ, ਪੰਕਜ ਸ਼ਰਮਾ, ਗਗਨ ਬਾਰੀ ਅਤੇ ਮਨੀਸ਼ ਭਾਰਦਵਾਜ ਸਮੇਤ ਖੇਡ ਵਿਭਾਗ ਦੇ ਕੋਚ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ
नितिन कोहली लगातार दूसरी बार बने हॉकी पंजाब के अध्यक्ष; अमरीक सिंह पवार फिर चुने गए महासचिव
ਬਬਰੀਕ ਚੌਕ ’ਚ ਮਹਿਲਾ ਦੇ ਕੰਨਾਂ ਤੋਂ ਸੋਨੇ ਦੇ ਟੌਪਸ ਝਪਟੇ, ਪਲਸਰ ਸਵਾਰ ਦੋ ਲੁਟੇਰੇ ਫਰਾਰ
1 अक्टूबर 2026 से लागू होंगे ये 4 बड़े नियम; एलपीजी सब्सिडी, एफडी ब्याज दरों और..
Jalandhar News: जालंधर इंप्रूवमेंट ट्रस्ट की नीलामी नीति पर उठे गंभीर सवाल,डेढ़ साल में 200 संपत्तियों में से बिकीं सिर्फ 16, राजीव धमीजा ने की रिजर्व प्राइस 40% घटाने की मांग
Share This Article
Facebook Whatsapp Whatsapp Telegram Email Print
Previous Article ਕੈਬਨਿਟ ਮੰਤਰੀ, ਚੇਅਰਮੈਨ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧਾ ਦਾ ਭਰੋਸਾ
Next Article *ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ
Leave a Comment

Leave a Reply Cancel reply

Your email address will not be published. Required fields are marked *

ਪ੍ਰਾਇਮਰੀ ਅਧਿਆਪਕਾਂ ਦੀ ਮਾਸਟਰ ਕੇਡਰ ਵਿੱਚ ਤਰੱਕੀ, ਅਧਿਆਪਕ ਵਰਗ ਵਿੱਚ ਖੁਸ਼ੀ ਦੀ ਲਹਿਰ
Punjab
6 ਅਕਤੂਬਰ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਬੈਠਕ, ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ’ਤੇ ਹੋਵੇਗਾ ਵਿਚਾਰ
Punjab Breaking
*ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ
Breaking Punjab
ਕੈਬਨਿਟ ਮੰਤਰੀ, ਚੇਅਰਮੈਨ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧਾ ਦਾ ਭਰੋਸਾ
Jalandhar
LPU Update: पुलिस की बड़ी कार्रवाई; LPU हिंसा और तोड़फोड़ मामले में 3 गिरफ्तार
Breaking Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?