By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ’ਚ ਗੋਲੀਆਂ ਚੱਲੀਆਂ, 2 ਜ਼ਖ਼ਮੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ’ਚ ਗੋਲੀਆਂ ਚੱਲੀਆਂ, 2 ਜ਼ਖ਼ਮੀ

Jalandhar

ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ’ਚ ਗੋਲੀਆਂ ਚੱਲੀਆਂ, 2 ਜ਼ਖ਼ਮੀ

Major Times Editor
Last updated: December 20, 2025 5:24 am
Major Times Editor Published December 20, 2025
Share
SHARE

ਕਿਸ਼ਨਗੜ੍ਹ ਜਲੰਧਰ–

ਭੋਗਪੁਰ ਹਾਈਵੇ ’ਤੇ ਕਿਸ਼ਨਗੜ੍ਹ ਚੌਕ ਨੇੜੇ ਸਥਿਤ ਇੱਕ ਪੈਟਰੋਲ ਪੰਪ ’ਤੇ ਸ਼ੁੱਕਰਵਾਰ ਦੁਪਹਿਰ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਭਿਆਨਕ ਟਕਰਾਅ ਹੋ ਗਿਆ। ਇਸ ਦੌਰਾਨ 3 ਕਾਰਾਂ ’ਚ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ 12 ਤੋਂ 15 ਰਾਊਂਡ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਸਮੇਂ ਪੰਪ ’ਤੇ ਮੌਜੂਦ ਲੱਗਭਗ 50 ਤੋਂ 70 ਨੌਜਵਾਨਾਂ ’ਚ ਅਫ਼ਰਾ-ਤਫ਼ਰੀ ਮਚ ਗਈ, ਜਿਸ ਦੌਰਾਨ 2 ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਸ਼ਿਵਦਾਸਪੁਰਾ ਦੇ ਰਹਿਣ ਵਾਲੇ ਗੁਰਪ੍ਰੀਤ ਗੋਪੀ ਤੇ ਸੌਰਵ ਵਜੋਂ ਹੋਈ ਹੈ। ਦੋਵਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਆਦਮਪੁਰ ਦੀ ਪੁਲਿਸ ਤੇ ਸੀਆਈਏ ਸਟਾਫ਼ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੇ ਰਸਤੇ ਦੀ ਜਾਂਚ ਕਰਦਿਆਂ ਪਿੰਡ ਸਦਰ ਕਪੂਰਥਲਾ ਤੱਕ ਪਹੁੰਚ ਬਣਾਈ। ਇਸ ਦੌਰਾਨ ਪੁਲਿਸ ਤੇ ਇੱਕ ਬਦਮਾਸ਼ ਵਿਚਾਲੇ ਮੁਠਭੇੜ ਹੋ ਗਈ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਪਿੰਡ ਨਵਾਂ ਪਿੰਡ ਦੇ ਰਹਿਣ ਵਾਲੇ ਲਖਵਿੰਦਰ ਉਰਫ਼ ਲੱਖਾ ਦੀ ਸੱਜੀ ਲੱਤ ’ਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ਤੋਂ ਮੁਲਜ਼ਮ ਕੋਲੋਂ ਇੱਕ ਨਾਜਾਇਜ਼ ਪਿਸਤੌਲ ਤੇ 4 ਜ਼ਿੰਦਾ ਰਾਊਂਡ ਬਰਾਮਦ ਕੀਤੇ। ਮਿਲੀ ਜਾਣਕਾਰੀ ਮੁਤਾਬਕ ਸੈਂਟ ਸੋਲਜ਼ਰ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਗੁਰਪ੍ਰੀਤ ਤੇ ਸੌਰਵ ਆਪਣੇ ਦੋਸਤਾਂ ਨਾਲ ਕਿਸ਼ਨਗੜ੍ਹ ਪੈਟਰੋਲ ਪੰਪ ’ਤੇ ਖੜ੍ਹੇ ਸਨ। ਇਸੇ ਸਮੇਂ ਮੁਲਜ਼ਮ ਲਖਵਿੰਦਰ ਉਰਫ਼ ਲੱਖਾ ਤੇ ਉਸ ਦਾ ਭਰਾ ਨਛੱਤਰ ਆਪਣੇ ਸਾਥੀਆਂ ਸਮੇਤ 3 ਕਾਰਾਂ ’ਚ ਪੈਟਰੋਲ ਪੰਪ ’ਤੇ ਪਹੁੰਚੇ ਤੇ ਗੱਡੀਆਂ ਤੋਂ ਉਤਰਦੇ ਹੀ ਉਥੇ ਖੜ੍ਹੇ ਨੌਜਵਾਨਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਲੱਗ ਪਏ। ਗੋਲੀਬਾਰੀ ਕਾਰਨ ਪੰਪ ’ਤੇ ਭਗਦੜ ਮਚ ਗਈ। ਇਸ ਦੌਰਾਨ ਇੱਕ ਨੌਜਵਾਨ ਦੀ ਛਾਤੀ ਤੇ ਦੂਜੇ ਦੇ ਮੋਢੇ ’ਚ ਗੋਲੀ ਲੱਗੀ। ਦੋਵਾਂ ਨੂੰ ਗੰਭੀਰ ਹਾਲਤ ’ਚ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਹਾਂ ਗਰੁੱਪਾਂ ਵਿਚਾਲੇ ਪ੍ਰਧਾਨਗੀ ਨੂੰ ਲੈ ਕੇ ਪਹਿਲਾਂ ਤੋਂ ਹੀ ਵਿਵਾਦ ਚੱਲ ਰਿਹਾ ਸੀ। ਦੇਰ ਸ਼ਾਮ ਤੱਕ ਥਾਣਾ ਕਰਤਾਰਪੁਰ ਦੇ ਮੁਖੀ ਰਮਨਦੀਪ, ਥਾਣਾ ਆਦਮਪੁਰ ਦੇ ਮੁਖੀ ਰਵਿੰਦਰ ਪਾਲ ਸਿੰਘ ਸਮੇਤ ਸੀਆਈਏ ਸਟਾਫ਼ ਦੀਆਂ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰਦੀਆਂ ਰਹੀਆਂ। ਪੁਲਿਸ ਸੀਸੀਟੀਵੀ ਫੁਟੇਜ ਤੇ ਹਿਊਮਨ ਸੋਰਸਾਂ ਦੀ ਮਦਦ ਨਾਲ ਪਿੰਡ ਸਦਰ ਕਪੂਰਥਲਾ ਪਹੁੰਚੀ, ਜਿੱਥੇ ਲਖਵਿੰਦਰ ਉਰਫ਼ ਲੱਖਾ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ, ਜਿਸ ’ਚ ਉਸ ਦੀ ਲੱਤ ’ਚ ਗੋਲੀ ਲੱਗੀ। ਬਾਅਦ ’ਚ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ। ਐੱਸਐੱਸਪੀ ਹਰਵਿੰਦਰ ਵਿਰਕ ਨੇ ਦੱਸਿਆ ਕਿ ਬਿਧੀਪੁਰ ਇਲਾਕੇ ’ਚ ਸਥਿਤ ਕਾਲਜ ’ਚ ਸ਼ੁੱਕਰਵਾਰ ਨੂੰ ਪ੍ਰਧਾਨਗੀ ਅਹੁਦੇ ਲਈ ਚੋਣ ਹੋਣੀ ਸੀ। ਚੋਣਾਂ ਨੂੰ ਲੈ ਕੇ ਕੁਝ ਨੌਜਵਾਨ ਅਲਾਵਲਪੁਰ ਨੇੜੇ ਸਥਿਤ ਪੈਟਰੋਲ ਪੰਪ ਬਾਹਰ ਇਕੱਠੇ ਹੋਏ ਸਨ। ਇਸ ਦੌਰਾਨ ਦੂਜੇ ਗਰੁੱਪ ਦੇ ਲਖਵਿੰਦਰ ਤੇ ਨਛੱਤਰ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਾਮਲੇ ’ਚ ਥਾਣਾ ਆਦਮਪੁਰ ’ਚ ਕਤਲ ਦੀ ਕੋਸ਼ਿਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਵਾਰਦਾਤ ’ਚ ਵਰਤੀਆਂ ਗਈਆਂ ਕਾਰਾਂ ਬਰਾਮਦ ਕਰ ਲਈਆਂ ਹਨ ਤੇ ਫ਼ਰਾਰ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ। ਬਾਕਸ– ਪੈਟਰੋਲ ਪੰਪ ’ਤੇ ਖੜ੍ਹਾ ਸੀ ਤੇਲ ਨਾਲ ਭਰਿਆ ਟੈਂਕਰ, ਵੱਡਾ ਹਾਦਸਾ ਟਲਿਆ ਪੈਟਰੋਲ ਪੰਪ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਦੱਸਿਆ ਕਿ ਵਾਰਦਾਤ ਵੇਲੇ ਪੰਪ ’ਤੇ ਤੇਲ ਨਾਲ ਭਰਿਆ ਇੱਕ ਟੈਂਕਰ ਖੜ੍ਹਾ ਸੀ। ਗੋਲੀਬਾਰੀ ਦੌਰਾਨ ਕਿਸਮਤ ਨਾਲ ਕੋਈ ਵੀ ਗੋਲੀ ਟੈਂਕਰ ਨੂੰ ਨਹੀਂ ਲੱਗੀ, ਸਗੋਂ ਪੰਪ ਦੇ ਦਰਵਾਜ਼ੇ ’ਚ ਲੱਗੀ, ਜੇਕਰ ਗੋਲੀ ਤੇਲ ਨਾਲ ਭਰੇ ਟੈਂਕਰ ਨੂੰ ਲੱਗ ਜਾਂਦੀ ਤਾਂ ਵੱਡਾ ਧਮਾਕਾ ਹੋ ਸਕਦਾ ਸੀ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦਾ ਖ਼ਤਰਾ ਸੀ।

