By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਸ਼ਹਾਦਤ ਤੇ ਵਿਰਸੇ ਬਾਰੇ ਦੋ ਰੋਜ਼ਾ ਕੌਮਾਂਤਰੀ ਸੈਮੀਨਾਰ ਸ਼ੁਰੂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - India - ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਸ਼ਹਾਦਤ ਤੇ ਵਿਰਸੇ ਬਾਰੇ ਦੋ ਰੋਜ਼ਾ ਕੌਮਾਂਤਰੀ ਸੈਮੀਨਾਰ ਸ਼ੁਰੂ

India

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਸ਼ਹਾਦਤ ਤੇ ਵਿਰਸੇ ਬਾਰੇ ਦੋ ਰੋਜ਼ਾ ਕੌਮਾਂਤਰੀ ਸੈਮੀਨਾਰ ਸ਼ੁਰੂ

Major Times Editor
Last updated: October 8, 2025 5:56 pm
Major Times Editor Published October 8, 2025
Share
SHARE

ਨਵੀਂ ਦਿੱਲੀ: 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨਾਰਥ ਕੈਂਪਸ, ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਪਿਤਮਪੁਰਾ, ਸ੍ਰੀ ਗੁਰੂ ਨਾਨਕ ਦੇਵ ਖਾਲਸਾ ਕਾਲਜ (ਦੇਵ ਨਗਰ) ਅਤੇ ਮਾਤਾ ਸੁੰਦਰੀ ਕਾਲਜ ਆਫ ਵੁਮੈਨ ਮੰਡੀ ਹਾਊਸ ਵੱਲੋਂ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਸ਼ਹਾਦਤ ਤੇ ਵਿਰਸੇ ਸਬੰਧੀ ਦੋ ਰੋਜ਼ਾ ਕੌਮਾਂਤਰੀ ਸੈਮੀਨਾਰ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਸ਼ੁਰੂ ਹੋ ਗਿਆ।
ਪਹਿਲੇ ਦਿਨ ਅੱਜ ਮੁੱਖ ਮਹਿਮਾਨ ਵਜੋਂ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਵਿਸ਼ੇਸ਼ ਮਹਿਮਾਨਾਂ ਵਜੋਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼ਮੂਲੀਅਤ ਕੀਤੀ। ਸੈਮੀਨਾਰ ਦੇ ਪਹਿਲੇ ਦਿਨ ਅੱਜ ਪ੍ਰੋ. ਹਰਮਿੰਦਰ ਸਿੰਘ ਬੇਦੀ ਨੇ ਕੂੰਜੀਵਤ ਭਾਸ਼ਣ ਦਿੱਤਾ ਤੇ ਗੁਰੂ ਸਾਹਿਬ ਦੇ ਜੀਵਨ ਤੇ ਸ਼ਹਾਦਤ ਨਾਲ ਸਬੰਧਤ ਅਨੇਕਾਂ ਪਹਿਲੂ ਸੰਗਤਾਂ ਅੱਗੇ ਰੱਖੇ।  ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਕੌਮਾਂਤਰੀ ਸੈਮੀਨਾਰ ਦਾ ਆਯੋਜਨਾ ਇਕ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਅਜਿਹੇ ਹੋਰ ਉਪਰਾਲੇ ਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਉਹ ਖੁਦ ਇਸ ਕਾਲਜ ਵਿਚ ਪੜ੍ਹੇ ਹਨ ਅਤੇ ਅੱਜ ਦੇ ਸਮਾਗਮ ਵਿਚ ਸ਼ਮੂਲੀਅਤ ਉਹਨਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਇਸ ਮੌਕੇ ਦੱਸਿਆ ਕਿ 25 ਨਵੰਬਰ ਨੂੰ ਗੁਰੂ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਹੈ ਜਿਸ ਮੌਕੇ ਦਿੱਲੀ ਸਰਕਾਰ ਵੱਲੋਂ ਲਾਲ ਕਿਲ੍ਹੇ ’ਤੇ 23, 24 ਅਤੇ 25 ਨਵੰਬਰ ਨੂੰ ਬਹੁਤ ਵੱਡੇ ਪੱਧਰ ’ਤੇ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ ਜੋ ਯਾਦਗਾਰੀ ਬਣੇਗਾ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਤੇ ਇਸ ਇਤਿਹਾਸਕ ਮੌਕੇ ਦੇ ਗਵਾਹ ਬਣਨ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਸਮੇਂ ਦੀ ਜ਼ਰੂਰਤ ਹਨ। ਉਹਨਾਂ ਨੇ ਚਾਰਾਂ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਬੇਨਤੀ ਕੀਤੀ ਕਿ ਕੱਲ੍ਹ ਸੈਮੀਨਾਰ ਦੇ ਦੂਜੇ ਦਿਨ ਵੱਧ ਤੋਂ ਵੱਧ ਵਿਦਿਆਰਥੀ ਇਥੇ ਬੁਲਾਰਿਆਂ ਦੇ ਵਿਚਾਰ ਸੁਣਨ ਵਾਸਤੇ ਸ਼ਾਮਲ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਦੇ ਵੱਖ-ਵੱਖ ਪਹਿਲੂ ਅਤੇ ਗੁਰ ਇਤਿਹਾਸ ਤੋਂ ਆਪਣੇ ਬੱਚਿਆਂ ਨੂੰ ਜਾਣੂ ਕਰਵਾਉਣਾ ਅੱਜ ਸਮੇਂ ਦੀ ਮੁੱਖ ਜ਼ਰੂਰਤ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਤਿਆਗ ਮੱਲ ਤੋਂ ਗੁਰੂ ਤੇਗ ਬਹਾਦਰ ਸਾਹਿਬ ਕਿਵੇਂ ਬਣੇ ? ਉਹਨਾਂ 13 ਸਾਲ ਦੀ ਉਮਰ ਵਿਚ ਕਿਹੜੀ ਜੰਗ ਲੜੀ ? 25 ਸਾਲ ਕਿਥੇ ਤਪੱਸਿਆ ਕੀਤੀ ? ਅਜਿਹੇ ਬਹੁਤ ਸਾਰੇ ਪਹਿਲੂ ਹਨ ਜਿਹਨਾਂ ਬਾਰੇ ਆਮ ਲੋਕਾਂ ਖਾਸ ਤੌਰ ’ਤੇ ਵਿਦਿਆਰਥੀਆਂ ਨੂੰ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਸਾਡਾ ਟੀਚਾ ਇਹੋ ਹੈ ਕਿ ਗੁਰ ਇਤਿਹਾਸ  ਨੂੰ ਘਰ-ਘਰ ਪਹੁੰਚਦਾ ਕੀਤਾ ਜਾਵੇ ਅਤੇ ਸਾਡੇ ਬੱਚਿਆਂ ਨੂੰ ਇਸ ਤੋਂ ਜਾਣੂ ਕਰਵਾਇਆ ਜਾਵੇ। ਉਹਨਾਂ ਦੱਸਿਆ ਕਿ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬਹੁਤ ਸਾਰੇ ਪ੍ਰੋਗਰਾਮ ਉਲੀਕੇ ਗਏ ਹਨ ਜੋ ਪੜਾਅਵਾਰ ਹੋ ਰਹੇ ਹਨ। ਪਿਛਲੇ ਦਿਨੀਂ ਸਰਵ ਧਰਮ ਸੰਮੇਲਨ ਵੀ ਹੋ ਕੇ ਹਟਿਆ ਹੈ। ਇਸ ਮਹੀਨੇ ਅਕਤੂਬਰ ਵਿਚ ਵੀ ਦੋ ਵੱਡੇ ਸਮਾਗਮ ਹਨ ਅਤੇ ਨਵੰਬਰ ਵਿਚ ਲਾਲ ਕਿਲ੍ਹੇ ’ਤੇ ਹੋਣ ਵਾਲੇ ਸਮਾਗਮ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਦਿੱਲੀ ਸਰਕਾਰ ਨੂੰ ਵੱਧ ਚੜ੍ਹ ਕੇ ਸਹਿਯੋਗ ਦੇ ਰਹੀ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨਾਲ ਇਹਨਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਕਾਲਜ ਦੇ ਚੇਅਰਮੈਨ ਤਰਲੋਚਨ ਸਿੰਘ, ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦੇ ਚੇਅਰਮੈਨ ਐਮ ਪੀ ਐਸ ਚੱਢਾ, ਸੁਖਬੀਰ ਸਿੰਘ ਕਾਲੜਾ ਚੇਅਰਮੈਨ ਗੁਰੂ ਨਾਨਕ ਦੇਵ ਖਾਲਸਾ ਕਾਲਜ, ਗੁਰਿੰਦਰ ਪਾਲ ਸਿੰਘ ਰਾਜੂ, ਪ੍ਰਿੰਸੀਪਲ ਗੁਰਮਿੰਦਰ ਸਿੰਘ, ਬਲਜੀਤ ਸਿੰਘ, ਮੈਡਮ ਹਰਜੀਤ ਕੌਰ ਤੇ ਜੇ ਪੀ ਸਿੰਘ ਸਮੇਤ ਹੋਰ ਪਤਵੰਤੇ ਵੀ ਇਸ ਮੌਕੇ ਹਾਜ਼ਰ ਸਨ।

