By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਜ਼ਹਿਰੀਲੀ ਹਵਾ ਕਾਰਨ ਪੰਜਾਬ ‘ਚ ਸਾਹ ਲੈਣਾ ਹੋਇਆ ਔਖਾ,ਜਲੰਧਰ ਤੇ ਅੰਮ੍ਰਿਤਸਰ ਦਾ AQI ਖ਼ਤਰਨਾਕ ਪੱਧਰ ’ਤੇ ਪੁੱਜਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਜ਼ਹਿਰੀਲੀ ਹਵਾ ਕਾਰਨ ਪੰਜਾਬ ‘ਚ ਸਾਹ ਲੈਣਾ ਹੋਇਆ ਔਖਾ,ਜਲੰਧਰ ਤੇ ਅੰਮ੍ਰਿਤਸਰ ਦਾ AQI ਖ਼ਤਰਨਾਕ ਪੱਧਰ ’ਤੇ ਪੁੱਜਾ

Punjab

ਜ਼ਹਿਰੀਲੀ ਹਵਾ ਕਾਰਨ ਪੰਜਾਬ ‘ਚ ਸਾਹ ਲੈਣਾ ਹੋਇਆ ਔਖਾ,ਜਲੰਧਰ ਤੇ ਅੰਮ੍ਰਿਤਸਰ ਦਾ AQI ਖ਼ਤਰਨਾਕ ਪੱਧਰ ’ਤੇ ਪੁੱਜਾ

Major Times Editor
Last updated: October 23, 2025 7:11 am
Major Times Editor Published October 23, 2025
Share
SHARE

ਪਟਿਆਲਾ :

