By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਵਿਦਿਆਰਥੀਆਂ ਨੇ ਸਕੂਲ ਦੇ ਮੇਨ ਗੇਟ ਨੂੰ ਜੜਿਆ ਤਾਲਾ, ਮਿਲਿਆ ਕਿਸਾਨ ਜਥੇਬੰਦੀਆਂ ਦਾ ਵੀ ਸਾਥ; ਕਰ ਰਹੇ ਇਹ ਮੰਗ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਵਿਦਿਆਰਥੀਆਂ ਨੇ ਸਕੂਲ ਦੇ ਮੇਨ ਗੇਟ ਨੂੰ ਜੜਿਆ ਤਾਲਾ, ਮਿਲਿਆ ਕਿਸਾਨ ਜਥੇਬੰਦੀਆਂ ਦਾ ਵੀ ਸਾਥ; ਕਰ ਰਹੇ ਇਹ ਮੰਗ

Punjab

ਵਿਦਿਆਰਥੀਆਂ ਨੇ ਸਕੂਲ ਦੇ ਮੇਨ ਗੇਟ ਨੂੰ ਜੜਿਆ ਤਾਲਾ, ਮਿਲਿਆ ਕਿਸਾਨ ਜਥੇਬੰਦੀਆਂ ਦਾ ਵੀ ਸਾਥ; ਕਰ ਰਹੇ ਇਹ ਮੰਗ

Major Times Editor
Last updated: December 10, 2025 12:24 am
Major Times Editor Published December 10, 2025
Share
SHARE

ਮਾਨਸਾ:

ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਵਿਖੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਵੱਲੋਂ ਸਕੂਲ ਨੂੰ ਸਵੇਰ ਸਮੇਂ ਹੀ ਤਾਲਾ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ l ਪਿੰਡ ਵਾਸੀਆਂ ਦੀ ਮੰਗ ਹੈ ਕਿ ਸਕੂਲ ਵਿੱਚ ਨਵੀਂ ਨਿਯੁਕਤ ਕੀਤੇ ਪ੍ਰਿੰਸੀਪਲ ਦਾ ਤੁਰੰਤ ਤਬਾਦਲਾ ਕੀਤਾ ਜਾਵੇ ਕਿਉਂਕਿ ਇਸ ਪ੍ਰਿੰਸੀਪਲ ਉੱਪਰ ਕਈ ਮਾਮਲੇ ਦਰਜ ਹਨ।ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਭੈਣੀ ਬਾਘਾ ਦੇ ਗੇਟ ਤੇ ਅੱਜ ਸਵੇਰ ਸਮੇਂ ਹੀ ਪਿੰਡ ਵਾਸੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਧਰਨਾ ਲਗਾ ਕੇ ਸਕੂਲ ਨੂੰ ਤਾਲਾ ਲਗਾ ਦਿੱਤਾ ਗਿਆ ਹੈ। ਪਿੰਡ ਵਾਸੀਆਂ ਦੀ ਮੰਗ ਹੈ ਕਿ ਪਿੰਡ ਦੇ ਸਕੂਲ ਵਿੱਚ ਤਬਦੀਲ ਹੋ ਕੇ ਆਏ ਪ੍ਰਿੰਸੀਪਲ ਦੀ ਤੁਰੰਤ ਬਦਲੀ ਕੀਤੀ ਜਾਵੇ ਕਿਉਂਕਿ ਇਸ ਪ੍ਰਿੰਸੀਪਲ ਤੇ ਮਾਮਲਾ ਦਰਜ ਹੈl ਉਨ੍ਹਾਂ ਕਿਹਾ ਕਿ ਉਹ ਇਸ ਪ੍ਰਿੰਸੀਪਲ ਨੂੰ ਸਕੂਲ ਵਿੱਚ ਨਹੀਂ ਲੱਗਣ ਦੇਣਗੇl ਇਸ ਦੌਰਾਨ ਪਿੰਡ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਧਰਨੇ ਦੇ ਵਿੱਚ ਸ਼ਮੂਲੀਅਤ ਕਰਦੇ ਹੋਏ ਕਿਹਾ ਕਿ ਪਿੰਡ ਭੈਣੀ ਬਾਘਾ ਦੇ ਸਕੂਲ ਦਾ ਬਹੁਤ ਹੀ ਵਧੀਆ ਡਿਸਿਪਲਨ ਹੈ ਪਰ ਹੁਣ ਤਬਦੀਲ ਹੋ ਕੇ ਆਏ ਪ੍ਰਿੰਸੀਪਲ ‘ਤੇ ਮਾਮਲਾ ਦਰਜ ਹੈ lਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਇਸ ਪ੍ਰਿੰਸੀਪਲ ਦੀ ਬਦਲੀ ਕਰਨ ਦੇ ਲਈ ਉਨ੍ਹਾਂ ਵੱਲੋਂ ਵਿਭਾਗ ਨੂੰ ਵੀ ਅਪੀਲ ਕੀਤੀ ਗਈ ਹੈ ਅਤੇ ਲਿਖਤੀ ਸ਼ਿਕਾਇਤ ਵੀ ਕੀਤੀ ਗਈ ਹੈ। ਓਧਰ ਡਿਪਟੀ ਡੀਈਓ ਪਰਮਜੀਤ ਸਿੰਘ ਨੇ ਕਿਹਾ ਕਿ ਸਰਪੰਚ ਪਿੰਡ ਵਾਸੀਆਂ ਵੱਲੋਂ ਜੋ ਧਰਨਾ ਲਗਾਇਆ ਗਿਆ ਹੈ ਪ੍ਰਿੰਸੀਪਲ ਦੀ ਬਦਲੀ ਨੂੰ ਲੈ ਕੇ ਉਹਨਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਨੂੰ ਅੱਜ ਹੀ ਲਿਖਤੀ ਭੇਜ ਦਿੱਤਾ ਗਿਆ ਹੈ ਅਤੇ ਇਲੈਕਸ਼ਨ ਕੋਡ ਤੋਂ ਬਾਅਦ ਸਰਕਾਰ ਨੂੰ ਵੀ ਬਦਲੀ ਕਰਨ ਦੇ ਲਈ ਲਿਖਤੀ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਪ੍ਰਿੰਸੀਪਲ ਸਕੂਲ ਦੇ ਵਿੱਚ ਨਹੀਂ ਆਵੇਗਾ ਤੇ ਉਨ੍ਹਾਂ ਬੱਚਿਆਂ ਨੂੰ ਕਲਾਸਾਂ ਲਾਉਣ ਦੀ ਅਪੀਲ ਕੀਤੀl

