By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਗੁਰੂ ਨਾਨਕ ਮਿਸ਼ਨ ਚੌਕ ਨੂੰ ਮਿਲੀ ਨਵੀਂ ਦਿੱਖ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਗੁਰੂ ਨਾਨਕ ਮਿਸ਼ਨ ਚੌਕ ਨੂੰ ਮਿਲੀ ਨਵੀਂ ਦਿੱਖ

Jalandhar

ਗੁਰੂ ਨਾਨਕ ਮਿਸ਼ਨ ਚੌਕ ਨੂੰ ਮਿਲੀ ਨਵੀਂ ਦਿੱਖ

Major Times Editor
Last updated: December 8, 2025 7:21 am
Major Times Editor Published December 8, 2025
Share
SHARE

ਕੈਬਨਿਟ ਮੰਤਰੀ, ਮੇਅਰ ਅਤੇ ਸਲਾਹਕਾਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਨੁਹਾਰ ਬਦਲਣ ਉਪਰੰਤ ਚੌਕ ਜਨਤਾ ਨੂੰ ਕੀਤਾ ਸਮਰਪਿਤ

ਸ਼ਹਿਰ ਦੀ ਸੁੰਦਰਤਾ ’ਚ ਵਾਧਾ ਕਰਨ ਲਈ ਚੌਕ ਦਾ ਨਵੀਨੀਕਰਨ ਕੀਤਾ ਗਿਆ : ਮੋਹਿੰਦਰ ਭਗਤ

ਜਲੰਧਰ,

ਸ਼ਹਿਰ ਦੇ ਪ੍ਰਮੁੱਖ ਗੁਰੂ ਨਾਨਕ ਮਿਸ਼ਨ ਚੌਕ, ਜਿਸ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ, ਨੂੰ ਅੱਜ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਿਨੀਤ ਧੀਰ ਅਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਜਨਤਾ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ, ਮੇਅਰ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਭਰ ਦੇ ਪ੍ਰਮੁੱਖ ਚੌਕਾਂ ਅਤੇ ਚੌਰਾਹਿਆਂ ਦੇ ਨਵੀਨੀਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਕਈ ਚੌਕਾਂ ਦੀ ਪਹਿਲਾਂ ਹੀ ਸੁੰਦਰੀਕਰਨ ਅਤੇ ਆਧੁਨਿਕ ਡਿਜ਼ਾਈਨਾਂ ਨਾਲ ਨੁਹਾਰ ਬਦਲੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅੱਪਗ੍ਰੇਡ ਕੀਤੇ ਚੌਕਾਂ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਕਈ ਪ੍ਰਾਈਵੇਟ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਨੀਕਰਨ ਕੀਤਾ ਗਿਆ ਚੌਕ ਨਾ ਸਿਰਫ਼ ਯਾਤਰੀਆਂ ਨੂੰ ਤਾਜ਼ਗੀ ਭਰਿਆ ਅਤੇ ਸੁਹਾਵਣਾ ਦ੍ਰਿਸ਼ ਪ੍ਰਦਾਨ ਕਰੇਗਾ ਸਗੋਂ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਵਿੱਚ ਵੀ ਯੋਗਦਾਨ ਪਾਵੇਗਾ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਨਗਰ ਨਿਗਮ ਦੀ ਨਵੀਨੀਕਰਨ ਮੁਹਿੰਮ ਦੀ ਅਗਵਾਈ ਕਰਨ ਲਈ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਸਰਗਰਮ ਭੂਮਿਕਾ ਨੇ ਸ਼ਹਿਰ ਦੀ ਦਿੱਖ ਨੂੰ ਹੋਰ ਬਿਹਤਰ ਬਣਾਇਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਚੌਕਾਂ ਦੇ ਰੱਖ-ਰਖਾਅ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਅਤੇ ਇਸ ਕੰਮ ਲਈ ਜ਼ਿੰਮੇਵਾਰ ਸਹਿਯੋਗੀ ਸੰਗਠਨਾਂ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਚੌਕਾ ਦੀ ਸੁੰਦਰਤਾ ਆਉਣ ਵਾਲੇ ਸਾਲਾਂ ਲਈ ਸੁਰੱਖਿਅਤ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਸਨੀਕਾਂ ਨੂੰ ਜਲਦ ਹੀ ਕਈ ਹੋਰ ਚੌਕਾ ਦੀ ਵੱਡੇ ਪੱਧਰ ‘ਤੇ ਬਦਲੀ ਹੋਈ ਨੁਹਾਰ ਦੇਖਣ ਨੂੰ ਮਿਲੇਗੀ, ਜਿਸ ਨਾਲ ਜਲੰਧਰ ਨੂੰ ਇੱਕ ਤਾਜ਼ਾ ਅਤੇ ਆਧੁਨਿਕ ਦਿੱਖ ਮਿਲੇਗੀ।

