By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਬਰਲਟਨ ਪਾਰਕ ਸਪੋਰਟਸ ਹੱਬ ਅਗਸਤ 2026 ਤੱਕ ਕੀਤਾ ਜਾਵੇਗਾ ਲੋਕਾਂ ਨੂੰ ਸਮਰਪਿਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਬਰਲਟਨ ਪਾਰਕ ਸਪੋਰਟਸ ਹੱਬ ਅਗਸਤ 2026 ਤੱਕ ਕੀਤਾ ਜਾਵੇਗਾ ਲੋਕਾਂ ਨੂੰ ਸਮਰਪਿਤ

Jalandhar

ਬਰਲਟਨ ਪਾਰਕ ਸਪੋਰਟਸ ਹੱਬ ਅਗਸਤ 2026 ਤੱਕ ਕੀਤਾ ਜਾਵੇਗਾ ਲੋਕਾਂ ਨੂੰ ਸਮਰਪਿਤ

Major Times Editor
Last updated: December 24, 2025 4:23 pm
Major Times Editor Published December 24, 2025
Share
SHARE

ਮੇਅਰ, ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਨੇ 78 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜਲੰਧਰ,
ਸ਼ਹਿਰੀ ਅਤੇ ਖੇਡਾਂ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਵਾਲੇ ਅਹਿਮ ਬਰਲਟਨ ਪਾਰਕ ਸਪੋਰਟਸ ਹੱਬ ਨੂੰ 15 ਅਗਸਤ 2026 ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਤੇ ਸੀਨੀਅਰ ਆਪ ਆਗੂ ਨਿਤਿਨ ਕੋਹਲੀ ਵਲੋਂ 78 ਕਰੋੜ ਦੀ ਲਾਗਤ ਵਾਲੇ ਮਹੱਤਵਪੂਰਨ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਨਿਰੀਖਣ ਦੌਰਾਨ ਇਹਨਾਂ ਸਖਸ਼ੀਅਤਾਂ ਵਲੋਂ ਨਿਰਮਾਣ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰੋਜੈਕਟ ਪੂਰੇ ਜ਼ੋਰਾਂ ਨਾਲ ਪ੍ਰਗਤੀ ਕਰ ਰਿਹਾ ਹੈ ਅਤੇ ਇਹ ਸਮੇਂ ਸਿਰ ਮੁਕੰਮਲ ਹੋਵੇਗਾ। ਇਕ ਵਾਰ ਮੁਕੰਮਲ ਹੋ ਜਾਣ ਉਪਰੰਤ ਸੂਬੇ ਦਾ ਇਹ ਅਤਿ ਆਧੁਨਿਕ ਬਹੁਮੰਤਵੀ ਸਪੋਰਟਸ ਕੰਪਲੈਕਸ ਜਲੰਧਰ ਵਿਖੇ ਖੇਡਾਂ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ ਜੋ ਕਿ ਦੁਨੀਆਂ ਭਰ ਵਿੱਚ ਸਪੋਰਟਸ ਹੱਬ ਵਜੋਂ ਜਾਣਿਆ ਜਾਂਦਾ ਹੈ। ਇਸ ਦੇ ਸਮਾਜਿਕ ਪੱਖ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸਪੋਰਟ ਹੱਬ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰੋਜੈਕਟ ਦੇ ਮੁਕੰਮਲ ਹੋਣ ਵਿੱਚ ਦੇਰੀ ਨਾ ਹੋਵੇ ਨੂੰ ਯਕੀਨੀ ਬਣਾਉਣ ਲਈ ਪ੍ਰੋਜੈਕਟ ਦੀ ਬਾਰਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਕਾਰਜਕਾਰੀ ਏਜੰਸੀ ਨੂੰ ਸਮੇਂ ਸਿਰ ਪ੍ਰੋਜੈਕਟ ਨੂੰ ਮੁਕੰਮਲ ਕਰਨ ਸਬੰਧੀ ਨਿਰਧਾਰਿਤ ਸਮਾਂ ਸੀਮਾਂ ਦੀ ਪਾਲਣਾ ਕਰਨ ਲਈ ਪਹਿਲਾਂ ਹੀ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬਰਲਟਨ ਪਾਰਕ ਸਪੋਰਟਸ ਹੱਬ ਦਾ ਮੁਕੰਮਲ ਹੋਣਾ ਮੀਲ ਦਾ ਪੱਥਰ ਸਾਬਿਤ ਹੋਵੇਗਾ ਜੋ ਐਥਲੀਟਾਂ ਅਤੇ ਸ਼ਹਿਰ ਵਾਸੀਆਂ ਨੂੰ ਵਿਸ਼ਵ ਪੱਧਰੀ ਖੇਡਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ।

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ : ਬਦਨਾਮ ਨਸ਼ਾ ਤਸਕਰਾਂ ਦੀ 36,05,427 ਰੁਪਏ ਦੀ ਸੰਪਤੀ ਜ਼ਬਤ

ਜ਼ਿਲ੍ਹੇ ’ਚ ਮੀਂਹ ਕਾਰਨ ਨੁਕਸਾਨੇ ਘਰਾਂ ਦਾ ਮੁਲਾਂਕਣ ਸ਼ੁਰੂ, ਰਾਹਤ ਵੰਡਣ ਕੰਮ ਜਾਰੀ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੀ ਕਾਰਵਾਈ: ਬਦਨਾਮ ਨਸ਼ਾ ਤਸਕਰ ਦੀ 52.86 ਲੱਖ ਦੀ ਸੰਪਤੀ ਜ਼ਬਤ

ਮੋਹਿੰਦਰ ਭਗਤ ਨੇ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਟਵਾਰੀਆਂ ਨੂੰ ਜਲੰਧਰ ਜ਼ਿਲ੍ਹੇ ’ਚ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਤੁਰੰਤ ਜਾਂਚ ਯਕੀਨੀ ਬਣਾਉਣ ਦੀ ਕੀਤੀ ਹਦਾਇਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?