By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading:  30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > Jalandhar >  30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Jalandhar

 30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

1,25,000 ਰੁਪਏ ਦੀ ਮੰਗ ਕੀਤੀ, ਜੋ ਕਿ ਕਿਸ਼ਤਾਂ ਵਿੱਚ ਦਿੱਤੇ ਜਾਣੇ ਸਨ

Varesh Neelkanth
Last updated: October 7, 2026 12:23 am
Varesh Neelkanth
19 seconds ago
Share
SHARE
Highlights
  • 30,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ

ਚੰਡੀਗੜ੍ਹ, Major Times 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ, ਇਸ ਲਈ ਉਸਨੇ ਮੁਲਜ਼ਮ ਅਗਮਜੋਤ ਸਿੰਘ ਨੂੰ ਆਪਣਾ ਤਬਾਦਲਾ ਰੱਦ ਕਰਨ ਜਾਂ ਰੋਕਣ ਲਈ ਜ਼ੁਬਾਨੀ ਬੇਨਤੀ ਕੀਤੀ।

ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਸਾਥੀ ਕਰਮਚਾਰੀ ਅਤੇ ਫਿਟਰ ਹੈਲਪਰ ਅਮਰਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਅਗਮਜੋਤ ਸਿੰਘ ਨੇ ਤਬਾਦਲਾ ਰੋਕਣ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਬਾਅਦ ਵਿੱਚ, ਅਮਰਿੰਦਰ ਸਿੰਘ ਨੇ ਅਗਮਜੋਤ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ, ਜਿਸ ਨੇ 1,25,000 ਰੁਪਏ ਦੀ ਮੰਗ ਕੀਤੀ, ਜੋ ਕਿ ਕਿਸ਼ਤਾਂ ਵਿੱਚ ਦਿੱਤੇ ਜਾਣੇ ਸਨ। ਬੁਲਾਰੇ ਨੇ ਦੱਸਿਆ ਕਿ ਨਾਜਾਇਜ਼ ਰਕਮ ਦੀ ਮੰਗ ਬਾਰੇ ਗੱਲਬਾਤ ਅਮਰਿੰਦਰ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਈ ਸੀ।

ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਬ-ਡਿਵੀਜ਼ਨਲ ਇੰਜੀਨੀਅਰ ਅਗਮਜੋਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ (30,000 ਰੁਪਏ) ਬਰਾਮਦ ਕਰ ਲਈ ਗਈ ਹੈ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ।

DA बकाए मामले में पंजाब सरकार को हाईकोर्ट की कड़ी फटकार; चीफ सेक्रेटरी KAP सिन्हा को अवमानना का नोटिस
ਪੁਲਿਸ ਕਮਿਸ਼ਨਰ ਵੱਲੋਂ ਕੈਫੇ, ਰੈਸਟੋਰੈਂਟ, ਕਲੱਬਾਂ ਸਮੇਤ ਆਮ ਲੋਕਾਂ ਲਈ ਖੁੱਲ੍ਹੇ ਹੋਰ ਅਦਾਰਿਆਂ ਨੂੰ ‘ਅਸਲਾ ਮੁਕਤ ਜ਼ੋਨ’ ਵਜੋਂ ਐਲਾਨਣ ਦੀ ਸਹੂਲਤ ਦੇਣ ਸਬੰਧੀ ਹੁਕਮ ਜਾਰੀ
Jalandhar News: हलका इंचार्ज व मेयर वनीत धीर ने जालंधर नॉर्थ के विभिन्न वार्डों में लाखों रुपए के विकास कार्यों का किया उद्घाटन
LPU में हालात बेकाबू, पुलिस लाठीचार्ज के बाद छात्रों ने किया भारी पथराव; मीडिया व पुलिस गाड़ियां तोड़ीं
SGPC सदस्य चावला रेप केस में प्रधान धामी की चुप्पी पर भड़का सिख संगठन
Share This Article
Facebook Whatsapp Whatsapp Telegram Email Print
Previous Article ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦੇ ਘਰ ਦੇ ਬਾਹਰ ਧਰਨਾ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
Leave a Comment

Leave a Reply Cancel reply

Your email address will not be published. Required fields are marked *

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਹਰ ਕਾਨੂੰਨੀ ਤੇ ਸੰਵਿਧਾਨਕ ਕਦਮ: CM ਭਗਵੰਤ ਮਾਨ
Breaking Punjab
ਭਗਤ ਦੇ ਵਿਸ਼ਵਾਸ ਦੀ ਰੱਖਿਆ ਲਈ ਕਿਸੇ ਵੀ ਸਮੇਂ ਪ੍ਰਗਟ ਹੋ ਸਕਦੇ ਹਨ ਪ੍ਰਭੂ : ਆਚਾਰਿਆ ਗੌਰਵ ਕ੍ਰਿਸ਼ਨ ਗੋਸਵਾਮੀ
Jalandhar
Raid: जमीन घोटाले में ED का बड़ा एक्शन; TDI ग्रुप के चेयरमैन रविंदर तनेजा के ठिकानों पर रेड
Breaking India
Breaking News: जालंधर-अमृतसर नेशनल हाईवे पर प्रसिद्ध सूफी गायक बूटा मोहम्मद की कार दुर्घटनाग्रस्त
Breaking Punjab
Breaking News: कॉलेज से लौटकर 22 वर्षीय छात्रा ने लगाई फांसी
Breaking Crime Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?