By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਗੁਰਪ੍ਰੀਤ ਸਿੰਘ ਭੁੱਲਰ ਨੇ ਮੁੜ ਸੰਭਾਲੀ ਜਲੰਧਰ ਪੁਲਿਸ ਕਮਿਸ਼ਨਰ ਦੀ ਕਮਾਨ,
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਗੁਰਪ੍ਰੀਤ ਸਿੰਘ ਭੁੱਲਰ ਨੇ ਮੁੜ ਸੰਭਾਲੀ ਜਲੰਧਰ ਪੁਲਿਸ ਕਮਿਸ਼ਨਰ ਦੀ ਕਮਾਨ,
Jalandhar

ਗੁਰਪ੍ਰੀਤ ਸਿੰਘ ਭੁੱਲਰ ਨੇ ਮੁੜ ਸੰਭਾਲੀ ਜਲੰਧਰ ਪੁਲਿਸ ਕਮਿਸ਼ਨਰ ਦੀ ਕਮਾਨ,

ਪੁਲਿਸ ਕਮਿਸ਼ਨਰੇਟ ਪਹੁੰਚਣ 'ਤੇ ਉਨ੍ਹਾਂ ਨੂੰ ਪੁਲਿਸ ਗਾਰਡ ਆਫ਼ ਆਨਰ ਦਿੱਤਾ

Varesh Neelkanth
Last updated: November 29, 2026 9:29 am
Varesh Neelkanth
53 minutes ago
Share
SHARE
Highlights
  • ਗੁਰਪ੍ਰੀਤ ਸਿੰਘ ਭੁੱਲਰ ਇਸ ਤੋਂ ਪਹਿਲਾਂ ਵੀ ਸਾਲ 2018 ਤੋਂ 2021 ਤੱਕ ਜਲੰਧਰ ਦੇ ਪੁਲਿਸ ਕਮਿਸ਼ਨਰ ਰਹਿ ਚੁੱਕੇ ਹਨ

ਗੁਰਪ੍ਰੀਤ ਸਿੰਘ ਭੁੱਲਰ ਇਸ ਤੋਂ ਪਹਿਲਾਂ ਵੀ ਸਾਲ 2018 ਤੋਂ 2021 ਤੱਕ ਜਲੰਧਰ ਦੇ ਪੁਲਿਸ ਕਮਿਸ਼ਨਰ ਰਹਿ ਚੁੱਕੇ ਹਨ

ਜਲੰਧਰ Major Times

ਸੀਨੀਅਰ ਆਈਪੀਐੱਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਵਿਖੇ ਆਈਜੀ ਬਾਰਡਰ ਰੇਂਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਜਲੰਧਰ ਵਾਪਸੀ ਨੂੰ ਪੁਲਿਸ ਪ੍ਰਸ਼ਾਸਨ ਲਈ ਅਹਿਮ ਮੰਨਿਆ ਜਾ ਰਿਹਾ ਹੈ।

ਪੁਲਿਸ ਕਮਿਸ਼ਨਰੇਟ ਪਹੁੰਚਣ ‘ਤੇ ਉਨ੍ਹਾਂ ਨੂੰ ਪੁਲਿਸ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਨੇ ਅਹੁਦਾ ਸੰਭਾਲਣ ਸਬੰਧੀ ਰਸਮੀ ਕਾਰਵਾਈ ਪੂਰੀ ਕੀਤੀ। ਇਸ ਮੌਕੇ ਪੁਲਿਸ ਵਿਭਾਗ ਦੇ ਸੀਨੀਅਰ ਅਤੇ ਹੋਰ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਅਹੁਦਾ ਸੰਭਾਲਣ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਕਮਿਸ਼ਨਰੇਟ ਦੇ ਏਡੀਸੀਪੀਜ਼, ਏਸੀਪੀਜ਼ ਅਤੇ ਐੱਸਐੱਚਓਜ਼ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੜਕੀ ਅਪਰਾਧਾਂ, ਨਸ਼ਾ ਤਸਕਰੀ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਭੁੱਲਰ ਇਸ ਤੋਂ ਪਹਿਲਾਂ ਵੀ ਸਾਲ 2018 ਤੋਂ 2021 ਤੱਕ ਜਲੰਧਰ ਦੇ ਪੁਲਿਸ ਕਮਿਸ਼ਨਰ ਰਹਿ ਚੁੱਕੇ ਹਨ। ਇਸ ਕਾਰਨ ਉਹ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ ਤੋਂ ਚੰਗੀ ਤਰ੍ਹਾਂ ਜਾਣੂ ਹਨ।