ਸੂਬੇ ਭਰ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਨਾਲ-ਨਾਲ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਚੱਲੇ ਪਟਾਕਿਆਂ ਦਾ ਕਾਫ਼ੀ ਅਸਰ ਸੂਬੇ ਦੀ ਆਬੋ-ਹਵਾ ’ਤੇ ਪਿਆ ਹੈ। ਇਸ ਦੌਰਾਨ ਪੰਜਾਬ ਦੀ ਹਵਾ ਲਗਾਤਾਰ ਦੂਜੇ ਦਿਨ ਵੀ ਜ਼ਹਿਰੀਲੀ ਰਹੀ। ਪ੍ਰਦੂਸ਼ਣ ਵਧਣ ਨਾਲ ਸੂਬੇ ਦੇ ਵੱਡੇ ਸ਼ਹਿਰਾਂ ਵਿਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਖ਼ਰਾਬ (ਮਾੜੀ) ਅਤੇ ਗੰਭੀਰ ਸ਼੍ਰੇਣੀ ਵਿਚ ਪਹੁੰਚ ਗਿਆ। ਪਟਾਕਿਆਂ ਅਤੇ ਪਰਾਲੀ ਸਾੜਨ ਕਾਰਨ ਮੰਗਲਵਾਰ ਰਾਤ ਨੂੰ ਜਲੰਧਰ ਅਤੇ ਅੰਮ੍ਰਿਤਸਰ ਵਿਚ ਏਕਿਊਆਈ 500 ਤੋਂ ਵਧ ਗਿਆ, ਜਦਕਿ ਲੁਧਿਆਣਾ ਦਾ ਏਕਿਊਆਈ 419 ਤੱਕ ਪਹੁੰਚ ਗਿਆ। ਜ਼ਿਆਦਾਤਰ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ ਰਾਤ 11 ਵਜੇ ਤੋਂ ਬਾਅਦ ਸਭ ਤੋਂ ਵੱਧ ਪ੍ਰਭਾਵਿਤ ਹੋਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮਾਪਦੰਡਾਂ ਅਨੁਸਾਰ ਇਸ ਨੂੰ ਗੰਭੀਰ ਮੰਨਿਆ ਜਾਂਦਾ ਹੈ ਤੇ ਇਨ੍ਹਾਂ ਹਾਲਤ ਵਿਚ ਖੁੱਲ੍ਹੇ ਵਿਚ ਸਾਹ ਲੈਣਾ ਆਮ ਲੋਕਾਂ ਲਈ ਵੀ ਬਹੁਤ ਖ਼ਤਰਨਾਕ ਮੰਨਿਆ ਜਾਂਦਾ ਹੈ। ਦੀਵਾਲੀ ਅਤੇ ਬੰਦੀ ਛੋੜ ਦਿਵਸ ‘ਤੇ ਹੋਈ ਆਤਿਸ਼ਬਾਜ਼ੀ ਦੀ ਆੜ ਵਿਚ ਬੀਤੇ ਸੋਮਵਾਰ ਦੇ ਮੁਕਾਬਲੇ ਮੰਗਲਵਾਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵੀ ਵਾਧਾ ਹੋਇਆ ਹੈ। ਸੋਮਵਾਰ ਨੂੰ ਸੂਬੇ ਵਿਚ ਪਰਾਲੀ ਸਾੜਨ ਦੀਆਂ 45 ਘਟਨਾਵਾਂ ਵਾਪਰੀਆਂ, ਜਦਕਿ ਮੰਗਲਵਾਰ ਨੂੰ ਇਨ੍ਹਾਂ ਦੀ ਗਿਣਤੀ ਵਧ ਕੇ 62 ਹੋ ਗਈ। 15 ਸਤੰਬਰ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿਚ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ ਦੀ ਗਿਣਤੀ 415 ਹੋ ਗਈ ਹੈ, ਜਦਕਿ ਪਿਛਲੇ ਸਾਲ (2024) ਵਿਚ 15 ਸਤੰਬਰ ਤੋਂ 21 ਅਕਤੂਬਰ ਤੱਕ ਸੂਬੇ ਵਿਚ ਪਰਾਲੀ ਸਾੜਨ ਦੀਆਂ 1,510 ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਸਾਲ ਪਰਾਲੀ ਘੱਟ ਸੜਨ ਦਾ ਕਾਰਨ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨਾ ਮੰਨਿਆ ਜਾ ਰਿਹਾ ਹੈ। ਮੌਜੂਦਾ ਸੀਜ਼ਨ ਵਿਚ ਹੁਣ ਤੱਕ ਤਰਨਤਾਰਨ ਵਿਚ ਪਰਾਲੀ ਸਾੜਨ ਦੇ 136 ਅਤੇ ਅੰਮ੍ਰਿਤਸਰ ਵਿਚ 120 ਮਾਮਲੇ ਸਾਹਮਣੇ ਆਏ ਹਨ, ਜਦਕਿ ਫ਼ਿਰੋਜ਼ਪੁਰ ਵਿਚ 41 ਅਤੇ ਪਟਿਆਲਾ ਵਿਚ 27 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 940000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ, ਜਿਸ ਵਿਚੋਂ 625000 ਜੁਰਮਾਨਾ ਭਰਵਾਇਆ ਗਿਆ ਹੈ ਅਤੇ 170 ਕਿਸਾਨਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕੀਤੇ ਗਏ ਹਨ। 165 ਕਿਸਾਨਾਂ ਦੀਆਂ ਫ਼ਰਦਾਂ ’ਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।

ਸੂਬੇ ਦੇ ਛੇ ਜ਼ਿਲ੍ਹਿਆਂ ’ਚ ਚੱਲੀ ਸੀਤ ਲਹਿਰ, ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘਟਿਆ ਤਾਪਮਾਨ

Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਹਵਾਈ ਅੱਡੇ ‘ਤੇ ਦੋ ਯਾਤਰੀਆਂ ਤੋਂ 1,22,400 ਸਿਗਰਟਾਂ ਕੀਤੀਆਂ ਜ਼ਬਤ

‘ਚਰਨ ਸੁਹਾਵੇ ਗੁਰ ਚਰਨ ਯਾਤਰਾ’ ਬਰੇਲੀ ਲਈ ਰਵਾਨਾ, ਸੰਗਤ ਨੇ ਗੁਰੂ ਸਾਹਿਬ ਦੇ ਪ੍ਰਤੀਕ ਜੋੜਾ ਸਾਹਿਬ ਦੇ ਸ਼ਰਧਾ ਨਾਲ ਕੀਤੇ ਦਰਸ਼ਨ

ਸਰਪੰਚ ਜਰਮਲ ਸਿੰਘ ਦੇ ਕਤਲ ਦੇ ਸਬੰਧ ਵਿਚ ਪੁਲਿਸ ਨੇ ਕੀਤੇ ਛੱਤੀਸਗੜ੍ਹ ਰਾਏਪੁਰ ਤੋਂ ਦੋ ਸ਼ੂਟਰ ਗ੍ਰਿਫ਼ਤਾਰ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?