ਜੀਐੱਸਟੀ ਘਟਣ ਨਾਲ਼ 90 ਫੀਸਦੀ ਲੋਕਾਂ ਨੂੰ ਮਿਲੇਗਾ ਫ਼ਾਇਦਾ : ਮਲਿਕ

ਲੁਧਿਆਣਾ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸਰ ਦੀ ਅਗਵਾਈ ’ਚ ਐਤਵਾਰ ਨੂੰ ਫੀਲਡਗੰਜ ਸਮੇਤ ਆਸ-ਪਾਸ ਦੇ ਇਲਾਕੇ ’ਚ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਨੇ ਤਾਬੜਤੋੜ ਕਾਰਵਾਈ ਕੀਤੀ। ਇਸ ਕਾਰਵਾਈ ਦੌਰਾਨ ਲੱਗਭਗ 4 ਦਰਜਨ ਰੇਹੜੀਆਂ ਜਬਤ ਕੀਤੀਆਂ ਗਈਆਂ ਹਨ, ਜਦੋਂਕਿ ਦੁਕਾਨਾਂ ਦੇ ਬਾਹਰ ਸੜਕ ’ਤੇ ਨਾਜਾਇਜ਼ ਕਬਜ਼ੇ ਕਰ ਕੇ ਰੱਖੇ ਗਏ ਸਾਮਾਨ ਨੂੰ ਵੀ ਜ਼ਬਤ ਕੀਤਾ ਗਿਆ। ਇਸ ਕਾਰਵਾਈ ਦੌਰਾਨ ਕੁਝ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਚਲਾਉਣ ਵਾਲਿਆਂ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਬਲ ਨੇ ਕਿਸੇ ਦੀ ਵੀ ਨਹੀਂ ਚੱਲਣ ਦਿੱਤੀ। ਇਸ ਕਾਰਵਾਈ ਤੋਂ ਬਾਅਦ ਆਸ-ਪਾਸ ਦਾ ਪੂਰਾ ਇਲਾਕਾ ਖਾਲੀ ਹੋ ਗਿਆ। ਸੀਨੀਅਰ ਡਿਪਟੀ ਮੇਅਰ ਨੇ ਸਾਫ਼ ਕਿਹਾ ਕਿ ਇਹ ਕਾਰਵਾਈ ਇੱਥੇ ਨਹੀਂ ਰੁਕੇਗੀ, ਇਸ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ, ਕਿਉਂਕਿ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਚਲਾਉਣ ਵਾਲਿਆਂ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਜਾ ਚੁੱਕੀ ਹੈ। ਜਾਣਕਾਰੀ ਅਨੁਸਾਰ ਐਤਵਾਰ ਨੂੰ ਨਿਗਮ ਦੇ ਚਾਰਾਂ ਜ਼ੋਨਾਂ ਦੀ ਤਹਿਬਾਜ਼ਾਰੀ ਬ੍ਰਾਂਚ ਦੇ ਕਰਮਚਾਰੀਆਂ ਨੂੰ ਇਕ ਥਾਂ ਇਕੱਠਾ ਕੀਤਾ ਗਿਆ। ਇਨ੍ਹਾਂ ਦੇ ਨਾਲ ਨਿਗਮ ਪੁਲਿਸ ਦੇ ਮੁਲਾਜ਼ਮ ਵੀ ਸਨ। ਸਵੇਰੇ ਜਦੋਂ ਫੀਲਡਗੰਜ ਇਲਾਕੇ ’ਚ ਸੜਕਾਂ ’ਤੇ ਰੇਹੜੀਆਂ ਸਜ ਗਈਆਂ, ਤੁਰੰਤ ਟੀਮ ਨੇ ਇਕੱਠੇ ਧਾਵਾ ਬੋਲ ਦਿੱਤਾ, ਜਿੰਨਾ ਵੀ ਸਾਮਾਨ ਬਾਹਰ ਰੱਖਿਆ ਗਿਆ ਸੀ, ਉਸ ਨੂੰ ਨਿਗਮ ਦੇ ਕਰਮਚਾਰੀਆਂ ਵੱਲੋਂ ਜ਼ਬਤ ਕਰ ਕੇ ਗੱਡੀਆਂ ’ਚ ਭਰਨਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਕੁਝ ਲੋਕ ਆਪਣੇ ਸਾਮਾਨ ਨਾਲ ਨਿਕਲਣ ’ਚ ਕਾਮਯਾਬ ਰਹੇ। ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਨੇ ਫੀਲਡਗੰਜ, ਸ਼ਾਹਪੁਰ ਰੋਡ, ਕੁਚਾ ਨੰਬਰ 5-6 ਤੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵੱਲ ਕਾਰਵਾਈ ਕੀਤੀ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਦੁਕਾਨਦਾਰਾਂ ਨੂੰ ਸਾਫ਼ ਕਿਹਾ ਕਿ ਨਿਗਮ ਵੱਲੋਂ ਪਹਿਲਾਂ ਹੀ ਯੈਲੋ ਲਾਈਨ ਲਾਈ ਗਈ ਹੈ ਤਾਂ ਜੋ ਕੋਈ ਵੀ ਇਸ ਤੋਂ ਬਾਹਰ ਸਾਮਾਨ ਨਾ ਰੱਖੇ। ਇਸ ਤੋਂ ਪਹਿਲਾਂ ਵੀ ਕਾਰਵਾਈ ਕੀਤੀ ਗਈ ਸੀ, ਪਰ ਲੋਕ ਦੁਬਾਰਾ ਸੜਕਾਂ ’ਤੇ ਸਾਮਾਨ ਸਜਾਉਣ ਲੱਗ ਪਏ ਹਨ। ਫੀਲਡਗੰਜ ਦਾ ਮੁੱਖ ਰਸਤਾ ਸਿੱਧਾ ਸਿਵਲ ਹਸਪਤਾਲ ਨੂੰ ਜਾਂਦਾ ਹੈ। ਇੱਥੇ ਕਬਜ਼ੇ ਕਾਰਨ ਐਂਬੂਲੈਂਸ ਫਸ ਜਾਂਦੀ ਹੈ।

ਅਮਰੀਕਾ ’ਚ ਅੰਮ੍ਰਿਤਸਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼

ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਕਾਹਲੋਂ ਵੱਲੋਂ ਆਪ ਦੀ ਮੁਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਦਾ ਦਿੱਤਾ ਤਿਆਗ ਪੱਤਰ

ਨਸਲਾਂ ਬਚਾਉਣ ਲਈ ਇੱਕ ਜੋੜੇ ਦੇ ਦੋ ਜਾਂ ਤਿੰਨ ਬੱਚੇ ਹੋਣੇ ਜ਼ਰੂਰੀ : ਸਪੀਕਰ ਸੰਧਵਾਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?