By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: 328 ਪਾਵਨ ਸਰੂਪਾਂ ਤੇ ਪਾਬੰਦੀਸ਼ੁਦਾ ਪੁਸਤਕ ਦੇ ਮਾਮਲੇ ’ਚ ਸਰਕਾਰ ਦੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ : ਜਥੇਦਾਰ ਗੜਗੱਜ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - 328 ਪਾਵਨ ਸਰੂਪਾਂ ਤੇ ਪਾਬੰਦੀਸ਼ੁਦਾ ਪੁਸਤਕ ਦੇ ਮਾਮਲੇ ’ਚ ਸਰਕਾਰ ਦੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ : ਜਥੇਦਾਰ ਗੜਗੱਜ

Punjab

328 ਪਾਵਨ ਸਰੂਪਾਂ ਤੇ ਪਾਬੰਦੀਸ਼ੁਦਾ ਪੁਸਤਕ ਦੇ ਮਾਮਲੇ ’ਚ ਸਰਕਾਰ ਦੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ : ਜਥੇਦਾਰ ਗੜਗੱਜ

Major Times Editor
Last updated: December 8, 2025 5:23 pm
Major Times Editor Published December 8, 2025
Share
SHARE

ਅੰਮ੍ਰਿਤਸਰ :

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੀ ਪਾਬੰਦੀਸ਼ੁਦਾ ਹਿੰਦੀ ਪੁਸਤਕ ਦੇ ਮਾਮਲੇ ਵਿਚ ਕਾਨੂੰਨੀ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਆਸਤ ਤੋਂ ਪ੍ਰੇਰਿਤ ਅਤੇ ਸਿੱਖ ਸੰਸਥਾਵਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ।ਪੰਜ ਸਿੰਘ ਸਾਹਿਬਾਨ ਦੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਈਸ਼ਰ ਸਿੰਘ ਅਧਾਰਿਤ ਬਣਾਏ ਗਏ ਤਿੰਨ ਮੈਂਬਰੀ ਜਾਂਚ ਕਮਿਸ਼ਨ ਨੇ ਜੋ ਰਿਪੋਰਟ ਸੌਂਪੀ ਸੀ ਉਸ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਮਾਮਲੇ ਵਿੱਚ ਦੋਸ਼ੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਵਿਰੁੱਧ ਬਣਦੀ ਕਾਰਵਾਈ ਕਰ ਦਿੱਤੀ ਹੈ। ਇਸ ਕਾਰਵਾਈ ਨੂੰ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ-ਨਾਲ ਪੰਜ ਸਿੰਘ ਸਾਹਿਬ ਨੇ ਵੀ ਪ੍ਰਵਾਨ ਕੀਤਾ ਹੈ ਅਤੇ ਉਸ ਸਮੇਂ ਦੀ ਅੰਤ੍ਰਿੰਗ ਕਮੇਟੀਆਂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਜਨਰਲ ਇਜਲਾਸ ਵਿੱਚ ਮਤਾ ਪਾਸ ਕਰਕੇ ਖ਼ਾਲਸਾ ਪੰਥ ਕੋਲੋਂ ਖਿਮਾ ਜਾਚਨਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਮਾਮਲਾ ਪੈਸੇ ਦੇ ਹੇਰ-ਫੇਰ ਦਾ ਹੈ ਨਾ ਕਿ ਬੇਅਦਬੀ ਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹ ਭੁਗਤਣ ਵਾਲੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਖੁਦ ਦੀ ਦਖ਼ਲਅੰਦਾਜ਼ੀ, ਇਸ ਸਪੱਸ਼ਟ ਕਰਦੀ ਹੈ ਕਿ ਇਹ ਸਿਆਸਤ ਤੋਂ ਪ੍ਰੇਰਿਤ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਸਿੱਖ ਰਵਾਇਤਾਂ ਅਤੇ ਪਰੰਪਰਾਵਾਂ ਬਾਰੇ ਬਹੁਤ ਘੱਟ ਜਾਣਕਾਰੀ ਹੈ ਜਿਸ ਕਰਕੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨ ਕੀਤੀ ਗਈ ਕਾਰਵਾਈ ਨਾਲ ਮੱਥਾ ਲਗਾ ਰਹੀ ਹੈ ਅਤੇ ਇਸ ਦੀ ਪ੍ਰਭੂਸੱਤਾ ਨੂੰ ਚੁਣੌਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਦੀ ਇੱਕ ਸਾਜ਼ਸ਼ ਹੈ, ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮਾਮਲਾ ਵੀ ਕਈ ਸਾਲਾਂ ਪਹਿਲਾਂ ਦਾ ਨਜਿੱਠਿਆ ਜਾ ਚੁੱਕਾ ਹੈ, ਜਿਸ ਵਿੱਚ ਸਰਕਾਰ ਦਾ ਹੁਣ ਦਖਲ ਇਹ ਸਿੱਧਾ ਦਰਸਾਉਂਦਾ ਹੈ ਕਿ ਸਰਕਾਰ ਨੂੰ ਇਨ੍ਹਾਂ ਮਾਮਲਿਆਂ ਦੇ ਪੂਰਨ ਤੱਥਾਂ ਦੀ ਜਾਣਕਾਰੀ ਨਹੀਂ ਅਤੇ ਕੁਝ ਲੋਕਾਂ ਵੱਲੋਂ ਗੁਮਰਾਹਕੁਨ ਪ੍ਰਚਾਰ ਦੇ ਅਧਾਰ ਉੱਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਰਣਜੀਤ ਬਾਵਾ ਨੇ ਆਪਣੇ ਕੈਨੇਡਾ ਟੂਰ ਦੇ ਪਹਿਲੇ ਸ਼ੋਅ ਦੀ ਕਮਾਈ ਹੜ੍ਹ ਪੀੜ੍ਹਤਾਂ ਨੂੰ ਦੇਣ ਦਾ ਕੀਤਾ ਐਲਾਨ

ਪਿਤਾ ਨੇ 2 ਧੀਆਂ ਨਾਲ ਕੀਤੀ ਖੁਦਕੁਸ਼ੀ

ਅਮਰੀਕਾ ’ਚ ਅੰਮ੍ਰਿਤਸਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼

ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ! ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ

ਪੰਜਾਬ ’ਚ ਗ੍ਰਨੇਡ ਹਮਲਿਆਂ ਤੇ ਡਰੱਗ ਨੈੱਟਵਰਕ ਨਾਲ ਜੁੜਿਆ ਪਾਕਿਸਤਾਨੀ ਡੋਨ ਸ਼ਹਿਜ਼ਾਦ ਭੱਟੀ, ਸੁਰੱਖਿਆ ਏਜੰਸੀਆਂ ਅਲਰਟ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?