By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਆਬਕਾਰੀ ਤੇ ਕਰ ਵਿਭਾਗ ਦੀ ਵੱਡੀ ਕਾਰਵਾਈ, 4 ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਸਮਾਪਤ, ਇਹ ਹੈ ਵਜ੍ਹਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਆਬਕਾਰੀ ਤੇ ਕਰ ਵਿਭਾਗ ਦੀ ਵੱਡੀ ਕਾਰਵਾਈ, 4 ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਸਮਾਪਤ, ਇਹ ਹੈ ਵਜ੍ਹਾ

Punjab

ਆਬਕਾਰੀ ਤੇ ਕਰ ਵਿਭਾਗ ਦੀ ਵੱਡੀ ਕਾਰਵਾਈ, 4 ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਸਮਾਪਤ, ਇਹ ਹੈ ਵਜ੍ਹਾ

Major Times Editor
Last updated: January 2, 2026 7:05 am
Major Times Editor Published January 2, 2026
Share
SHARE

ਚੰਡੀਗੜ੍ਹ: 

ਸਟੇਟ ਟੈਕਸ ਕਮਿਸ਼ਨਰ ਪੰਜਾਬ ਨੇ ਇਕ ਸਾਲ ਤੋਂ ਵੱਧ ਸਮੇਂ ਤੋਂ ਅਣਅਧਿਕਾਰਤ ਛੁੱਟੀ ’ਤੇ ਪਾਏ ਗਏ ਚਾਰ ਵਿਭਾਗ ਕਰਮਚਾਰੀਆਂ ਦੇ ‘ਡੀਮਡ ਅਸਤੀਫ਼ੇ’ ਦੇ ਹੁਕਮ ਜਾਰੀ ਕੀਤੇ ਹਨ। ਸਟੇਟ ਟੈਕਸ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਤਿੰਨ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਇਕ ਕਲਰਕ ਦੀਆਂ ਸੇਵਾਵਾਂ ਸਮਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿਚ ਅਣਗਹਿਲੀ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਰੱਖਦੀ ਹੈ। ਵਿਭਾਗ ਨੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂ, 1970 ਦੇ ਨਿਯਮ 8 ਦੇ ਤਹਿਤ ਕੀਤੀ ਗਈ ਇੱਕ ਸਖ਼ਤ ਜਾਂਚ ਪ੍ਰਕਿਰਿਆ ਤੋਂ ਬਾਅਦ ਇਨ੍ਹਾਂ 4 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਸਮਾਪਤ ਕੀਤਾ ਗਿਆ ਹੈ। ਇਸ ਮਾਮਲੇ ਵਿਚ ਇਕ ਇੰਸਪੈਕਟਰ ਉਸ ਦੀ ਛੁੱਟੀ ਦੀ ਬੇਨਤੀ ਉੱਚ ਅਧਿਕਾਰੀਆਂ ਦੁਆਰਾ ਰੱਦ ਕੀਤੇ ਜਾਣ ਤੋਂ ਬਾਅਦ 15 ਮਾਰਚ 2023 ਤੋਂ ਜਲੰਧਰ-2 ਵਿਚ ਆਪਣੇ ਅਹੁਦੇ ਤੋਂ ਗ਼ੈਰ-ਹਾਜ਼ਰ ਸੀ। ਇਸੇ ਤਰ੍ਹਾਂ, ਇਕ ਹੋਰ ਇੰਸਪੈਕਟਰ 24 ਜੂਨ, 2023 ਤੋਂ ਲਗਾਤਾਰ ਗ਼ੈਰ-ਹਾਜ਼ਰ ਪਾਇਆ ਗਿਆ। ਉਹ ਮੁਅੱਤਲ ਕੀਤੇ ਜਾਣ ਦੇ ਬਾਵਜੂਦ ਆਪਣੇ ਨਿਰਧਾਰਤ ਹੈੱਡਕੁਆਰਟਰ ਨੂੰ ਤਸੱਲੀਬਖਸ਼ ਸਪੱਸ਼ਟੀਕਰਨ ਜਾਂ ਰਿਪੋਰਟ ਦੇਣ ਵਿਚ ਅਸਫਲ ਰਿਹਾ। ਵਿਭਾਗ ਵੱਲੋਂ ਰੋਪੜ ਰੇਂਜ ਦੇ ਇਕ ਇੰਸਪੈਕਟਰ ਵਿਰੁੱਧ ਵੀ ਕਾਰਵਾਈ ਕੀਤੀ, ਜੋ ਜਿਸ ਦੀ ਮਨਜ਼ੂਰਸ਼ੁਦਾ ਐਕਸ-ਇੰਡੀਆ ਛੁੱਟੀ ਦੀ ਸਮਾਪਤੀ ਤੋਂ ਬਾਅਦ 29 ਮਈ 2021 ਤੋਂ ਅਣਅਧਿਕਾਰਤ ਤੌਰ ’ਤੇ ਗ਼ੈਰ-ਹਾਜ਼ਰ ਸੀ। ਇਸ ਮੁਲਾਜ਼ਮ ਵੱਲੋਂ ਸਿਹਤ ਸਬੰਧੀ ਅਤੇ ਦਿਲ ਦੀ ਸਰਜਰੀ ਦੇ ਦਾਅਵਿਆਂ ਦੇ ਬਾਵਜੂਦ, ਸੁਤੰਤਰ ਜਾਂਚਾਂ ਵਿਚ ਉਸ ਨੂੰ ਆਪਣੀਆਂ ਸਰਕਾਰੀ ਡਿਊਟੀਆਂ ਵਿਚ ਲਾਪਰਵਾਹੀ ਲਈ ਜ਼ਿੰਮੇਵਾਰ ਪਾਇਆ ਗਿਆ ਕਿਉਂਕਿ ਉਹ ਵਰਚੁਅਲ ਮੋਡਾਂ ਰਾਹੀਂ ਵੀ ਜਾਂਚ ਵਿਚ ਸ਼ਾਮਲ ਹੋਣ ਵਿਚ ਅਸਫਲ ਰਿਹਾ। ਇਸ ਤੋਂ ਇਲਾਵਾ, ਜਲੰਧਰ ਆਡਿਟ ਵਿੰਗ ਦੇ ਇਕ ਕਲਰਕ ਵੱਲੋਂ ਐਕਸ-ਇੰਡੀਆ ਛੁੱਟੀ ਦੀ ਪ੍ਰਵਾਨਗੀ ਨਾ ਮਿਲਣ ਤੋਂ ਬਾਅਦ 11 ਸਤੰਬਰ 2023 ਤੋਂ ਡਿਊਟੀ ਲਈ ਰਿਪੋਰਟ ਕਰਨ ਵਿਚ ਅਸਫਲ ਰਹਿਣ ਤੋਂ ਬਾਅਦ ਤੋਂ ਉਸ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ।ਆਬਕਾਰੀ ਅਤੇ ਕਰ ਵਿਭਾਗ ਨੇ 13 ਮਾਰਚ 2025 ਦੀਆਂ ਵਿੱਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਡੀਮਡ ਅਸਤੀਫਾ’ ਧਾਰਾ ਦੀ ਵਰਤੋਂ ਕੀਤੀ ਹੈ। ਇਸ ਨਿਯਮ ਤਹਿਤ ਇਕ ਸਾਲ ਤੋਂ ਵੱਧ ਸਮੇਂ ਲਈ ਮਨਜ਼ੂਰਸ਼ੁਦਾ ਛੁੱਟੀ ਤੋਂ ਬਿਨਾਂ ਗ਼ੈਰ-ਹਾਜ਼ਰ ਰਹਿਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਸਰਕਾਰੀ ਸੇਵਾ ਤੋਂ ਅਸਤੀਫਾ ਦੇ ਦਿੱਤਾ ਮੰਨਿਆ ਜਾਵੇਗਾ। ਇਸ ਅਸਤੀਫੇ ਦੇ ਨਤੀਜੇ ਵਜੋਂ ਇਹਨਾਂ ਵਿਅਕਤੀਆਂ ਨੂੰ ਕੋਈ ਗ੍ਰੈਚੁਟੀ, ਪੈਨਸ਼ਨਰੀ ਲਾਭ ਜਾਂ ਕੋਈ ਹੋਰ ਸੇਵਾ-ਸਬੰਧਤ ਲਾਭ ਨਹੀਂ ਦਿੱਤਾ ਜਾਵੇਗਾ। ਇਸ ਮਾਮਲੇ ਵਿਚ ਸਮਰੱਥ ਅਧਿਕਾਰੀ ਨੇ ਪਾਇਆ ਕਿ ਜਦੋਂ ਕਿ ਕੁਝ ਕਰਮਚਾਰੀਆਂ ਨੇ ਪਰਿਵਾਰਕ ਜਾਂ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਪਰ ਉਹ ਕਾਨੂੰਨੀ ਤੌਰ ’ਤੇ ਮਨਜ਼ੂਰ ਸਮਾਂ ਸੀਮਾ ਦੇ ਅੰਦਰ ਡਿਊਟੀ ’ਤੇ ਦੁਬਾਰਾ ਹਾਜ਼ਰ ਹੋਣ ਵਿਚ ਅਸਫਲ ਰਹੇ, ਜਿਸ ਕਾਰਨ ਅੰਤਿਮ ਪ੍ਰਸ਼ਾਸਕੀ ਆਦੇਸ਼ ਜਾਰੀ ਕੀਤੇ ਗਏ।