– ਜਲੰਧਰ ਪ੍ਰਸ਼ਾਸਨ ਵਲੋਂ ਫੌਜ ਦੀ ਮਦਦ ਨਾਲ ਧੁੱਸੀ ਬੰਨ੍ਹ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ

– ਜਲੰਧਰ ’ਚ ਹੜ੍ਹ ਦਾ ਕੋਈ ਖ਼ਤਰਾ ਨਹੀਂ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਹਰਪਾਲ ਚੀਮਾ ਵੱਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ

ਆਦਰਸ਼ ਨਗਰ ਚੋਪਾਟੀ ਵਿਖੇ ਹੋਈ ਲੜਾਈ–ਝਗੜੇ ਦੀ ਵਾਰਦਾਤ ਵਿੱਚ ਸ਼ਾਮਲ ਦੋਸ਼ੀ ਗ੍ਰਿਫ਼ਤਾਰ

ਦੀਵਾਲੀ ’ਚ 3 ਦਿਨ ਬਾਕੀ, ਅਜੇ ਤੱਕ ਨਹੀਂ ਲੱਗੀ ਪਟਾਕਾ ਮਾਰਕੀਟ, ਬਾਜ਼ਾਰ ’ਚ ਖੁੱਲ੍ਹੇਆਮ ਵਿਕ ਰਹੇ ਪਟਾਕੇ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?