1994 ਵਿੱਚ ਪੰਜਾਬ ਪੁਲਿਸ ਵਿੱਚ ਆਪਣਾ ਸੇਵਾ ਸਫ਼ਰ ਸ਼ੁਰੂ ਕੀਤਾ
ਮੁਹਾਲੀ Major Times
: ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਅਹਿਮ ਨਿਯੁਕਤੀ ਕਰਦਿਆਂ ਆਈਪੀਐੱਸ ਅਧਿਕਾਰੀ ਡੀਆਈਜੀ ਹਰਪ੍ਰੀਤ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਹੁਣ ਉਹ ਆਪਣੀ ਮੌਜੂਦਾ ਜ਼ਿੰਮੇਵਾਰੀ ਦੇ ਨਾਲ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਵਜੋਂ ਵੀ ਕੰਮ ਕਰਨਗੇ।
ਹਰਪ੍ਰੀਤ ਸਿੰਘ ਨੇ ਸਾਲ 1994 ਵਿੱਚ ਪੰਜਾਬ ਪੁਲਿਸ ਵਿੱਚ ਆਪਣਾ ਸੇਵਾ ਸਫ਼ਰ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਆਪਣੇ ਲੰਮੇ ਪੁਲਿਸ ਕਰੀਅਰ ਦੌਰਾਨ ਕਈ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ। ਉਹ ਲੁਧਿਆਣਾ (ਖੁਰਦ), ਅਮਲੋਹ ਅਤੇ ਮੁਹਾਲੀ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਰੇਂਜ ਦੇ ਡੀਆਈਜੀ ਵਜੋਂ ਵੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਅਗਸਤ 2025 ਵਿੱਚ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਆਈਪੀਐੱਸ ਕੈਡਰ ਵਿੱਚ ਤਰੱਕੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ (ਗੁਰਦਾਸਪੁਰ), ਪਠਾਨਕੋਟ ਅਤੇ ਮੁਹਾਲੀ ਵਿੱਚ ਐੱਸਪੀ, ਜਦਕਿ ਮਾਨਸਾ, ਬਟਾਲਾ ਅਤੇ ਖੰਨਾ ਵਿੱਚ ਐੱਸਐੱਸਪੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
