ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਲਈ ਮਾਨ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਲੋਹੀਆਂ ( ਰਾਜੀਵ ਕੁਮਾਰ ) ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਲਈ ਮਾਨ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਤਹਿਤ ਸ਼ਾਹਕੋਟ ਦੇ ਹਲਕਾ ਇੰਚਾਰਜ ਪਾਲਾ ਜਲਾਲਪੁਰ ਨੇ ਲੋਹੀਆਂ ਫਾਟਕ ਤੋਂ ਪਿੰਡ ਰੂਪੇਵਾਲ ਤੱਕ 13 ਕਿਲੋਮੀਟਰ ਲੰਬੀ ਨਵੀਂ ਸੜਕ ਦਾ ਉਦਘਾਟਨ ਕੀਤਾ।
ਪਾਲਾ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਸਫ਼ਰ ਨੂੰ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਵਿਕਾਸ ਦੀ ਇਹ ਰਫ਼ਤਾਰ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਲਿਜਾ ਰਹੀ ਹੈ।
