ਜਲੰਧਰ Major Times

ਇੱਕ ਵਾਰ ਫਿਰ ਤੋਂ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਦੇ ਹੋਏ ਗਠਬੰਧਨ ਨੂੰ ਲੈ ਕੇ ਭਾਜਪਾ ਦੇ ਯੁਵਾ ਨੇਤਾ ਕਿੰਗ ਹੈਰੀ ਨੇ ਕਿਹਾ ਕਿ ਅਕਾਲੀ ਭਾਜਪਾ ਗਠਬੰਧਨ ਪੰਜਾਬ ਦੇ ਆਉਣ ਵਾਲੇ ਸਮੇਂ ਲਈ ਬਹੁਤ ਹੀ ਹਿਤਕਾਰੀ ਸਾਬਤ ਹੋਵੇਗਾ
ਕਿੰਗ ਹੈਰੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਹੀ ਪੰਜਾਬ ਵਿੱਚ ਖੁਸ਼ਹਾਲੀ ਲਿਆ ਸਕਦੀ ਹੈ। ਉਹਨਾਂ ਦਾਅਵਾ ਕੀਤਾ ਕਿ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਵੋਟਾਂ ਪਾ ਕੇ ਅਕਾਲੀ ਭਾਜਪਾ ਦੀ ਸਰਕਾਰ ਲਿਆਉਣਗੇ। ਉਹਨਾਂ ਨੇ ਕਿਹਾ ਕਿ ਪਹਿਲਾਂ ਵੀ ਜਦੋਂ ਪੰਜਾਬ ਵਿੱਚ ਅਕਾਲੀ ਭਾਜਪਾ ਦੀ ਸਰਕਾਰ ਸੀ ਉਸ ਸਮੇਂ ਵੀ ਪੰਜਾਬ ਵਿੱਚ ਕਾਫੀ ਵਿਕਾਸ ਕੰਮ ਹੋਏ ਸਨ ਅਤੇ ਇਸ ਵਾਰ ਲੋਕ ਅਕਾਲੀ ਭਾਜਪਾ ਦੀ ਸਰਕਾਰ ਨੂੰ ਹੀ ਪਹਿਲ ਦੇਣਗੇ