ਡਿਪਟੀ ਕਮਿਸ਼ਨਰ ਵੱਲੋਂ ਦੇਰ ਰਾਤ ਰਾਹਤ ਕੇਂਦਰਾਂ ਦਾ ਦੌਰਾ, ਲੋਕਾਂ ਨਾਲ ਕੀਤੀ ਮੁਲਾਕਾਤ; ਮੁਲਾਜ਼ਮਾਂ ਦਾ ਵਧਾਇਆ ਹੌਸਲਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ, 21 ਤੇ 22 ਨੂੰ ਨਗਰ ਕੀਰਤਨ ਦੇ ਰਸਤੇ ’ਚ ਮੀਟ ਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ

ਨਵਦੀਪ ਕੌਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਚਾਰਜ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਮੁਹਿੰਮ ਸਫ਼ਲਤਾਪੂਰਵਕ ਸਮਾਪਤ ਜਲੰਧਰ, 6 ਜਨਵਰੀ : ਨਾਲਸਾ (ਐਨ.ਏ.ਐਲ.ਐਸ.ਏ.) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਮੈਨ ਨਿਰਭਉ ਸਿੰਘ ਗਿੱਲ ਦੀ ਅਗਵਾਈ ਵਿੱਚ ਮਹੀਨੇ ਤੋਂ ਚਲਾਈ ਜਾ ਰਹੀ ਵਿਆਪਕ ਜਾਗਰੂਕਤਾ ਮੁਹਿੰਮ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ। ਇਹ ਮੁਹਿੰਮ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਚਲਾਈ ਗਈ । ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਅਤੇ ਸੀ.ਜੇ.ਐਮ-ਕਮ-ਸਕੱਤਰ, ਡੀ.ਐਲ.ਐਸ.ਏ. ਜਲੰਧਰ ਰਾਹੁਲ ਕੁਮਾਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਮਾਜ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਲਾਮਬੰਦ ਕਰਨਾ ਅਤੇ ਕਾਨੂੰਨੀ ਸਹਾਇਤਾ, ਮੁੜ ਵਸੇਬਾ ਸੇਵਾਵਾਂ ਅਤੇ ਆਮ ਜਨਤਾ ਵਿਚਕਾਰ ਇੱਕ ਪੁਲ ਵਜੋਂ ਕੰਮ ਕਰਨਾ ਹੈ। ਇਹ ਮੁਹਿੰਮ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ, ਦੋਵਾਂ ਖੇਤਰਾਂ ਦੇ ਹਰ ਕੋਨੇ ਤੱਕ ਪਹੁੰਚਣ ਲਈ ਉਲੀਕੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁਖ ਉਦੇਸ਼ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਸਰੀਰਕ, ਸਮਾਜਿਕ ਅਤੇ ਕਾਨੂੰਨੀ ਨਤੀਜਿਆਂ ਬਾਰੇ, ਜਨਤਾ ਨੂੰ ਐਨ.ਡੀ.ਪੀ.ਐਸ. ਐਕਟ ਅਤੇ ਮੁੜ ਵਸੇਬੇ ਦੀ ਮੰਗ ਕਰਨ ਵਾਲਿਆਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ੇ ਦੇ ਪ੍ਰਭਾਵ ਹੇਠ ਆਏ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਮਦਦ ਲਈ ਸਰਪੰਚਾਂ, ਐਨ.ਜੀ.ਓਜ਼ ਅਤੇ ਸਥਾਨਕ ਪ੍ਰਭਾਵਸ਼ਾਲੀ ਲੋਕਾਂ ਨੂੰ ਸ਼ਾਮਲ ਕਰਨਾ ਸੀ। ਨਸ਼ਾ ਛੁਡਾਊ ਕੇਂਦਰਾਂ ਨਾਲ ਤਾਲਮੇਲ ਕਰਨਾ ਵੀ ਇਸ ਮੁਹਿੰਮ ਦਾ ਉਦੇਸ਼ ਸੀ ਤਾਂ ਜੋ ਪੀੜਤ ਵਿਅਕਤੀ ਬਿਨਾਂ ਕਿਸੇ ਸਮਾਜਿਕ ਡਰ ਦੇ ਰਿਕਵਰੀ ਵੱਲ ਵਧ ਸਕਣ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਪੈਨਲ ਵਕੀਲਾਂ, ਪੀ.ਐਲ.ਵੀਜ਼ (PLVs) ਅਤੇ ਐਲ.ਏ.ਡੀ.