ਜਲੰਧਰ :
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ ਬੀਬੀ ਭਾਨੀ ਜੀ ਸੇਵਾ ਸੁਸਾਇਟੀ ਵੱਲੋਂ ਗੁਰੁਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ’ਚ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ ਤੇ ਭਾਈ ਗੁਰਪਾਲ ਸਿੰਘ ਨੇ ਕੀਰਤਨ ਤੇ ਕਥਾ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਰਦਾਰਾ ਸਿੰਘ ਮੱਕੜ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਧਲ, ਜੋਗਿੰਦਰ ਸਿੰਘ ਨੋਨਾ, ਬੀਬੀ ਸੁਰਿੰਦਰ ਕੌਰ ਜਨਤਾ ਕੋਚ, ਬੀਬੀ ਹਰਜਿੰਦਰ ਕੌਰ, ਬੀਬੀ ਪਰਮਿੰਦਰ ਕੌਰ ਮੱਕੜ ਤੇ ਬੀਬੀ ਰੁਪਿੰਦਰ ਕੌਰ ਭਾਟੀਆ ਆਦਿ ਸੰਗਤਾਂ ਹਾਜ਼ਰ ਸਨ।