By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: 43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > 43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ
Jalandhar

43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

Varesh Neelkanth
Last updated: November 26, 2026 11:53 pm
Varesh Neelkanth
32 minutes ago
Share
SHARE

ਇੰਡੀਅਨ ਆਇਲ ਮੁੰਬਈ, ਸੀਏਜੀ ਦਿੱਲੀ, ਰੇਲ ਕੋਚ ਫੈਕਟਰੀ ਕਪੂਰਥਲਾ ਅਤੇ ਪੰਜਾਬ ਪੁਲਿਸ ਜਲੰਧਰ ਸੈਮੀਫਾਈਨਲ ਵਿੱਚ ਪਹੁੰਚੀਆਂ

ਜਲੰਧਰ, Major Times

43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੰਡੀਅਨ ਆਇਲ ਮੁੰਬਈ, ਸੀਏਜੀ ਦਿੱਲੀ, ਰੇਲ ਕੋਚ ਫੈਕਟਰੀ (ਆਰ.ਸੀ.ਐੱਫ.) ਕਪੂਰਥਲਾ ਅਤੇ ਪੰਜਾਬ ਪੁਲਿਸ ਜਲੰਧਰ ਦੀਆਂ ਟੀਮਾਂ ਨੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।
ਪਹਿਲੇ ਕੁਆਰਟਰ ਫਾਈਨਲ ਵਿੱਚ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 2-1 ਨਾਲ ਹਰਾਇਆ। ਇੰਡੀਅਨ ਆਇਲ ਵੱਲੋਂ ਨਵਰਾਜ ਸਿੰਘ ਨੇ 9ਵੇਂ ਮਿੰਟ ਅਤੇ ਐੱਸ.ਕੇ. ਉਥੱਪਾ ਨੇ 29ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕੀਤੇ, ਜਦਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਗੁਰਸਿਮਰਨ ਸਿੰਘ ਨੇ 44ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕੀਤਾ।
ਇੱਕ ਹੋਰ ਰੋਮਾਂਚਕ ਕੁਆਰਟਰ ਫਾਈਨਲ ਵਿੱਚ ਸੀਏਜੀ ਦਿੱਲੀ ਅਤੇ ਇੰਡੀਅਨ ਏਅਰ ਫੋਰਸ ਦੀਆਂ ਟੀਮਾਂ ਨਿਰਧਾਰਤ ਸਮੇਂ ਤੱਕ 1-1 ਦੀ ਬਰਾਬਰੀ ‘ਤੇ ਰਹੀਆਂ। ਇੰਡੀਅਨ ਏਅਰ ਫੋਰਸ ਵੱਲੋਂ ਪ੍ਰਦੀਪ ਨੇ 16ਵੇਂ ਮਿੰਟ ਵਿੱਚ ਫੀਲਡ ਗੋਲ ਕੀਤਾ, ਜਦਕਿ ਸੀਏਜੀ ਦਿੱਲੀ ਵੱਲੋਂ ਗਣੇਸ਼ ਮਾਜੀ ਨੇ 42ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਬਰਾਬਰੀ ਕੀਤੀ। ਇਸ ਤੋਂ ਬਾਅਦ ਪੈਨਲਟੀ ਸ਼ੂਟਆਊਟ ਵਿੱਚ ਸੀਏਜੀ ਦਿੱਲੀ ਨੇ 3-2 ਨਾਲ ਜਿੱਤ ਦਰਜ ਕਰਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ।
