ਦਿੜ੍ਹਬਾ :
ਦੀਵਾਲੀ ਦਾ ਤਿਉਹਾਰ ਸਾਰੇ ਦੇਸ਼ ਅੰਦਰ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਰੱਖਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਦੇ ਕਈ ਧਾਰਮਿਕ ਸਥਾਨਾਂ ਉੱਤੇ ਪਹੁੰਚ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਤੇ ਉਨ੍ਹਾਂ ਅਸਥਾਨਾਂ ‘ਤੇ ਨਮਸਤਕ ਹੋ ਕੇ ਇਲਾਕੇ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਵੱਲੋਂ ਦਿੜ੍ਹਬਾ ਮੰਨੇ ਜਾਂਦੇ ਧਾਰਮਿਕ ਸਥਾਨ ਗੁਰਦੁਆਰਾ ਬਾਬਾ ਬੈਰਸਿਆਣਾ ਸਾਹਿਬ ਵਿਖੇ ਨਮਸਤਕ ਹੋ ਕੇ ਇਲਾਕੇ ਦੀ ਖੁਸ਼ੀ ਲਈ ਦੀਵੇ ਬਾਲ ਕੇ ਦੀਵਾਲੀ ਮਨਾਈ। ਉਨ੍ਹਾਂ ਨਾਲ ਦਿੜ੍ਹਬੇ ਦੇ ਸਾਰੇ ਵਰਕਰ ਵੀ ਹਾਜ਼ਰ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੀਵਾਲੀ ਇੱਕ ਸਰਬ ਸਾਂਝਾ ਤਿਉਹਾਰ ਹੈ, ਇਸ ਨੂੰ ਦੇਸ਼ ਦਾ ਹਰ ਇੱਕ ਵਰਗ ਮਨਾਉਂਦਾ ਹੈ, ਇਹ ਰੋਸ਼ਨੀ ਦਾ ਤਿਉਹਾਰ ਹੋਣ ਕਰਕੇ ਸਾਰੇ ਲੋਕਾਂ ਅੰਦਰ ਖੁਸ਼ੀ ਦੇ ਚਿਰਾਗ ਬਾਲਣ ਨਾਲ ਸਾਰਾ ਸਮਾਜ ਰੋਸ਼ਨ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਦੀਵਾਲੀ ਦਾ ਤਿਉਹਾਰ ਆਪਣੇ ਹਲਕੇ ਦੇ ਲੋਕਾਂ ਨਾਲ ਬੈਠ ਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਨਾ ਰਹੇ ਹਾਂ। ਉਨ੍ਹਾਂ ਦੀ ਕੋਸ਼ਿਸ਼ ਇਹ ਹੁੰਦੀ ਹੈ ਕਿ ਹਰ ਇੱਕ ਦੇ ਘਰ ਜਾ ਕੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਜਾਣ ਅਤੇ ਉਨ੍ਹ ਨਾਲ ਦਿਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਣ। ਜਿੰਨਾ ਸੰਭਵ ਹੋ ਸਕਦਾ ਹੈ ਉਹ ਆਪਣੇ ਹਲਕੇ ਦੇ ਲੋਕਾਂ ਨੂੰ ਮਿਲ ਕੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹਨ ਅਤੇ ਉਨ੍ਹਾਂ ਨਾਲ ਮੂੰਹ ਮਿੱਠਾ ਕਰਦੇ ਹਨ।ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਗੁਰਮੇਲ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਦਫਤਰ ਇੰਚਾਰਜ ਗੁਰਵਿੰਦਰ ਸਿੰਘ ਬਿੱਟੂ ਰਣਜੀਤ ਸਿੰਘ ਖੇਤਲਾ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ, ਓਮ ਪ੍ਰਕਾਸ਼ ਓਮੀ ਅਤੇ ਹੋਰ ਵਰਕਰ ਹਾਜ਼ਰ ਸਨ।