ਸਾਹਨੇਵਾਲ :
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਲੱਕੀ ਸੰਧੂ ਵੱਲੋਂ ਬੀਤੇ ਦਿਨੀਂ ਮੁਲਾਕਾਤ ਕੀਤੀ ਗਈ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਲੱਕੀ ਸੰਧੂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਚੰਨੀ ਵੱਲੋਂ ਸਾਡੇ ਦੁਆਰਾ ਦਿੱਤੇ ਗਏ ਵਿਚਾਰਾਂ ਨੂੰ ਬੜੇ ਹੀ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਦੀ ਜਾਣਕਾਰੀ ਕਾਂਗਰਸ ਹਾਈਕਮਾਂਡ ਨੂੰ ਦੇਣਗੇ। ਉਨ੍ਹਾਂ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਸਬੰਧੀ ਦੱਸਦਿਆਂ ਕਿਹਾ ਕਿ ਇਸ ਦਾ ਉਦੇਸ਼ ਲੋਕਤੰਤਰ ਦੀ ਰੱਖਿਆ ਅਤੇ ਚੋਣ ਪ੍ਰਕਿਰਿਆ ’ਚ ਹੋ ਰਹੀਆਂ ਗੜਬੜੀਆਂ ਖ਼ਿਲਾਫ਼ ਸਾਰਿਆਂ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਧੱਕਿਆਂ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ ਅਤੇ ਅਸੀਂ ਹਰ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰ ਕੇ ਵੋਟ ਚੋਰੀ ਕਰਨ ਵਾਲਿਆਂ ਨੂੰ ਬੇਨਕਾਬ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਾਣੂ ਕਰਵਾਇਆ ਕਿ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਹਲਕਾ ਸਾਹਨੇਵਾਲ ਵਿਚੋਂ 21,350 ਫਾਰਮ ਭਰ ਕੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਜਮ੍ਹਾਂ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਚੰਨੀ ਨੇ ਉਨ੍ਹਾਂ ਦੀ ਹੋਰ ਫਾਰਮ ਭਰਨ ਦੀ ਜ਼ਿੰਮੇਵਾਰੀ ਲਾਈ ਹੈ।