ਅੱਜ ਖੇਡੇ ਗਏ ਤੀਜੇ ਕੁਆਰਟਰ ਫਾਈਨਲ ਵਿੱਚ ਰੇਲ ਕੋਚ ਫੈਕਟਰੀ ਕਪੂਰਥਲਾ ਨੇ ਭਾਰਤ ਪੈਟਰੋਲੀਅਮ ਦੀ ਟੀਮ ਨੂੰ 3-0 ਨਾਲ ਕਰਾਰੀ ਮਾਤ ਦਿੱਤੀ। ਆਰ.ਸੀ.ਐੱਫ. ਵੱਲੋਂ ਸਿਮਰਨਜੋਤ ਸਿੰਘ ਨੇ 16ਵੇਂ ਮਿੰਟ ਵਿੱਚ ਫੀਲਡ ਗੋਲ ਕਰਕੇ ਟੀਮ ਦਾ ਖਾਤਾ ਖੋਲ੍ਹਿਆ। ਇਸ ਤੋਂ ਬਾਅਦ ਯੋਗੰਬਰ ਰਾਵਤ ਨੇ 21ਵੇਂ ਮਿੰਟ ਵਿੱਚ ਪੈਨਲਟੀ ਸਟਰੋਕ ਰਾਹੀਂ ਦੂਜਾ ਗੋਲ ਕੀਤਾ, ਜਦਕਿ ਸੁਦਰਸ਼ਨ ਸਿੰਘ ਨੇ 44ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਟੀਮ ਦੀ ਜਿੱਤ 3-0 ਨਾਲ ਯਕੀਨੀ ਬਣਾਈ।
ਚੌਥੇ ਕਵਾਰਟਰ ਫਾਇਨਲ ਵਿੱਚ ਪੰਜਾਬ ਪੁਲਿਸ ਜਲੰਧਰ ਵਲੋਂ ਖੇਡ ਦੇ 12ਵੇਂ ਮਿੰਟ ਵਿੱਚ ਕਪਤਾਨ ਉਲੰਪੀਅਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਸਟਰੋਕ ਨੂੰ ਗੋਲ ਵਿੱਚ ਬਦਲ ਕੇ ਸਕੋਰ 1-0 ਕੀਤਾ। ਖੇਡ ਦੇ 24ਵੇਂ ਮਿੰਟ ਵਿਚ ਪੁਲਿਸ ਵਲੋਂ ਦਿਲਪ੍ਰੀਤ ਸਿੰਘ ਨੇ ਗੋਲ ਕਰਕੇ ਸਕੋਰ 2-0 ਕੀਤਾ। ਖੇਡ ਦੇ 47ਵੇਂ ਮਿੰਟ ਵਿੱਚ ਸਿੰਧ ਬੈਂਕ ਦੇ ਅਰੁਣਪ੍ਰੀਤ ਸਿੰਘ ਨੇ ਗੋਲ ਕਰਕੇ ਸਕੋਰ 1-2 ਕੀਤਾ। ਖੇਡ ਦੇ 48ਵੇਂ ਮਿੰਟ ਵਿੱਚ ਪੰਜਾਬ ਪੁਲਿਸ ਵਲੋਂ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 3-1 ਕੀਤਾ। ਖੇਡ ਦੇ 54ਵੇਂ ਮਿੰਟ ਵਿੱਚ ਪੁਲਿਸ ਵਲੋਂ ਉਲੰਪੀਅਨ ਧਰਮਵੀਰ ਸਿੰਘ ਨੇ ਗੋਲ ਕਰਕੇ ਸਕੋਰ 4-1 ਕੀਤਾ।ਖੇਡ ਦੇ 58ਵੇਂ ਮਿੰਟ ਵਿੱਚ ਬੈਂਕ ਦੇ ਬਿਕਰਮਜੀਤ ਸਿੰਘ ਨੇ ਗੋਲ ਕਰਕੇ ਸਕੋਰ 2-4 ਕੀਤਾ।
ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਪ੍ਰਦੀਪ ਕੁਮਾਰ ਇੰਡੀਅਨ ਆਇਲ, ਉਲੰਪੀਅਨ ਬਲਵਿੰਦਰ ਸ਼ੰਮੀ, ਵਰਿੰਦਰਪਾਲ ਸਿੰਘ ਡੀਜੀਐਮ ਪੰਜਾਬ ਐਂਡ ਸਿੰਧ ਬੈਂਕ, ਲਖਵਿੰਦਰ ਪਾਲ ਸਿੰਘ ਖਹਿਰਾ, ਉਪਿੰਦਰਜੀਤ ਸਿੰਘ ਘੁੰਮਣ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ।
ਇਸ ਮੌਕੇ ਤੇ ਮੁਖਵਿੰਦਰ ਸਿੰਘ, ਤਰਲੋਕ ਸਿੰਘ ਭੁੱਲਰ, ਉਲੰਪੀਅਨ ਰਜਿੰਦਰ ਸਿੰਘ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਰਾਮ ਪ੍ਰਤਾਪ, ਐਲ ਆਰ ਨਈਅਰ, ਸੁਰਿੰਦਰ ਸਿੰਘ ਭਾਪਾ, ਰਣਬੀਰ ਟੁੱਟ, ਹਰਿੰਦਰ ਸਿੰਘ ਸੰਘਾ, ਗੌਰਵ ਅਗਰਵਾਲ, ਸਿਮਰਪ੍ਰੀਤ ਬਾਠਲਾ, ਮਨਦੀਪ ਸਿੰਘ ਘੁੰਮਣ, ਵਰਿੰਦਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

