By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਡੀਸੀ ਧਾਰਾ 144 ਲਾਉਂਦੇ ਹੋਏ ਕਾਨੂੰਨ ਦਾ ਪਾਲਣ ਕਰਨ, ਹਾਈ ਕੋਰਟ ਨੇ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ ਆਦੇਸ਼
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਡੀਸੀ ਧਾਰਾ 144 ਲਾਉਂਦੇ ਹੋਏ ਕਾਨੂੰਨ ਦਾ ਪਾਲਣ ਕਰਨ, ਹਾਈ ਕੋਰਟ ਨੇ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ ਆਦੇਸ਼

Punjab

ਡੀਸੀ ਧਾਰਾ 144 ਲਾਉਂਦੇ ਹੋਏ ਕਾਨੂੰਨ ਦਾ ਪਾਲਣ ਕਰਨ, ਹਾਈ ਕੋਰਟ ਨੇ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ ਆਦੇਸ਼

Major Times Editor
Last updated: December 3, 2025 6:58 am
Major Times Editor Published December 3, 2025
Share
SHARE

ਚੰਡੀਗੜ੍ਹ :
ਪੰਜਾਬ ਭਰ ਵਿਚ ਵੱਖ-ਵੱਖ ਡੀਸੀਜ਼ ਵੱਲੋਂ ਆਈਪੀਸੀ ਦੀ ਧਾਰਾ 144 ਅਤੇ ਬੀਐੱਨਐੱਸ ਦੀ ਧਾਰਾ 163 ਦਾ ਮਨਮਰਜ਼ੀ ਨਾਲ ਇਸਤੇਮਾਲ ਦਾ ਦੋਸ਼ ਲਾਉਂਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਕਾਨੂੰਨ ਦੇ ਮੁਤਾਬਕ ਇਨ੍ਹਾਂ ਦਾ ਇਸਤੇਮਾਲ ਕਰਨ ਅਤੇ ਵਰਤੋਂ ਦਾ ਕਾਰਨ ਹੁਕਮ ਵਿਚ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ। ਪਟੀਸ਼ਨ ਦਾਖ਼ਲ ਕਰਦੇ ਹੋਏ ਬਠਿੰਡਾ ਨਿਵਾਸੀ ਹਰਮਿਲਾਪ ਸਿੰਘ ਗਰੇਵਾਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਕਾਨੂੰਨ ਵਿਵਸਥਾ ਸੰਭਾਲਣ ਤੇ ਹੋਰ ਪ੍ਰਸ਼ਾਸਨਿਕ ਉਦੇਸ਼ਾਂ ਨਾਲ ਜ਼ਿਲ੍ਹਿਆਂ ਦੇ ਡੀਸੀ ਨੂੰ ਆਈਪੀਸੀ ਦੀ ਧਾਰਾ 144 ਜੋ ਹੁਣ ਬੀਐੱਨਐੱਸ ਦੀ ਧਾਰਾ 163 ਹੋ ਚੁੱਕੀ ਹੈ, ਇਸ ਨੂੰ ਲਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਹੁਕਮ ਦੇ ਤਹਿਤ ਚਾਰ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਪ੍ਰਬੰਧ ਹੈ। ਪਟੀਸ਼ਨਰ ਨੇ ਕਿਹਾ ਕਿ ਇਸ ਅਧਿਕਾਰ ਦੀ ਵਰਤੋਂ ਵਿਸ਼ੇਸ਼ ਹਾਲਾਤ ਵਿਚ ਕੀਤਾ ਜਾਣਾ ਚਾਹੀਦਾ ਹੈ ਪਰ ਪੰਜਾਬ ਵਿਚ ਜ਼ਿਲ੍ਹਿਆਂ ਦੇ ਡੀਸੀ ਇਸ ਨੂੰ ਮਨਮਰਜ਼ੀ ਨਾਲ ਲਗਾ ਰਹੇ ਹਨ। ਕਈ ਜ਼ਿਲ੍ਹਿਆਂ ਵਿਚ ਤਾਂ ਪਿਛਲੇ ਦੋ ਸਾਲ ਤੋਂ ਧਾਰਾ 144 ਦਾ ਲਗਾਤਾਰ ਇਸਤੇਮਾਲ ਹੋ ਰਿਹਾ ਹੈ। ਪਟੀਸ਼ਨਰ ਨੇ ਕਿਹਾ ਕਿ ਇਸ ਪ੍ਰਕਾਰ ਇਸ ਧਾਰਾ ਦੇ ਲਗਾਤਾਰ ਇਸਤੇਮਾਲ ਨਾਲ ਮਾਸੂਮ ਲੋਕਾਂ ਨੂੰ ਅਪਰਾਧਿਕ ਮਾਮਲਿਆਂ ਵਿਚ ਫਸਾਉਣ ਦੀ ਸੰਭਾਵਨਾ ਵੱਧ ਜਾਂਦੀ ਹੈ। ਡੀਸੀ ਨੂੰ ਦੋ ਮਹੀਨੇ ਲਈ ਇਸ ਨੂੰ ਲਾਉਣ ਦਾ ਅਧਿਕਾਰ ਹੈ ਅਤੇ ਇਸ ਨੂੰ ਛੇ ਮਹੀਨੇ ਤੱਕ ਵਦਾਇਆ ਜਾ ਸਕਦਾ ਹੈ ਪਰ ਇਸ ਦੇ ਲਈ ਕਾਰਨ ਦਰਜ ਕਰਨਾ ਜ਼ਰੂਰੀ ਹੈ। ਪੰਜਾਬ ਵਿਚ ਬਿਨਾਂ ਕੋਈ ਕਾਰਨ ਦਰਜ ਕੀਤੇ ਮਹੀਨਿਆਂ ਬੱਧੀ ਤੱਕ ਇਸ ਨੂੰ ਲਗਾਇਆ ਜਾ ਰਿਹਾ ਹੈ। ਹਾਈ ਕੋਰਟ ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਪੰਜਾਬ ‘ਚ ਆਉਣ ਵਾਲੀ ਕੜਾਕੇ ਦੀ ਠੰਢ! ਮੌਸਮ ਵਿਭਾਗ ਨੇ ਜਾਰੀ ਕੀਤਾ ਸ਼ੀਤ ਲਹਿਰ ਦਾ ਅਲਰਟ, ਜਲੰਧਰ ‘ਚ ਡਿੱਗੇਗਾ ਹੋਰ ਪਾਰਾ

