By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਪੰਜਾਬ ‘ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ, 1 ਦਸੰਬਰ ਤੱਕ ਕਈ ਜ਼ਿਲ੍ਹਿਆਂ ‘ਚ ਰਹੇਗੀ ਸੰਘਣੀ ਧੁੰਦ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Punjab > ਪੰਜਾਬ ‘ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ, 1 ਦਸੰਬਰ ਤੱਕ ਕਈ ਜ਼ਿਲ੍ਹਿਆਂ ‘ਚ ਰਹੇਗੀ ਸੰਘਣੀ ਧੁੰਦ
Punjab

ਪੰਜਾਬ ‘ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ, 1 ਦਸੰਬਰ ਤੱਕ ਕਈ ਜ਼ਿਲ੍ਹਿਆਂ ‘ਚ ਰਹੇਗੀ ਸੰਘਣੀ ਧੁੰਦ

8 ਜ਼ਿਲ੍ਹਿਆਂ 'ਚ ਆਮ ਨਾਲੋਂ ਵੱਧ ਦਰਜ ਹੋਇਆ ਘੱਟੋ-ਘੱਟ ਤਾਪਮਾਨ, 4 ਦਸੰਬਰ ਤੋਂ ਮੀਂਹ ਪੈਣ ਦੀ ਸੰਭਾਵਨਾ

Varesh Neelkanth
Last updated: November 29, 2026 9:36 am
Varesh Neelkanth
46 minutes ago
Share
SHARE

8 ਜ਼ਿਲ੍ਹਿਆਂ ‘ਚ ਆਮ ਨਾਲੋਂ ਵੱਧ ਦਰਜ ਹੋਇਆ ਘੱਟੋ-ਘੱਟ ਤਾਪਮਾਨ, 4 ਦਸੰਬਰ ਤੋਂ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ: Major Times 

ਪੰਜਾਬ ਵਿੱਚ ਸਰਦੀ ਦੇ ਮੌਸਮ ਦੌਰਾਨ ਧੁੰਦ ਦਾ ਅਸਰ ਵਧਣ ਲੱਗਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 1 ਦਸੰਬਰ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਸ਼ਨੀਵਾਰ ਨੂੰ ਲੁਧਿਆਣਾ, ਰੂਪਨਗਰ, ਚੰਡੀਗੜ੍ਹ ਅਤੇ ਬਠਿੰਡਾ ਸਮੇਤ ਅੱਠ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਿਹਾ। ਰੂਪਨਗਰ, ਮੁਹਾਲੀ, ਲੁਧਿਆਣਾ ਅਤੇ ਬਠਿੰਡਾ ਵਿੱਚ ਤਾਪਮਾਨ 11 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਤੋਂ 3 ਡਿਗਰੀ ਵੱਧ ਸੀ।

ਅੰਕੜਿਆਂ ਅਨੁਸਾਰ ਰੂਪਨਗਰ ਵਿੱਚ ਘੱਟੋ-ਘੱਟ ਤਾਪਮਾਨ 11.6 ਡਿਗਰੀ, ਮੁਹਾਲੀ ਵਿੱਚ 11.3 ਡਿਗਰੀ, ਲੁਧਿਆਣਾ ਵਿੱਚ 11.2 ਡਿਗਰੀ, ਚੰਡੀਗੜ੍ਹ ਅਤੇ ਗੁਰਦਾਸਪੁਰ ਵਿੱਚ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ।

ਦੂਜੇ ਪਾਸੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 9.6 ਡਿਗਰੀ, ਹੁਸ਼ਿਆਰਪੁਰ ਵਿੱਚ 9.7 ਡਿਗਰੀ ਅਤੇ ਅੰਮ੍ਰਿਤਸਰ ਵਿੱਚ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ 1 ਦਸੰਬਰ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਧੁੰਦ ਪੈਣ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਇਸ ਤੋਂ ਬਾਅਦ 2 ਦਸੰਬਰ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ।

