By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਸਰਹੱਦ ਪਾਰੋਂ ਲਿਆਂਦੀ 4.5 ਕਿਲੋ ਹੈਰੋਇਨ ਬਰਾਮਦ, ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ,
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਸਰਹੱਦ ਪਾਰੋਂ ਲਿਆਂਦੀ 4.5 ਕਿਲੋ ਹੈਰੋਇਨ ਬਰਾਮਦ, ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ,

Punjab

ਸਰਹੱਦ ਪਾਰੋਂ ਲਿਆਂਦੀ 4.5 ਕਿਲੋ ਹੈਰੋਇਨ ਬਰਾਮਦ, ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ,

Major Times Editor
Last updated: December 19, 2025 3:53 am
Major Times Editor Published December 19, 2025
Share
SHARE

ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ’ਚ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ,

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ 4.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੋਪੀ (23) ਵਾਸੀ ਪਿੰਡ ਸ਼ਾਹਵਾਲਾ (ਫਿਰੋਜ਼ਪੁਰ) , ਤਿਲਕ ਉਰਫ਼ ਸ਼ਿਬੂ (18) ਜੋ ਕਿ ਰਾਜੀਵ ਗਾਂਧੀ ਵਿਹਾਰ, ਜਲੰਧਰ ਦਾ ਵਸਨੀਕ ਹੈ ਪਰ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਮੁਸਤਫਾਬਾਦ ਵਿੱਚ ਰਹਿੰਦਾ ਹੈ ਅਤੇ ਦਲਜੀਤ ਸਿੰਘ ਉਰਫ਼ ਲਾਲਾ (20), ਜੋ ਕਿ ਪਿੰਡ ਨੌਸ਼ਹਿਰਾ ਢੱਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਪਿੰਡ ਮੁਸਤਫਾਬਾਦ ਵਿੱਚ ਰਹਿੰਦਾ ਹੈ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ ’ਤੇ, ਉਹ ਵੱਖ-ਵੱਖ ਥਾਵਾਂ ’ਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪਾਂ ਲਿਆਉਣ-ਲਿਜਾਣ ਅਤੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਗੋਪੀ ਨੂੰ 1.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੇ ਦੋ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ, ਜਿਸ ਨਾਲ ਹੋਰ ਬਰਾਮਦਗੀਆਂ ਹੋਈਆਂ। ਸ. ਭੁੱਲਰ ਨੇ ਕਿਹਾ ਕਿ ਉਕਤ ਦੇ ਖੁਲਾਸੇ ਦੇ ਆਧਾਰ ’ਤੇ, ਪੁਲਿਸ ਨੇ ਦੋ ਹੋਰ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਤਿਲਕ ਉਰਫ਼ ਸ਼ਿਬੂ ਅਤੇ ਦਲਜੀਤ ਸਿੰਘ ਉਰਫ਼ ਲਾਲਾ ਵਜੋਂ ਹੋਈ ਹੈ, ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ। ਸੀ.ਪੀ. ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਵਿੱਚ ਸਰਹੱਦੀ ਖੇਤਰ ਦੇ ਨੇੜੇ ਰਿਹਾਇਸ਼ ਹੋਣ ਕਾਰਨ, ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਗੋਪੀ, ਫਿਰੋਜ਼ਪੁਰ ਖੇਤਰ ਵਿੱਚ ਡਰੋਨ ਡਰੌਪ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਹੋਰ ਗੈਰ-ਕਾਨੂੰਨੀ ਖੇਪਾਂ ਪ੍ਰਾਪਤ ਕਰਨ ਵਿੱਚ ਸਰਗਰਮ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਗੋਪੀ ਖੇਪਾਂ ਪ੍ਰਾਪਤ ਕਰਨ ਲਈ ਇੱਕ ਵਿਦੇਸ਼ੀ ਤਸਕਰ ਨਾਲ ਸਿੱਧੇ ਤੌਰ ‘ਤੇ ਸੰਪਰਕ ਵਿੱਚ ਸੀ।

ਪੰਜਾਬ ਰੋਡਵੇਜ਼ ਦੇ ਕਰਮਚਾਰੀ ਭਾਈ ਦੂਜ ‘ਤੇ ਰਾਸ਼ਟਰੀ ਰਾਜਮਾਰਗ ਜਾਮ ਕਰਨਗੇ

ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਅਸਥਾਈ ਡਾਇਵਰਜ਼ਨ ਕੁਝ ਦਿਨਾਂ ਲਈ ਬੰਦ, ਜ਼ਿਲ੍ਹਾ ਪ੍ਰਸ਼ਾਸਨ ਨੇ ਸਾਂਝੀ ਕੀਤੀ ਜਾਣਕਾਰੀ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੌਂ ਸਾਲ ਪੁਰਾਣੇ ਮਾਮਲੇ ‘ਚ ਬਰੀ

ਬੰਦੀ ਸਿੰਘਾਂ ਦੀ ਰਿਹਾਈ ਲਈ 10 ਨਵੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਵੇਗਾ ਪੈਦਲ ਮਾਰਚ, ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੀਤਾ ਐਲਾਨ

ਲੁਧਿਆਣਾ ’ਚ ਤਹਿਸੀਲ ਦੇ ਕਲਰਕ ਲਈ 20000 ਰੁਪਏ ਦੀ ਰਿਸ਼ਵਤ ਲੈਂਦਾ ਵਿਚੋਲਾ ਰੰਗੇਂ ਹੱਥੀ ਗ੍ਰਿਫ਼ਤਾਰ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?