ਨਵੀਂ ਦਿੱਲੀ। 
ਕੋਲਕਾਤਾ ਦੇ ਸਾਲਟਲੇਕ ਸਟੇਡੀਅਮ ਵਿੱਚ ਸ਼ਨੀਵਾਰ ਦੁਪਹਿਰ ਨੂੰ ਅਰਜਨਟੀਨਾ ਦੇ ਮਹਾਨ ਫੁੱਟਬਾਲਰ ਲਿਓਨ ਮੈਸੀ ਦੇ ਸਨਮਾਨ ਸਮਾਰੋਹ ਦੌਰਾਨ ਭਾਰੀ ਹੰਗਾਮਾ ਹੋਇਆ। ਇੱਥੇ ਫੁੱਟਬਾਲਰ ਲਿਓਨ ਮੈਸੀ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਇਕੱਠੇ ਹੋਏ ਸਨ ਪਰ ਹੰਗਾਮਾ ਉਸ ਸਮੇਂ ਹੋਇਆ ਜਦੋਂ ਉਹ ਮੈਸੀ ਦੀ ਇੱਕ ਝਲਕ ਤੱਕ ਨਹੀਂ ਦੇਖ ਸਕੇ। ਨਾਰਾਜ਼ ਪ੍ਰਸ਼ੰਸਕਾਂ ਨੇ ਸਟੇਡੀਅਮ ਵਿੱਚ ਭਾਰੀ ਹੰਗਾਮਾ ਕੀਤਾ। ਪ੍ਰਸ਼ੰਸਕਾਂ ਨੇ ਇਸ ਦੌਰਾਨ ਜੰਮ ਕੇ ਕੁਰਸੀਆਂ ਅਤੇ ਬੋਤਲਾਂ ਸੁੱਟੀਆਂ। ਕੁਝ ਪ੍ਰਸ਼ੰਸਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਮੈਸੀ ਨੂੰ ਦੇਖਣ ਲਈ ₹5,000 ਤੋਂ ਲੈ ਕੇ ₹25,000 ਤੱਕ ਦਾ ਟਿਕਟ ਖਰੀਦਿਆ ਸੀ। ਇਸ ਦੇ ਬਾਵਜੂਦ ਉਹ ਮੈਸੀ ਦੀ ਇੱਕ ਝਲਕ ਤੱਕ ਨਹੀਂ ਦੇਖ ਸਕੇ।ਇਸੇ ਦੌਰਾਨ ਖ਼ਬਰ ਹੈ ਕਿ ਪ੍ਰੋਗਰਾਮ ਦੇ ਪ੍ਰਬੰਧਕ ਸਤੱਦਰੂ ਦੱਤਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਤੱਦਰੂ ਦੱਤਾ ਵਿਰੁੱਧ ਐੱਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਐਡੀਸ਼ਨਲ ਡਾਇਰੈਕਟਰ ਜਨਰਲ (ADG) ਲਾਅ ਐਂਡ ਆਰਡਰ ਜਾਵੇਦ ਸ਼ਮੀਮ ਨੇ ਦੱਸਿਆ ਕਿ ਸਤੱਦਰੂ ਦੱਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਐਡੀਸ਼ਨਲ ਡਾਇਰੈਕਟਰ ਜਨਰਲ ਲਾਅ ਐਂਡ ਆਰਡਰ ਜਾਵੇਦ ਸ਼ਮੀਮ ਨੇ ਕਿਹਾ ਕਿ ਹੁਣ ਸਥਿਤੀ ਕੰਟਰੋਲ ਵਿੱਚ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਉਨ੍ਹਾਂ ਨੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਘਟਨਾ ਦੀ ਪੂਰੀ ਜਾਂਚ ਦਾ ਵੀ ਭਰੋਸਾ ਦਿੱਤਾ। ਡੀ.ਜੀ. ਨੇ ਟਿੱਪਣੀ ਕੀਤੀ ਕਿ ਦਰਸ਼ਕਾਂ ਨੂੰ ਉਨ੍ਹਾਂ ਦੇ ਟਿਕਟ ਦਾ ਪੈਸਾ ਵਾਪਸ ਕਰ ਦੇਣਾ ਚਾਹੀਦਾ ਹੈ।

