By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਪ੍ਰਾਇਮਰੀ ਅਧਿਆਪਕਾਂ ਦੀ ਮਾਸਟਰ ਕੇਡਰ ਵਿੱਚ ਤਰੱਕੀ, ਅਧਿਆਪਕ ਵਰਗ ਵਿੱਚ ਖੁਸ਼ੀ ਦੀ ਲਹਿਰ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Punjab > ਪ੍ਰਾਇਮਰੀ ਅਧਿਆਪਕਾਂ ਦੀ ਮਾਸਟਰ ਕੇਡਰ ਵਿੱਚ ਤਰੱਕੀ, ਅਧਿਆਪਕ ਵਰਗ ਵਿੱਚ ਖੁਸ਼ੀ ਦੀ ਲਹਿਰ
Punjab

ਪ੍ਰਾਇਮਰੀ ਅਧਿਆਪਕਾਂ ਦੀ ਮਾਸਟਰ ਕੇਡਰ ਵਿੱਚ ਤਰੱਕੀ, ਅਧਿਆਪਕ ਵਰਗ ਵਿੱਚ ਖੁਸ਼ੀ ਦੀ ਲਹਿਰ

ਅਧਿਆਪਕ ਜੱਥੇਬੰਦੀਆਂ ਨੇ ਰੱਖੀ ਇਹ ਮੰਗ

Varesh Neelkanth
Last updated: October 1, 2026 11:11 pm
Varesh Neelkanth
54 minutes ago
Share
SHARE

Chandigarh  Major Times

ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਧਿਆਪਕਾਂ ਨੂੰ ਮਾਸਟਰ ਕੇਡਰ ਵਿੱਚ ਤਰੱਕੀ ਦੇਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਲੰਮੇ ਸਮੇਂ ਤੋਂ ਤਰੱਕੀਆਂ ਦੀ ਉਡੀਕ ਕਰ ਰਹੇ ਅਧਿਆਪਕਾਂ ਵਿੱਚ ਇਨ੍ਹਾਂ ਹੁਕਮਾਂ ਤੋਂ ਬਾਅਦ ਖੁਸ਼ੀ ਦਾ ਮਾਹੌਲ ਹੈ। ਅਧਿਆਪਕ ਜੱਥੇਬੰਦੀਆਂ ਵੱਲੋਂ ਪਿਛਲੇ ਸਮੇਂ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਵੱਖ-ਵੱਖ ਵਿਸ਼ਿਆਂ ਦੇ ਮਾਸਟਰ ਕੇਡਰ ਵਿੱਚ ਬਣਦੀਆਂ ਤਰੱਕੀਆਂ ਜਲਦ ਕੀਤੀਆਂ ਜਾਣ। ਉਨ੍ਹਾਂ ਦਾ ਕਹਿਣਾ ਸੀ ਕਿ ਤਰੱਕੀਆਂ ਵਿੱਚ ਦੇਰੀ ਕਾਰਨ ਕਈ ਅਧਿਆਪਕ ਬਿਨਾਂ ਤਰੱਕੀ ਤੋਂ ਹੀ ਸੇਵਾਮੁਕਤ ਹੋ ਰਹੇ ਸਨ।

ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ ਪ੍ਰਾਇਮਰੀ ਕਾਡਰ ਵਿੱਚੋਂ ਸਮਾਜਿਕ ਸਿੱਖਿਆ, ਹਿੰਦੀ, ਗਣਿਤ, ਪੰਜਾਬੀ, ਅੰਗਰੇਜ਼ੀ ਅਤੇ ਸਰੀਰਕ ਸਿੱਖਿਆ ਵਿਸ਼ਿਆਂ ਵਿੱਚ ਮਾਸਟਰ ਕੇਡਰ ਲਈ ਤਰੱਕੀਆਂ ਕੀਤੀਆਂ ਗਈਆਂ ਹਨ।

ਇਨ੍ਹਾਂ ਤਰੱਕੀਆਂ ਵਿੱਚ ਈ.ਟੀ.ਟੀ., ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਕਾਡਰ ਦੇ ਅਧਿਆਪਕਾਂ ਨੂੰ ਉਨ੍ਹਾਂ ਦੇ ਬਣਦੇ ਕੋਟੇ ਅਨੁਸਾਰ ਸ਼ਾਮਲ ਕੀਤਾ ਗਿਆ ਹੈ। ਵਿਭਾਗ ਵੱਲੋਂ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਆਪਣੇ ਨਿਰਧਾਰਤ ਸਕੂਲਾਂ ਵਿੱਚ ਜਲਦ ਹਾਜ਼ਰ ਹੋਣ ਲਈ ਵੀ ਕਿਹਾ ਗਿਆ ਹੈ।

