By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਟਰੱਕ ਤੇ ਸਕਾਰਪੀਓ ਦੀ ਭਿਆਨਕ ਟੱਕਰ, ਪੰਜ ਦੀ ਮੌਤ; ਦੋ ਫੌਜ ਦੇ ਜਵਾਨ ਵੀ ਸ਼ਾਮਲ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਟਰੱਕ ਤੇ ਸਕਾਰਪੀਓ ਦੀ ਭਿਆਨਕ ਟੱਕਰ, ਪੰਜ ਦੀ ਮੌਤ; ਦੋ ਫੌਜ ਦੇ ਜਵਾਨ ਵੀ ਸ਼ਾਮਲ

breakingIndia

ਟਰੱਕ ਤੇ ਸਕਾਰਪੀਓ ਦੀ ਭਿਆਨਕ ਟੱਕਰ, ਪੰਜ ਦੀ ਮੌਤ; ਦੋ ਫੌਜ ਦੇ ਜਵਾਨ ਵੀ ਸ਼ਾਮਲ

Major Times Editor
Last updated: November 26, 2025 5:28 am
Major Times Editor Published November 26, 2025
Share
SHARE

ਨਵੀਂ ਦਿੱਲੀ :

ਜਾਂਜਗੀਰ ਥਾਣਾ ਖੇਤਰ ਦੇ ਸੁਕਲੀ ਪਿੰਡ ਨੇੜੇ ਨੈਸ਼ਨਲ ਹਾਈਵੇ-49 ‘ਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਨਵਾਗੜ੍ਹ ਤੋਂ ਬਰਾਤ ਤੋਂ ਪਰਤ ਰਹੀ ਸਕਾਰਪੀਓ ਤੇ ਤੇਜ਼ ਰਫ਼ਤਾਰ ਟਰੱਕ ਦੀ ਜ਼ਬਰਦਸਤ ਟੱਕਰ ਵਿੱਚ ਸਕਾਰਪੀਓ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਟੱਕਰ ਤੋਂ ਬਾਅਦ ਸਕਾਰਪੀਓ ਦੇ ਪਰਖੱਚੇ ਉੱਡ ਗਏ ਅਤੇ ਵਾਹਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ।

ਵਿਆਹ ਤੋਂ ਪਰਤ ਰਹੇ ਸਨ ਵਾਪਸ

ਜਾਣਕਾਰੀ ਅਨੁਸਾਰ, ਨਵਾਗੜ੍ਹ ਦੇ ਲਗਪਗ ਅੱਠ ਲੋਕ ਸਕਾਰਪੀਓ ਵਿੱਚ ਸਵਾਰ ਹੋ ਕੇ ਪੰਤੋਰਾ ਪਿੰਡ ਬਾਰਾਤ ਵਿੱਚ ਸ਼ਾਮਲ ਹੋਣ ਗਏ ਸਨ। ਪ੍ਰੋਗਰਾਮ ਤੋਂ ਬਾਅਦ ਦੇਰ ਰਾਤ ਪਰਤਦੇ ਸਮੇਂ ਸੁਕਲੀ ਪਿੰਡ ਨੇੜੇ NH-49 ‘ਤੇ ਉਨ੍ਹਾਂ ਦੀ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਭਗਦੜ ਮਚ ਗਈ। ਸਥਾਨਕ ਲੋਕਾਂ ਦੀ ਸੂਚਨਾ ‘ਤੇ ਜਾਂਜਗੀਰ ਪੁਲਿਸ ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚੀ।ਟੱਕਰ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।ਬਾਕੀ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋ ਹੋਰ ਲੋਕਾਂ ਨੇ ਦਮ ਤੋੜ ਦਿੱਤਾ।

ਦੋ ਫੌਜੀ ਜਵਾਨ ਵੀ ਸ਼ਾਮਲ

ਗੰਭੀਰ ਰੂਪ ਵਿੱਚ ਜ਼ਖ਼ਮੀ ਤਿੰਨ ਲੋਕਾਂ ਨੂੰ ਬਿਹਤਰ ਇਲਾਜ ਲਈ ਬਿਲਾਸਪੁਰ ਰੈਫਰ ਕੀਤਾ ਗਿਆ ਹੈ। ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਵਿੱਚ ਦੋ ਫੌਜ ਦੇ ਜਵਾਨ ਵੀ ਸ਼ਾਮਲ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਸਾਰੇ ਮ੍ਰਿਤਕ ਅਤੇ ਜ਼ਖ਼ਮੀ ਨਵਾਗੜ੍ਹ ਦੇ ਇੱਕ ਹੀ ਮੁਹੱਲੇ ਦੇ ਰਹਿਣ ਵਾਲੇ ਸਨ, ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜ਼ਿਲ੍ਹਾ ਹਸਪਤਾਲ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ। ਦੁਰਘਟਨਾ ਤੋਂ ਬਾਅਦ ਟਰੱਕ ਡਰਾਈਵਰ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ਦਾ ਮੁਆਇਨਾ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਡਰਾਈਵਰ ਦੀ ਭਾਲ ਜਾਰੀ ਹੈ। ਹਾਦਸੇ ਦੀ ਗੰਭੀਰਤਾ ਅਤੇ ਵਾਹਨ ਦੇ ਹਾਲਾਤ ਨੂੰ ਦੇਖਦੇ ਹੋਏ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨੂੰ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਦੁਰਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

328 ਪਾਵਨ ਸਰੂਪਾਂ ਦੇ ਮਾਮਲੇ ‘ਚ FIR ਦਰਜ

ਲਵ-ਮੈਰਿਜ ਦਾ ਖ਼ੌਫਨਾਕ ਅੰਤ ! ਵਿਆਹ ਦੇ ਇਕ ਮਹੀਨੇ ਬਾਅਦ ਫਾਹੇ ਨਾਲ ਲਟਕਦੀ ਮਿਲੀ ਸਜ-ਵਿਆਹੀ, ਪਰਿਵਾਰ ਬੋਲਿਆ- ਦਾਜ ਲਈ ਮਾਰੀ ਸਾਡੀ ਧੀ

ਫ਼ਰੀਦਾਬਾਦ ’ਚ ਕੱਲ੍ਹ ਹੋਵੇਗੀ ਉੱਤਰੀ ਖੇਤਰੀ ਕੌਂਸਲ ਦੀ ਬੈਠਕ, ਸ਼ਾਹ ਕਰਨਗੇ ਪ੍ਰਧਾਨਗੀ

ਆਪ੍ਰੇਸ਼ਨ ਸਿੰਧੂਰ ਹਾਲੇ ਖ਼ਤਮ ਨਹੀਂ ਹੋਇਆ : ਜਲ ਸੈਨਾ ਮੁਖੀ ਦਿਨੇਸ਼ ਤ੍ਰਿਪਾਠੀ

ਅਪਰਾਧ ਗੰਭੀਰ ਹੈ ਤਾਂ ਹਾਲੇ ਤੱਕ ਰਾਜੋਆਣਾ ਨੂੰ ਫਾਂਸੀ ਕਿਉਂ ਨਹੀਂ ਹੋਈ-ਸੁਪਰੀਮ ਕੋਰਟ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?