By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

Punjab

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

Major Times Editor
Last updated: October 11, 2025 4:52 am
Major Times Editor Published October 11, 2025
Share
SHARE

ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ਼ ਵੇਰਕਾ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੀਆਂ ਮੰਗਾਂ, ਚਿੰਤਾਂਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਵਿੱਤ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਯੂਨੀਅਨ ਦੇ ਮੁੱਦਿਆ ਦੇ ਵਿਆਪਕ ਹੱਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇ, ਜਿਸ ਵਿੱਚ ਵਿੱਤ ਵਿਭਾਗ ਦਾ ਇੱਕ ਸੀਨੀਅਰ ਅਧਿਕਾਰੀ, ਮਿਲਕਫੈੱਡ ਦੇ ਚੇਅਰਮੈਨ, ਮਿਲਕਫੈੱਡ ਦੇ ਐਮ.ਡੀ, ਮਿਲਕਫੈੱਡ ਦੇ ਡਾਇਰੈਕਟਰ, ਜਨਰਲ ਮੈਨੇਜਰ ਐਚਆਰ ਮਿਲਕਫੈੱਡ, ਮੈਨੇਜਰ ਵਿੱਤ ਅਤੇ ਯੂਨੀਅਨ ਦੇ ਦੋ ਨੁਮਾਇੰਦੇ ਸ਼ਾਮਲ ਕੀਤੇ ਜਾਣ। ਵਿੱਤ ਮੰਤਰੀ ਚੀਮਾ ਨੇ ਇਸ ਨਵ-ਗਠਿਤ ਕਮੇਟੀ ਨੂੰ ਯੂਨੀਅਨ ਦੇ ਮੁੱਦਿਆਂ ਦੇ ਹੱਲ ਵਾਸਤੇ ਵਿਸ਼ੇਸ਼ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਪ੍ਰਸਤਾਵ ਨੂੰ ਜਲਦ ਅਤੇ ਠੋਸ ਹੱਲ ਲਈ ਬਾਅਦ ਵਿੱਚ ਕੈਬਨਿਟ ਸਬ-ਕਮੇਟੀ ਨੂੰ ਭੇਜਿਆ ਜਾਵੇਗਾ। ਵਿੱਤ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਵਿੱਚ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਅਤੇ ਵਧੀਕ ਐਡਵੋਕੇਟ ਜਨਰਲ ਟੀ.ਪੀ.ਐਸ ਵਾਲੀਆ ਸ਼ਾਮਲ ਸਨ। ਯੂਨੀਅਨ ਦੀ ਨੁਮਾਇੰਦਗੀ ਕਰਦਿਆਂ ਪਵਨਦੀਪ ਸਿੰਘ ਅਤੇ ਜਸਬੀਰ ਸਿੰਘ ਨੇ ਵਿੱਤ ਮੰਤਰੀ ਅੱਗੇ ਯੂਨੀਅਨ ਦਾ ਪੱਖ ਰੱਖਿਆ।

ਦਿੱਲੀ ਧਮਾਕਿਆਂ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ, ਸੁਰੱਖਿਆ ਏਜੰਸੀਆਂ ਨੇ ਵਧਾਈ ਚੌਕਸੀ

ਕਤਾਰਾਂ ‘ਚ ਖੜ੍ਹਨ ਦਾ ਝੰਜਟ ਖ਼ਤਮ, ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਲੁਧਿਆਣਾ ‘ਚ ਸ਼ੇਰਪੁਰ ਫੌਜੀ ਕਲੋਨੀ ਵਿੱਚ ਹੋਈ ਫਾਇਰਿੰਗ, ਇੱਕ ਨੌਜਵਾਨ ਦੀ ਹੋਈ ਮੌਤ

SGPC ਦੇ ਮੁੱਖ ਸਕੱਤਰ ਮੰਨਣ ਦਾ ਪੰਜਾਬ ਸਰਕਾਰ ‘ਤੇ ਦੋਸ਼, ਕਿਹਾ-ਸਿਆਸੀ ਮੰਤਵਾਂ ਲਈ ਮਨਾਇਆ ਜਾ ਰਿਹੈ 350ਵਾਂ ਸ਼ਹੀਦੀ ਦਿਵਸ

ਅੰਮ੍ਰਿਤਸਰ ਨਿਗਮ ਨੇ ਸ਼ਹਿਰ ਦੇ ਮੁੱਖ ਇਲਾਕਿਆਂ ‘ਚ ਰਾਤਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?