ਅਧਿਆਪਕ ਜੱਥੇਬੰਦੀਆਂ ਨੇ ਰੱਖੀ ਇਹ ਮੰਗ

ਤਰੱਕੀਆਂ ਦੇ ਹੁਕਮ ਜਾਰੀ ਹੋਣ ਦਾ ਸਵਾਗਤ ਕਰਦਿਆਂ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਨੇ ਕਿਹਾ ਕਿ ਇਸ ਨਾਲ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਅਧਿਆਪਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਜੱਥੇਬੰਦੀਆਂ ਨੇ ਤਰੱਕੀ ਪ੍ਰਕਿਰਿਆ ਦੌਰਾਨ ਰਹਿ ਗਈਆਂ ਤਰੁੱਟੀਆਂ ਨੂੰ ਵੀ ਜਲਦ ਦੂਰ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਯੋਗ ਅਧਿਆਪਕਾਂ ਨੂੰ ਤਰੱਕੀ ਦਾ ਲਾਭ ਮਿਲ ਸਕੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਨ ਵਾਲਿਆਂ ਵਿੱਚ ਮਨਜੀਤ ਸਿੰਘ ਬੜੂੰਦੀ, ਜੰਗਪਾਲ ਸਿੰਘ, ਹਰਜਿੰਦਰ ਸਿੰਘ, ਸਿੰਗਾਰਾ ਸਿੰਘ, ਸੁਭਾਸ਼ ਗੋਇਲ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਜਗਸੀਰ ਸਿੰਘ, ਜਸਵੀਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਸ਼ਾਮਲ ਸਨ।

ਜੁਲੰਧਰ ਜਿਮਖਾਨਾ ਕਲੱਬ ਚੋਣਾਂ ਵਿੱਚ ਤਰਨਜੋਤ ਸਿੰਘ ਸਿਡਾਨਾ ਨੇ ਐਗਜ਼ੈਕਟਿਵ ਮੈਂਬਰ ਦੇ ਅਹੁਦੇ ਲਈ ਪੇਸ਼ ਕੀਤੀ ਦਾਅਵੇਦਾਰੀ
Jalandhar Business News: सराफा बाजार में GST विभाग का बड़ा एक्शन; ज्वैलर्स की दुकान पर रेड
ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੂਬਾ ਭਰ ‘ਚ ਗੇਟ ਰੈਲੀਆਂ
*ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ
6 ਅਕਤੂਬਰ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਬੈਠਕ, ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ’ਤੇ ਹੋਵੇਗਾ ਵਿਚਾਰ
Share This Article
Facebook Whatsapp Whatsapp Telegram Email Print
Previous Article 6 ਅਕਤੂਬਰ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਬੈਠਕ, ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ’ਤੇ ਹੋਵੇਗਾ ਵਿਚਾਰ
Next Article ਐੱਲਪੀਯੂ ਹਿੰਸਾ ਮਾਮਲਾ: ਤਿੰਨ ਨੌਜਵਾਨ ਗ੍ਰਿਫ਼ਤਾਰ, ਪੰਜ ਹੋਰ ਹਿਰਾਸਤ ’ਚ
Leave a Comment

Leave a Reply Cancel reply

Your email address will not be published. Required fields are marked *

ਖੇਡਾਂ ਵਤਨ ਪੰਜਾਬ ਦੀਆਂ-2026
Jalandhar
ਕੈਬਨਿਟ ਮੰਤਰੀ, ਚੇਅਰਮੈਨ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੁਖ਼ਤਾ ਪ੍ਰਬੰਧਾ ਦਾ ਭਰੋਸਾ
Jalandhar
LPU Update: पुलिस की बड़ी कार्रवाई; LPU हिंसा और तोड़फोड़ मामले में 3 गिरफ्तार
Breaking Jalandhar
जालंधर नॉर्थ विधानसभा हलके के प्रभारी एवं Mayor वनीत धीर ने दफ्तर में लगाया ‘जनता दरबार’; सुनीं लोगों की शिकायतें
Breaking Jalandhar Politics Punjab
खडूर साहिब में CM मान ने जारी की ‘मुख्यमंत्री मावां धीयां सत्कार योजना’ की अगली किश्त
Punjab Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?