ਆਪਣੇ ਪੁਲਿਸ ਕਰੀਅਰ ਦੌਰਾਨ ਉਹ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸਮੇਤ ਐਂਟੀ-ਗੈਂਗਸਟਰ ਟਾਸਕ ਫੋਰਸ ਦੇ ਡੀਆਈਜੀ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਵਰਗੇ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਮੋਹਾਲੀ, ਬਠਿੰਡਾ, ਮੋਗਾ ਅਤੇ ਰੂਪਨਗਰ ਵਿੱਚ ਐੱਸਐੱਸਪੀ ਵਜੋਂ ਵੀ ਕੰਮ ਕੀਤਾ ਹੈ।

ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਫਾਰ ਗੈਲੈਂਟਰੀ, ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਵਿਸ਼ੇਸ਼ ਆਪ੍ਰੇਸ਼ਨ ਮੈਡਲ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਜਲੰਧਰ ਵਿੱਚ ਅਪਰਾਧਾਂ ‘ਤੇ ਨਕੇਲ ਕੱਸਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ।

गुरुद्वारा साहिब के सेवादार पर हमला करने वाला मुख्य आरोपी गिरफ्तार
पंजाब के पूर्व कैबिनेट मंत्री स्वर्गीय चुन्नी लाल भगत जी की श्रद्धांजलि सभा एवं रस्म पगड़ी 20 सितंबर को जालंधर में होगी आयोजित
ਅੱਜ ਤੋਂ ਸ਼ੁਰੁ ਹੋਵੇਗੀ ਸ੍ਰੀਮਦ ਭਾਗਵਤ ਕਥਾ
SGPC सदस्य चावला रेप केस में प्रधान धामी की चुप्पी पर भड़का सिख संगठन
जालंधर कैंट में अवैध कॉलोनी कटी: डिप्टी मेयर बोले- FIR दर्ज करवाओ
Share This Article
Facebook Whatsapp Whatsapp Telegram Email Print
Previous Article ਪੰਜਾਬ ਸਰਕਾਰ ਦਾ ਵੱਡਾ ਫੈਸਲਾ, IPS ਹਰਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਵਾਧੂ ਚਾਰਜ
Next Article ਝਾਰਖੰਡ ‘ਚ ਦਰਦਨਾਕ ਸੜਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਸਕਾਰਪੀਓ ਦੇ ਉੱਡੇ ਪਰਖੱਚੇ, 13 ਦੀ ਮੌਤ
Leave a Comment

Leave a Reply Cancel reply

Your email address will not be published. Required fields are marked *

ਪੰਜਾਬ ‘ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ, 1 ਦਸੰਬਰ ਤੱਕ ਕਈ ਜ਼ਿਲ੍ਹਿਆਂ ‘ਚ ਰਹੇਗੀ ਸੰਘਣੀ ਧੁੰਦ
Punjab
ਝਾਰਖੰਡ ‘ਚ ਦਰਦਨਾਕ ਸੜਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਸਕਾਰਪੀਓ ਦੇ ਉੱਡੇ ਪਰਖੱਚੇ, 13 ਦੀ ਮੌਤ
Breaking India
ਪੰਜਾਬ ਸਰਕਾਰ ਦਾ ਵੱਡਾ ਫੈਸਲਾ, IPS ਹਰਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਵਾਧੂ ਚਾਰਜ
Breaking Punjab
1 दिसंबर से बदल जाएंगे गैस सिलिंडर बुकिंग
Breaking
बूटा मंडी इलाके में छुरी मारकर एक व्यक्ति की हत्या
Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?