By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਾ-ਮੁਕਤ ਪੀੜ੍ਹੀ ਤਿਆਰ ਕਰਨ ਲਈ ਖੇਡਾਂ ਨੂੰ ਕਰ ਰਹੀ ਉਤਸ਼ਾਹਿਤ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > Jalandhar > ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਾ-ਮੁਕਤ ਪੀੜ੍ਹੀ ਤਿਆਰ ਕਰਨ ਲਈ ਖੇਡਾਂ ਨੂੰ ਕਰ ਰਹੀ ਉਤਸ਼ਾਹਿਤ
Jalandhar

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਾ-ਮੁਕਤ ਪੀੜ੍ਹੀ ਤਿਆਰ ਕਰਨ ਲਈ ਖੇਡਾਂ ਨੂੰ ਕਰ ਰਹੀ ਉਤਸ਼ਾਹਿਤ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਿੱਚ ਖੇਡ ਗਤੀਵਿਧੀਆਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ।

Varesh Neelkanth
Last updated: October 5, 2026 10:29 pm
Varesh Neelkanth
1 day ago
Share
SHARE
Highlights
  • ਖੇਡਾਂ ਵਤਨ ਪੰਜਾਬ ਦੀਆਂ’ ਦਾ ਉਪਰਾਲੇ ਦਾ ਖਿਡਾਰੀਆਂ ਨੂੰ ਨਾਲ ਲੈ ਕੇ ਰਾਜ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨਾ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡ ਮੁਠੱਡਾ ਕਲਾਂ ਵਿਖੇ ਕਰਵਾਇਆ ਕਬੱਡੀ ਟੂਰਨਾਮੈਂਟ

ਫਿਲੌਰ, Major Times

ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਜ਼ਮੀਨੀ ਪੱਧਰ ’ਤੇ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਦੇ ਯਤਨਾਂ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ, ਜਦੋਂ ਫਿਲੌਰ ਦੇ ਪਿੰਡ ਮੁਠੱਡਾ ਕਲਾਂ ਵਿਖੇ ਪੇਂਡੂ ਕਬੱਡੀ ਟੂਰਨਾਮੈਂਟ ਅਤੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ।

ਇਸ ਖੇਡ ਸਮਾਗਮ ਵਿੱਚ ਅੰਤਰਰਾਸ਼ਟਰੀ ਕਬੱਡੀ ਕਲੱਬਾਂ ‘ਐਨ.ਆਰ.ਆਈ. ਨਕੋਦਰ’ ਅਤੇ ‘ਮਾਲਵਾ ਲਾਇਨਜ਼’ ਵਿਚਕਾਰ ਇੱਕ ਵਿਸ਼ੇਸ਼ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ, ਜਿਸ ਵਿੱਚ ਸਥਾਨਕ ਲੋਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਭਾਰੀ ਉਤਸ਼ਾਹ ਦਿਖਾਇਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਿੱਚ ਖੇਡ ਗਤੀਵਿਧੀਆਂ ਦੀ ਭੂਮਿਕਾ ‘ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ.ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ ਨੂੰ ਨੌਜਵਾਨਾਂ ਨੂੰ ਖੇਡ ਸਰਗਰਮੀਆਂ ਨਾਲ ਜੋੜਨ ਅਤੇ ਪੰਜਾਬ ਦੇ ਅਮੀਰ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਇੱਕ ਪ੍ਰਭਾਵਸ਼ਾਲੀ ਸਾਧਨ ਵਜੋਂ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਰਵਾਇਤੀ ਪੰਜਾਬੀ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਮੌਕੇ ਪੈਦਾ ਕਰਨ ਲਈ ਸਥਾਨਕ ਪ੍ਰਬੰਧਕਾਂ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ 14 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਤੋਂ ਲੈ ਕੇ ਬਜ਼ੁਰਗਾਂ ਤੱਕ, ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੂੰ ਨਾਲ ਲੈ ਕੇ ਰਾਜ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਇਸ ਪਹਿਲ ਨੇ ਮੁਕਾਬਲਿਆਂ, ਨਕਦ ਇਨਾਮਾਂ, ਰਾਸ਼ਟਰੀ ਪੱਧਰ ‘ਤੇ ਪਛਾਣ ਅਤੇ ਰੋਜ਼ਗਾਰ-ਸਬੰਧੀ ਉਤਸ਼ਾਹਜਨਕ ਲਾਭਾਂ ਰਾਹੀਂ ਖਿਡਾਰੀਆਂ ਲਈ ਮੌਕੇ ਪ੍ਰਦਾਨ ਕੀਤੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਵੀ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 3,100 ਤੋਂ ਵੱਧ ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਗਏ ਹਨ ਅਤੇ ਨਾਲ ਹੀ ਪਿੰਡਾਂ ਵਿੱਚ ਆਧੁਨਿਕ ਜਿਮ ਵੀ ਸਥਾਪਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਖੇਡ ਸਹੂਲਤਾਂ ਵਿੱਚ ਵਧੇਰੇ ਨਿਵੇਸ਼ ਅਤੇ ਵੱਡੇ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦੇ ਕੇ, ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਅਤੇ ਪੰਜਾਬ ਨੂੰ ਮੋਹਰੀ ਸਪੋਰਟਸ ਰਾਜ ਵਜੋਂ ਮੁੜ ਸਥਾਪਤ ਕਰਨਾ ਹੈ।

ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਨੌਜਵਾਨਾਂ ਨੂੰ ਮਨੋਰੰਜਨ, ਮੁਕਾਬਲੇ ਅਤੇ ਉਪਲਬੱਧੀਆਂ ਲਈ ਸਾਰਥਕ ਮੌਕੇ ਪ੍ਰਦਾਨ ਕਰਕੇ ਇੱਕ ਸਿਹਤਮੰਦ, ਵਧੇਰੇ ਸਰਗਰਮ ਅਤੇ ਨਸ਼ਾ-ਮੁਕਤ ਪੀੜ੍ਹੀ ਦੀ ਸਿਰਜਣਾ ਕਰਨਾ ਵੀ ਹੈ।

DFA जालंधर के चुनाव सर्वसम्मति से संपन्न; सरदार मनमोहन सिंह बने प्रेसिडेंट
‘लुधियाना बंद’ का मिला-जुला असर; जालंधर बाईपास पर ट्रैफिक जाम, पुलिस को अल्टीमेटम
LPU पहुंचे पंजाब के DGP गौरव यादव; बोले- “छात्रों पर जानबूझकर नहीं किया बल प्रयोग
Jalandhar News: जालंधर के बस्ती बावा खेल से अगवा 4 वर्षीय मासूम 8 घंटे में सुरक्षित बरामद
एडवोकेट तरनजोत सिंह सिदाना ने जालंधर जिमखाना क्लब के कार्यकारी सदस्य पद के लिए नामांकन भरा; सुशासन और उत्कृष्टता का दिया वादा
Share This Article
Facebook Whatsapp Whatsapp Telegram Email Print
Previous Article ਪੰਜਾਬ ਕੈਬਨਿਟ ਦੇ ਅਹਿਮ ਫੈਸਲੇ: 1400 ਸਟਾਫ ਨਰਸਾਂ ਨੂੰ ਰਾਹਤ, PITS ਮੁਲਾਜ਼ਮਾਂ ਲਈ ਵੀ ਵੱਡਾ ਫੈਸਲਾ
Next Article ਕੇਵਲ ਢਿੱਲੋਂ ਦਾ ਮਾਨ ਸਰਕਾਰ ’ਤੇ ਤਿੱਖਾ ਹਮਲਾ, ਕਿਹਾ- ‘ਹਾਈਕੋਰਟ ਦੇ ਫੈਸਲੇ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ’
Leave a Comment

Leave a Reply Cancel reply

Your email address will not be published. Required fields are marked *

ਅੰਮ੍ਰਿਤਸਰ ਵਿੱਚ 11 ਅਕਤੂਬਰ ਨੂੰ ਹੋਵੇਗੀ ‘ਪੰਜਾਬ ਯੂਥ ਰਨ’,
Punjab
 30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Jalandhar
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦੇ ਘਰ ਦੇ ਬਾਹਰ ਧਰਨਾ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
Jalandhar
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਹਰ ਕਾਨੂੰਨੀ ਤੇ ਸੰਵਿਧਾਨਕ ਕਦਮ: CM ਭਗਵੰਤ ਮਾਨ
Breaking Punjab
ਭਗਤ ਦੇ ਵਿਸ਼ਵਾਸ ਦੀ ਰੱਖਿਆ ਲਈ ਕਿਸੇ ਵੀ ਸਮੇਂ ਪ੍ਰਗਟ ਹੋ ਸਕਦੇ ਹਨ ਪ੍ਰਭੂ : ਆਚਾਰਿਆ ਗੌਰਵ ਕ੍ਰਿਸ਼ਨ ਗੋਸਵਾਮੀ
Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?