ਰੋਡਵੇਜ਼-ਪਨਬੱਸ ਦੀ ਹੜਤਾਲ ਖ਼ਤਮ, ਯਾਤਰੀਆਂ ਨੇ ਲਈ ਸੁੱਖ ਦਾ ਸਾਹ

ਪੰਜਾਬ ਵਿਚ ਅਗਲੇ ਤਿੰਨ ਦਿਨ ਪਵੇਗਾ ਭਾਰੀ ਮੀਂਹ, ਠੰਢ ਪੈਣ ਦੇ ਆਸਾਰ

‘ਆਪ’ ਵਿਕਾਸ ਦੇ ਮੁੱਦੇ ‘ਤੇ ਚੋਣ ਲੜਦੀ ਹੈ, ਵਿਰੋਧੀ ਸਿਰਫ਼ ਇੱਕ-ਦੂਜੇ ਨੂੰ ਭੰਡਦੇ ਹਨ: ਲਾਲਜੀਤ ਸਿੰਘ ਭੁੱਲਰ

ਸਰਪੰਚ ਜਰਮਲ ਸਿੰਘ ਠੇਕੇਦਾਰ ਵਲਟੋਹਾ ਨੇ ਗੁਰੂ ਘਰ ਵਾਸਤੇ ਛੇ ਲੱਖ ਤੀਹ ਹਜ਼ਾਰ ਰੁਪਦੇ ਦੀ ਨਵੀਂ ਗੱਡੀ ਕੀਤੀ ਭੇਟ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?