ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ’ਤੇ ਵੀ ਰੋਕ
ਜਲੰਧਰ,
ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ (Pregabalin Capsules) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਾ ਦਿੱਤੀ ਹੈ।

