By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਜਲੰਧਰ ਸੈਂਟਰਲ ’ਚ ਅਕਾਲੀ ਦਲ ਨੂੰ ਮਿਲਿਆ ਨੌਜਵਾਨਾਂ ਦਾ ਸਾਥ, ਅਭਿਸ਼ੇਕ ਬਖ਼ਸ਼ੀ ਨੇ ‘ਆਪ’ ਤੇ ਕਾਂਗਰਸ ’ਤੇ ਸਾਧੇ ਨਿਸ਼ਾਨੇ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਜਲੰਧਰ ਸੈਂਟਰਲ ’ਚ ਅਕਾਲੀ ਦਲ ਨੂੰ ਮਿਲਿਆ ਨੌਜਵਾਨਾਂ ਦਾ ਸਾਥ, ਅਭਿਸ਼ੇਕ ਬਖ਼ਸ਼ੀ ਨੇ ‘ਆਪ’ ਤੇ ਕਾਂਗਰਸ ’ਤੇ ਸਾਧੇ ਨਿਸ਼ਾਨੇ
Jalandhar

ਜਲੰਧਰ ਸੈਂਟਰਲ ’ਚ ਅਕਾਲੀ ਦਲ ਨੂੰ ਮਿਲਿਆ ਨੌਜਵਾਨਾਂ ਦਾ ਸਾਥ, ਅਭਿਸ਼ੇਕ ਬਖ਼ਸ਼ੀ ਨੇ ‘ਆਪ’ ਤੇ ਕਾਂਗਰਸ ’ਤੇ ਸਾਧੇ ਨਿਸ਼ਾਨੇ

ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ

Varesh Neelkanth
Last updated: October 11, 2026 11:39 pm
Varesh Neelkanth
2 months ago
Share
SHARE
Highlights
  • ਕਈ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ
  • ਨੌਜਵਾਨਾਂ ਨੂੰ ਜਥੇਬੰਦੀ ਵਿੱਚ ਜ਼ਿੰਮੇਵਾਰੀਆਂ ਦੇਣ ਦੇ ਨਾਲ-ਨਾਲ ਲੋਕ ਭਲਾਈ ਦੇ ਕੰਮਾਂ ਨਾਲ ਜੋੜਿਆ ਜਾਵੇਗਾ

ਜਲੰਧਰ: Major Times 

Contents
  • ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ
  • ਕਈ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਸੈਂਟਰਲ ਵਿੱਚ ਚਲਾਈ ਜਾ ਰਹੀ ਜਨਸੰਪਰਕ ਮੁਹਿੰਮ ਦੌਰਾਨ ਕਈ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋਏ। ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਪੰਜਾਬ ਦੇ ਮੀਤ ਪ੍ਰਧਾਨ ਅਭਿਸ਼ੇਕ ਬਖ਼ਸ਼ੀ ਨੇ ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।

ਅਭਿਸ਼ੇਕ ਬਖ਼ਸ਼ੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚਲਾਈ ਜਾ ਰਹੀ ਘਰ-ਘਰ ਸੰਪਰਕ ਮੁਹਿੰਮ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ।

ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ

ਬਖ਼ਸ਼ੀ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ-ਵਿਵਸਥਾ ਦੇ ਮਾਮਲੇ ਵਿੱਚ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਨੌਜਵਾਨ ਸੂਬੇ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਅਕਾਲੀ ਦਲ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਲਈ ਆਪਣੀ ਮੁਹਿੰਮ ਜਾਰੀ ਰੱਖੇਗਾ।

ਕਈ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ

ਇਸ ਮੌਕੇ ਸਾਹਿਲ ਮਿੱਤਲ, ਪ੍ਰਿੰਸ ਕੁਮਾਰ, ਸਹਿਜ ਸੈਣੀ, ਲਵਪ੍ਰੀਤ ਸਿੰਘ, ਮੋਹਿਤ ਕਲਸੀ, ਦਿਵਿਆਂਸ਼ ਭੱਟ, ਰਾਜਪਾਲ ਸਿੰਘ, ਜਸ਼ਨਪ੍ਰੀਤ ਸਿੰਘ, ਰਵੀ ਕੁਮਾਰ, ਜੱਗਾ ਭੁੱਲਰ ਅਤੇ ਮੋਂਟੀ ਭਾਰਦਵਾਜ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਹਾਸਲ ਕੀਤੀ। ਅਭਿਸ਼ੇਕ ਬਖ਼ਸ਼ੀ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਰਾਹੁਲ ਸਹੋਤਾ, ਯੂਸਫ਼ ਕਲਿਆਣ, ਗਗਨਦੀਪ, ਜੈਕਬ ਸਹੋਤਾ, ਆਕਾਸ਼, ਐਡਵੋਕੇਟ ਸਿਧਾਰਥ ਸ਼ਰਮਾ, ਵਿਸ਼ਾਲ ਭਗਤ, ਸੁਰਿੰਦਰ ਕੁਮਾਰ ਅਤੇ ਬਲਵਿੰਦਰ ਬਬਲੂ ਸਮੇਤ ਹੋਰ ਵਿਅਕਤੀ ਵੀ ਮੌਜੂਦ ਰਹੇ।

ਬਖ਼ਸ਼ੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਜਥੇਬੰਦੀ ਵਿੱਚ ਜ਼ਿੰਮੇਵਾਰੀਆਂ ਦੇਣ ਦੇ ਨਾਲ-ਨਾਲ ਲੋਕ ਭਲਾਈ ਦੇ ਕੰਮਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜਲੰਧਰ ਸੈਂਟਰਲ ਵਿੱਚ ਅਕਾਲੀ ਦਲ ਦੀ ਜਨਸੰਪਰਕ ਮੁਹਿੰਮ ਲਗਾਤਾਰ ਜਾਰੀ ਰਹੇਗੀ।

Punjab कांग्रेस की कमान पूर्व ओलिंपियन परगट सिंह के हाथ; 16 साल बाद दोआबा को मिला नेतृत्व
कल ‘जालंधर बंद’ का ऐलान…
ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਲਈ ਜਲੰਧਰ ਤਿਆਰ
मुख्यमंत्री तीर्थ यात्रा योजना के तहत अब तक 4 लाख से अधिक संगतों ने पवित्र धार्मिक स्थानों के किए दर्शन – मोहिंदर भगत
पंजाब सरकार के बहिष्कार और विरोध के बीच जस्टिस अश्वनी कुमार मिश्रा ने ली पंजाब एवं हरियाणा हाईकोर्ट के चीफ जस्टिस पद की शपथ
Share This Article
Facebook Whatsapp Whatsapp Telegram Email Print
Previous Article ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਸਾਨਾਂ ਤੇ ਨੌਜਵਾਨਾਂ ਦੇ ਹੱਕਾਂ ਲਈ ਸੰਘਰਸ਼ ਦਾ ਐਲਾਨ
Next Article Mansa ’ਚ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ, ਸਾਥੀ ਗੰਭੀਰ ਜ਼ਖ਼ਮੀ
Leave a Comment

Leave a Reply Cancel reply

Your email address will not be published. Required fields are marked *

जालंधर 2 पिकअप वाहनों को टिप्पर में मारी टक्कर, 
Breaking
लाखों का सोना पहनकर निकले युवक का दोस्त ने की हत्या
Breaking
10 वीं-12वीं परीक्षा की डेटशीट जारी
Breaking
आज शाम होगा ब्लैकआउट , 7 बजते ही सायरन बजेंगे;
Breaking
‘ਆਪ’ ਦੀ ਤੀਜੀ ਉਮੀਦਵਾਰ ਸੂਚੀ ਨੂੰ ਲੈ ਕੇ ਵਧੀ ਹਲਚਲ,
Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?