27 ਨਵੰਬਰ ਦੇ ਮੈਚ (ਸੈਮੀਫਾਇਨਲ)
ਇੰਡੀਅਨ ਆਇਲ ਮੁੰਬਈ ਬਨਾਮ ਸੀਏਜੀ ਦਿੱਲੀ- 4-00 ਵਜੇ
ਰੇਲ ਕੋਚ ਫੈਕਟਰੀ ਕਪੂਰਥਲਾ ਬਨਾਮ ਪੰਜਾਬ ਪੁਲਿਸ ਜਲੰਧਰ- 6-00 ਵਜੇ

ਚੰਨੀ ਨੇ ਪੰਜਾਬ ਸਰਕਾਰ ਨੂੰ ਕਾਨੂੰਨ ਵਿਵਸਥਾ, ਨਸ਼ਿਆਂ, ਮਾਈਨਿੰਗ ਤੇ ਵਧਦੇ ਕਰਜ਼ੇ ’ਤੇ ਘੇਰਿਆ
नशा तस्करी के मुद्दे पर यूथ कांग्रेस अध्यक्ष अंगद दत्ता व ASI हरदयाल में तीखी बहस
ਜਲੰਧਰ ਵਿੱਚ ਪਹਿਲੀ ਵਾਰ ਸਾਹਿਤਕ ਮਹਾਂਉਤਸਵ, ਮਹਿਲਾ ਲੇਖਣੀ ਅਤੇ ਸਾਹਿਤਕ ਆਵਾਜ਼ਾਂ ਨੂੰ ਮਿਲੇਗਾ ਮੰਚ
Jalandhar: तेज रफ्तार कार ने खड़ी गाड़ियों को मारी टक्कर, हवा में उछलकर पलटी, 3 युवक हिरासत में
ਖੇਡਾਂ ਵਤਨ ਪੰਜਾਬ ਦੀਆਂ-2026
Share This Article
Facebook Whatsapp Whatsapp Telegram Email Print
Previous Article ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ 500 ਤੋਂ ਵੱਧ ਅਧਿਆਪਕਾਂ ਲਈ ਵਿਆਪਕ ਜਾਗਰੂਕਤਾ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ
Next Article ਤਿਰੁਪਤੀ ਬਾਲਾਜੀ ਮੰਦਰ ਨੂੰ ਮਿਲਿਆ 121 ਕਿਲੋ ਸੋਨੇ ਦਾ ਸ਼ਾਹੀ ਦਾਨ, 206 ਕਰੋੜ ਤੱਕ ਦੱਸੀ ਜਾ ਰਹੀ ਕੀਮਤ; 
Leave a Comment

Leave a Reply Cancel reply

Your email address will not be published. Required fields are marked *

ਆਪ ਸਰਕਾਰ ਨੂੰ ਮੀਟਿੰਗ-ਮੀਟਿੰਗ ਦੀ ਖੇਡ ਚੋਣਾ ਵਿੱਚ ਭਾਰੀ ਪਵੇਗੀ – ਡਾ. ਪੰਖੁੜੀ
Jalandhar
ਤਿਰੁਪਤੀ ਬਾਲਾਜੀ ਮੰਦਰ ਨੂੰ ਮਿਲਿਆ 121 ਕਿਲੋ ਸੋਨੇ ਦਾ ਸ਼ਾਹੀ ਦਾਨ, 206 ਕਰੋੜ ਤੱਕ ਦੱਸੀ ਜਾ ਰਹੀ ਕੀਮਤ; 
India
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ 500 ਤੋਂ ਵੱਧ ਅਧਿਆਪਕਾਂ ਲਈ ਵਿਆਪਕ ਜਾਗਰੂਕਤਾ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ
Jalandhar
ਮੱਕੜ ਦੇ ਘਰ ਪਹੁੰਚੇ ਸੁਖਬੀਰ ਬਾਦਲ ਨੇ ਪੁਰਾਣੀ ਗੱਲ ‘ਤੇ ਕਿਹਾ- ਮੈਂ ਧੱਕਾ ਕੀਤਾ ਸੀ ਪਰ ਮਜਬੂਰ ਸੀ
Jalandhar
ਵਪਾਰੀ ਮਿਲਣੀ ਦੌਰਾਨ ਸੁਖਬੀਰ ਬਾਦਲ ਨੇ ਗੈਂਗਸਟਰਵਾਦ ਤੇ ਨਸ਼ਿਆਂ ਦਾ ਖਾਤਮਾ ਕਰਨ ਦਾ ਕੀਤਾਵਾਦਾ
Breaking Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?