ਅੰਮ੍ਰਿਤਸਰ :
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਟੀਮ ਨੇ ਮਲੇਸ਼ੀਆ ਏਅਰਲਾਈਨਜ਼ ‘ਤੇ ਆਉਣ ਵਾਲੇ ਦੋ ਯਾਤਰੀਆਂ ਤੋਂ 1,22,400 ਸਿਗਰਟਾਂ ਜ਼ਬਤ ਕੀਤੀਆਂ। ਇਨ੍ਹਾਂ ਸਿਗਰਟਾਂ ਦੀ ਕੀਮਤ 20.81 ਲੱਖ ਰੁਪਏ ਦੱਸੀ ਜਾ ਰਹੀ ਹੈ। ਪਹਿਲਾਂ ਵੀ ਕਈ ਵਾਰ ਹਵਾਈ ਅੱਡੇ ਤੋਂ ਵੱਡੀ ਮਾਤਰਾ ’ਚ ਗਾਂਜਾ ਬਰਾਮਦ ਕੀਤਾ ਜਾ ਚੁੱਕਾ ਹੈ।

