ਫੱਤੂਢੀਂਗਾ : 
ਡੇਰਾ ਬਾਬਾ ਭਾਈ ਹਰਜੀ ਸਾਹਿਬ ਨਗਰ ਖੁਖਰੈਣ ਜ਼ਿਲ੍ਹਾ ਕਪੂਰਥਲਾ ਵਿਖੇ ਧੰਨ ਧੰਨ ਮਾਤਾ ਗੁਜਰੀ ਜੀ, ਧੰਨ ਧੰਨ ਬਾਬਾ ਅਜੀਤ ਸਿੰਘ ਜੀ, ਧੰਨ ਧੰਨ ਬਾਬਾ ਜੁਝਾਰ ਸਿੰਘ ਜੀ, ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਅਤੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ 26 ਦਸੰਬਰ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ੍ਰੀ ਅਖੰਡ ਜਾਪ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ ਮਿਤੀ 28 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਇਹ ਜਾਣਕਾਰੀ ਡੇਰਾ ਬਾਬਾ ਭਾਈ ਹਰ ਜੀ ਸਾਹਿਬ ਖੁਖਰੈਣ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਜੀ ਨੇ ਦਿੰਦਿਆਂ ਦੱਸਿਆ ਕਿ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਨਾਮਵਰ ਢਾਡੀ ਜਥਾ ਭਾਈ ਸੁਰਜੀਤ ਸਿੰਘ ਸੰਘਾ ਅਤੇ ਕਵੀਸ਼ਰ ਭਾਈ ਗੁਰਮੁਖ ਸਿੰਘ ਐੱਮਏ ਦਾ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਉਣਗੇ । ਉਨ੍ਹਾਂ ਨੇ ਦੇਸ਼ ਵਿਦੇਸ਼, ਐੱਨਆਰਆਈ ਵੀਰਾਂ ਅਤੇ ਸਮੂਹ ਇਲਾਕਾ ਵਾਸੀਆਂ ਨੂੰ ਬੇਨਤੀ ਕੀਤੀ ਕਿ ਡੇਰਾ ਬਾਬਾ ਭਾਈ ਜੀ ਸਾਹਿਬ ਵਿਖੇ ਚੱਲ ਰਹੀਆਂ ਸੇਵਾਵਾਂ ਵਿਚ ਵੱਧ ਤੋਂ ਵੱਧ ਯੋਗਦਾਨ ਕਰਕੇ ਆਪਣਾ ਜੀਵਨ ਸਫਲ ਬਣਾਓ। ਉਨ੍ਹਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਉਕਤ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ।