ਸੀਜ਼ (LADCs) ਵੱਲੋਂ ਕਰੀਬ 100 ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ 100 ਪਿੰਡਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਗਈ। ਇਸ ਤੋਂ ਇਲਾਵਾ ਕਮਿਊਨਿਟੀ ਸੈਂਟਰਾਂ, ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ਦੇ 24 ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਕਈ ਨਸ਼ਾ ਛੁਡਾਊ ਕੇਂਦਰਾਂ ਦਾ ਨਿਰੀਖਣ ਨਿਆਇਕ ਅਧਿਕਾਰੀਆਂ ਵੱਲੋਂ ਵੀ ਕੀਤਾ ਗਿਆ। ਇਸ ਦੌਰਾਨ ਖੂਨਦਾਨ ਅਤੇ ਮੈਡੀਕਲ ਕੈਂਪ ਵੀ ਲਗਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਸਹਿਯੋਗ ਨਾਲ ਪ੍ਰਸਿੱਧ ਕਲਾਕਾਰਾਂ ਗੁਰਪ੍ਰੀਤ ਘੁੱਗੀ ਅਤੇ ਬਿਨੂੰ ਢਿੱਲੋਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਰਿਕਾਰਡ ਕੀਤੇ ਗਏ ਆਡੀਓ ਸੰਦੇਸ਼ ਜਲੰਧਰ ਦੇ ਲਗਭਗ 330 ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਸਵੇਰ ਦੀਆਂ ਸਭਾਵਾਂ ਵਿੱਚ ਸੁਣਾਏ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ ਲਾਗੂ ਕਰਨ ਦਾ ਮੁੱਦਾ ਨਹੀਂ, ਸਗੋਂ ਇੱਕ ਸਮਾਜਿਕ-ਕਾਨੂੰਨੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਡੀ.ਐਲ.ਐਸ.ਏ. ਨੇ ਪਿੰਡਾਂ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਨਸ਼ਾ ਮੁਕਤ ਜੀਵਨ ਦਾ ਸੰਦੇਸ਼ ਪਹੁੰਚਾਉਣ ਲਈ ਆਪਣੀ ਪੂਰੀ ਟੀਮ ਨੂੰ ਤਾਇਨਾਤ ਕੀਤਾ। ਇਸ ਦੌਰਾਨ ਕਾਨੂੰਨੀ ਸਾਖਰਤਾ ਕੈਂਪ ਲਗਾਏ ਗਏ ਅਤੇ ਸੈਮੀਨਾਰਾਂ ਵਿੱਚ ਮੈਡੀਕਲ ਮਾਹਰਾਂ ਅਤੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਵੱਲੋਂ ਆਪਣੀ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਗਈਆਂ। ਡੀ.ਐਲ.ਐਸ.ਏ. ਜਲੰਧਰ ਨੇ ਪ੍ਰੈਸ, ਸਿਵਲ ਸੁਸਾਇਟੀ ਅਤੇ ਆਮ ਜਨਤਾ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਸਹੂਲਤਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ: 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਅਤੇ ਰਾਹੁਲ ਕੁਮਾਰ ਵੱਲੋਂ ਲਗਭਗ 50 ਪੈਨਲ ਵਕੀਲਾਂ, ਐਲ.ਏ.ਡੀ.ਸੀ., ਪੀ.ਐਲ.ਵੀਜ਼ ਅਤੇ ਸਟਾਫ਼ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸਿਵਲ ਜੱਜ ਅਰਜਨ ਸਿੰਘ ਸੰਧੂ ਅਤੇ ਮਾਣਿਕ ਕੌੜਾ, ਮੁੱਖ ਐਲ.ਏ.ਡੀ.ਸੀ. ਹਰਨੇਕ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਡਿਪਟੀ ਮੈਡੀਕਲ ਕਮਿਸ਼ਨਰ ਜਸਵਿੰਦਰ ਸਿੰਘ, ਸੀਨੀਅਰ ਸਹਾਇਕ ਜਗਨ ਨਾਥ ਅਤੇ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ।

ਈ-ਗਵਰਨੈਂਸ ਰਾਹੀਂ ਸੇਵਾਵਾਂ ਪ੍ਰਦਾਨ ਕਰਨ ’ਚ ਜਲੰਧਰ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਕੀਤਾ ਹਾਸਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?