ਬੰਬੀਹਾ ਗਿਰੋਹ ਦਾ ਗੁਰਗਾ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ, ਅਸਲਾ ਬਰਾਮਦ

ਅਕਾਲੀ ਦਲ ਹੜ੍ਹ ਪੀੜਤਾਂ ਨੂੰ ਦੇਵੇਗਾ 30 ਹਜ਼ਾਰ ਕੁਇੰਟਲ ਕਣਕ; ਪੜ੍ਹੋ ਹੋਰ ਐਲਾਨ

ਈਜ਼ੀ ਰਜਿਸਟਰੀ ਪ੍ਰਣਾਲੀ ਨਾਲ ਨਵੇਂ ਯੁੱਗ ਦੀ ਹੋਈ ਸ਼ੁਰੂਆਤ : ਹਰਦੀਪ ਸਿੰਘ ਮੁੰਡੀਆਂ

CM Mann ਦੇ ਇਲਜ਼ਾਮਾਂ ਦਾ ਧਾਮੀ ਨੇ ਦਿੱਤਾ ਜਵਾਬ, ਕਿਹਾ- ਅਦਾਲਤਾਂ ਨੇ ਮੰਨਿਆ ਕਿ ਸ਼੍ਰੋਮਣੀ ਕਮੇਟੀ ਆਪਣੇ ਨਿਯਮਾਂ ਮੁਤਾਬਕ ਕਾਰਵਾਈ ਲਈ ਸਮਰੱਥ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਰਹੂਮ IPS ਵਾਈ. ਪੂਰਨ ਕੁਮਾਰ ਵਿਰੁੱਧ ਜਾਤੀਵਾਦੀ ਵਿਤਕਰੇ ਦੀ ਕੀਤੀ ਸਖ਼ਤ ਨਿੰਦਾ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?