ਕਸ਼ਮੀਰ-ਹਿਮਾਚਲ ਤੋਂ ਪੰਜਾਬ ਤੱਕ ਹੜ੍ਹਾਂ ਦਾ ਕਹਿਰ, 100 ਤੋਂ ਵੱਧ ਜ਼ਿਲ੍ਹਿਆਂ ‘ਚ ਆਫ਼ਤ; ਲੱਖਾਂ ਲੋਕ ਪ੍ਰਭਾਵਿਤ

ਰਾਸ਼ਟਰੀ ਪੱਧਰ ਦੇ ਬਾਡੀ ਬਿਲਡਰ ਰੋਹਿਤ ਧਨਖੜ ਦੀ ਬੇਰਹਿਮੀ ਨਾਲ ਹੱਤਿਆ,

ਪੰਜਾਬੀ ਖ਼ਬਰਾਂ ਦੇਸ਼ ਜਨਰਲ 10 ਫ਼ੀਸਦੀ ਕਟੌਤੀ, ਰਿਫੰਡ ਅਤੇ ਸਾਮਾਨ ਦਾ ਨਿਪਟਾਰਾ… ਸਰਕਾਰ ਦੀ ਸਖ਼ਤ ਕਾਰਵਾਈ ਤੋਂ ਬਾਅਦ ਬੈਕਫੁੱਟ ‘ਤੇ IndiGo

“ਪ੍ਰਧਾਨ ਮੰਤਰੀ ਮੋਦੀ ਨੇ ਧਾਰਾ 370 ਨੂੰ ਰੱਦ ਕਰ ਕੇ ਸਰਦਾਰ ਪਟੇਲ ਦੇ ਅਧੂਰੇ ਕੰਮ ਨੂੰ ਪੂਰਾ ਕੀਤਾ,” ਅਮਿਤ ਸ਼ਾਹ ਨੇ ਕਾਂਗਰਸ ‘ਤੇ ਵਿੰਨ੍ਹਿਆ ਨਿਸ਼ਾਨਾ

ਟਰੰਪ ਦੇ 130 ਪ੍ਰਤੀਸ਼ਤ ਟੈਰਿਫ ਲਗਾਉਣ ਮਗਰੋਂ ਭੜਕਿਆ ਚੀਨ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?