ਲੁਧਿਆਣਾ : 
ਉੱਤਰ ਪੱਛਮੀ ਹਵਾਵਾਂ ਦਾ ਅਸਰ ਵਧਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਸੀਤ ਲਹਿਰ ਚੱਲਣੀ ਸ਼ੁਰੂ ਹੋ ਗਈ ਹੈ। ਸੀਤ ਲਹਿਰ ਕਾਰਨ ਫਾਜ਼ਿਲਕਾ, ਫ਼ਰੀਦਕੋਟ, ਬਠਿੰਡਾ, ਮੁਕਸਤਰ, ਮੋਗਾ ਤੇ ਜਲੰਧਰ ’ਚ ਮੰਗਲਵਾਰ-ਬੁੱਧਵਾਰ ਦੀ ਰਾਤ ਨੂੰ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਫ਼ਰੀਦਕੋਟ ’ਚ ਲਗਾਤਾਰ ਤੀਜੇ ਦਿਨ ਰਾਤ ਦਾ ਤਾਪਮਾਨ ਚਾਰ ਡਿਗਰੀ ਸੈਲਸੀਅਸ ਰਿਹਾ। ਬਠਿੰਡਾ ਤੇ ਰੋਪੜ ’ਚ 6.0, ਹੁਸ਼ਿਆਰਪੁਰ ਤੇ ਲੁਧਿਆਣਾ ’ਚ 6.4, ਫ਼ਿਰੋਜ਼ਪੁਰ, ਫਾਜ਼ਿਲਕਾ ਤੇ ਮੋਗਾ ’ਚ 6.9, ਅੰਮ੍ਰਿਤਸਰ ’ਚ 7.5 ਤੇ ਪਟਿਆਲਾ ਤੇ ਚੰਡੀਗੜ੍ਹ ’ਚ 8.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੀਤਲਹਿਰ ਚੱਲਣ ਦੀ ਸੰਭਾਵਨਾ ਹੈ, ਜਿਸ ਬਾਰੇ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

