ਚੰਡੀਗੜ੍ਹ –
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਇਕ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਨੋਟਿਸ ਲਿਆ ਹੈ।ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਜਿਸ ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਸਾਂਸਦ ਵੜਿੰਗ ਰੰਗ ਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 6 ਨਵੰਬਰ ਨੂੰ ਨਿੱਜੀ ਤੌਰ ਤੇ ਪੇਸ਼ ਹੋਣ ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