ਇਸ ਦੇ ਨਾਲ ਹੀ 4 ਦਸੰਬਰ ਤੋਂ ਇਕ ਨਵਾਂ ਪੱਛਮੀ ਗੜਬੜੀ ਸਿਸਟਮ ਸਰਗਰਮ ਹੋ ਸਕਦਾ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਜਾਂ ਹਲਕੀ ਕਿਣਮਿਣ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਲੋਕਾਂ ਨੂੰ ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।

ਪ੍ਰਾਇਮਰੀ ਅਧਿਆਪਕਾਂ ਦੀ ਮਾਸਟਰ ਕੇਡਰ ਵਿੱਚ ਤਰੱਕੀ, ਅਧਿਆਪਕ ਵਰਗ ਵਿੱਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਸਾਨਾਂ ਤੇ ਨੌਜਵਾਨਾਂ ਦੇ ਹੱਕਾਂ ਲਈ ਸੰਘਰਸ਼ ਦਾ ਐਲਾਨ
ਹਵਾਰਾ ਦੀ ਪੈਰੋਲ ਅਰਜ਼ੀ ‘ਤੇ ਬਿੱਟੂ ਦਾ ਮਾਨਵੀ ਰੁਖ, ਰਾਜਪਾਲ ਦੀ ਰਿਪੋਰਟ ਦਾ ਕੀਤਾ ਸਵਾਗਤ
SGPC ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਹਿਲੀ ਮੀਟਿੰਗ ਦਸੰਬਰ ਦੇ ਪਹਿਲੇ ਹਫ਼ਤੇ, ਐਡਵੋਕੇਟ ਧਾਮੀ ਕਰਨਗੇ ਪ੍ਰਧਾਨਗੀ
ਐਮੀ ਵਿਰਕ ਦੀ ਗੱਡੀ ’ਤੇ ਨਹੀਂ ਚੱਲੀਆਂ ਗੋਲੀਆਂ: ਪਿਤਾ ਕੁਲਜੀਤ ਸਿੰਘ
Share This Article
Facebook Whatsapp Whatsapp Telegram Email Print
Previous Article ਝਾਰਖੰਡ ‘ਚ ਦਰਦਨਾਕ ਸੜਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਸਕਾਰਪੀਓ ਦੇ ਉੱਡੇ ਪਰਖੱਚੇ, 13 ਦੀ ਮੌਤ
Next Article ਸੀਟੀ ਗਰੁੱਪ ਵਿਖੇ ਇੰਟਰ-ਸਕੂਲ ਫੀਸਟਾ ‘ਕਲਰਜ਼ 2026’ ਦਾ ਸ਼ਾਨਦਾਰ ਆਯੋਜਨ
Leave a Comment

Leave a Reply Cancel reply

Your email address will not be published. Required fields are marked *

ਝਾਰਖੰਡ ‘ਚ ਦਰਦਨਾਕ ਸੜਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਸਕਾਰਪੀਓ ਦੇ ਉੱਡੇ ਪਰਖੱਚੇ, 13 ਦੀ ਮੌਤ
Breaking India
ਗੁਰਪ੍ਰੀਤ ਸਿੰਘ ਭੁੱਲਰ ਨੇ ਮੁੜ ਸੰਭਾਲੀ ਜਲੰਧਰ ਪੁਲਿਸ ਕਮਿਸ਼ਨਰ ਦੀ ਕਮਾਨ,
Jalandhar
ਪੰਜਾਬ ਸਰਕਾਰ ਦਾ ਵੱਡਾ ਫੈਸਲਾ, IPS ਹਰਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਵਾਧੂ ਚਾਰਜ
Breaking Punjab
1 दिसंबर से बदल जाएंगे गैस सिलिंडर बुकिंग
Breaking
बूटा मंडी इलाके में छुरी मारकर एक व्यक्ति की हत्या
Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?