By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਦਿੱਲੀ ‘ਚ ਮਸਜਿਦ ਨੇੜੇ ਨਾਜਾਇਜ਼ ਕਬਜ਼ੇ ਹਟਾਏ, ਅਗਜ਼ਨੀ ਤੇ ਪੱਥਰਬਾਜ਼ੀ ਤੋਂ ਬਾਅਦ ਤਣਾਅ;
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਦਿੱਲੀ ‘ਚ ਮਸਜਿਦ ਨੇੜੇ ਨਾਜਾਇਜ਼ ਕਬਜ਼ੇ ਹਟਾਏ, ਅਗਜ਼ਨੀ ਤੇ ਪੱਥਰਬਾਜ਼ੀ ਤੋਂ ਬਾਅਦ ਤਣਾਅ;

breakingIndia

ਦਿੱਲੀ ‘ਚ ਮਸਜਿਦ ਨੇੜੇ ਨਾਜਾਇਜ਼ ਕਬਜ਼ੇ ਹਟਾਏ, ਅਗਜ਼ਨੀ ਤੇ ਪੱਥਰਬਾਜ਼ੀ ਤੋਂ ਬਾਅਦ ਤਣਾਅ;

Major Times Editor
Last updated: January 7, 2026 6:05 am
Major Times Editor Published January 7, 2026
Share
SHARE

ਨਵੀਂ ਦਿੱਲੀ:

ਰਾਜਧਾਨੀ ਦਿੱਲੀ ਵਿੱਚ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਤੁਰਕਮਾਨ ਗੇਟ ਸਥਿਤ ਫੈਜ਼-ਏ-ਇਲਾਹੀ ਮਸਜਿਦ ਦੇ ਨੇੜੇ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ, ਜਿਸ ਤੋਂ ਬਾਅਦ ਵੱਡਾ ਹੰਗਾਮਾ ਹੋ ਗਿਆ।ਕੁਝ ਸ਼ਰਾਰਤੀ ਅਨਸਰਾਂ ਨੇ ਪੁਲਿਸ ਟੀਮ ‘ਤੇ ਪੱਥਰਬਾਜ਼ੀ ਕਰ ਦਿੱਤੀ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਛੇ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਐਫ.ਆਈ.ਆਰ. (FIR) ਵੀ ਦਰਜ ਕਰ ਲਈ ਗਈ ਹੈ।ਦੱਸ ਦੇਈਏ ਕਿ ਦੇਖਦੇ ਹੀ ਦੇਖਦੇ ਹੰਗਾਮਾ ਵਧਦਾ ਗਿਆ। ਪੱਥਰਬਾਜ਼ੀ ਅਤੇ ਅਗਜ਼ਨੀ ਦੇ ਦਰਮਿਆਨ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਲਾਠੀਚਾਰਜ ਵੀ ਕੀਤਾ ਗਿਆ। ਫੈਜ਼-ਏ-ਇਲਾਹੀ ਮਸਜਿਦ ਨੂੰ ਛੱਡ ਕੇ ਪੂਰੇ ਅਹਾਤੇ ਵਿੱਚ 20 ਤੋਂ ਵੱਧ ਬੁਲਡੋਜ਼ਰਾਂ ਰਾਹੀਂ ਕਾਰਵਾਈ ਕੀਤੀ ਜਾ ਰਹੀ ਹੈ। ਦਿੱਲੀ ਵਿੱਚ ਰਾਮਲੀਲ੍ਹਾ ਮੈਦਾਨ ਦੇ ਕੋਲ ਹੋਈ ਇਸ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ।ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਹੋਰ ਵਧਾ ਦਿੱਤੀ ਗਈ ਹੈ। ਮਸਜਿਦ ਦੇ ਕੋਲ ਨਾਜਾਇਜ਼ ਉਸਾਰੀ ਨੂੰ ਢਾਹੁਣ ਲਈ ਪਹਿਲਾਂ ਮੌਕੇ ‘ਤੇ ਸੱਤ ਬੁਲਡੋਜ਼ਰ ਮੰਗਵਾਏ ਗਏ ਸਨ। ਬੁੱਧਵਾਰ ਸਵੇਰੇ ਹੋਰ ਬੁਲਡੋਜ਼ਰ ਬੁਲਵਾਏ ਗਏ ਅਤੇ ਹੁਣ ਕਰੀਬ 20 ਬੁਲਡੋਜ਼ਰਾਂ ਨਾਲ ਨਾਜਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ। ਪੁਲਿਸ ਅਨੁਸਾਰ, ਇਸ ਮੁਹਿੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸਥਾਨਕ ਸ਼ਾਂਤੀ ਕਮੇਟੀਆਂ ਦੇ ਮੈਂਬਰਾਂ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ ਸਨ। ਪੱਥਰਬਾਜ਼ੀ ਕਰਨ ਵਾਲੇ ਕੌਣ? ਪੁਲਿਸ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਹੈ, ਪਰ ਸਥਿਤੀ ਨੂੰ ਤੁਰੰਤ ਕਾਬੂ ਹੇਠ ਕਰ ਲਿਆ ਗਿਆ। ਪੱਥਰਬਾਜ਼ੀ ਵਿੱਚ ਪੰਜ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ।ਦੱਸਣਯੋਗ ਹੈ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਰਾਜਘਾਟ ਤੱਕ ਰੇਲਵੇ ਵੱਲੋਂ ਫਲਾਈਓਵਰ ਬਣਾਇਆ ਜਾਣਾ ਹੈ, ਜਿਸ ਦੀ ਉਸਾਰੀ ਵਿੱਚ ਇਹ ਨਾਜਾਇਜ਼ ਕਬਜ਼ੇ ਰੁਕਾਵਟ ਬਣ ਰਹੇ ਸਨ। ਫਲਾਈਓਵਰ ਦੇ ਪਿੱਛੇ ਵਾਲੇ ਪਿੱਲਰ ਪਹਿਲਾਂ ਹੀ ਗੱਡੇ ਜਾ ਚੁੱਕੇ ਹਨ।

ਰਾਸ਼ਟਰੀ ਪੱਧਰ ਦੇ ਬਾਡੀ ਬਿਲਡਰ ਰੋਹਿਤ ਧਨਖੜ ਦੀ ਬੇਰਹਿਮੀ ਨਾਲ ਹੱਤਿਆ,

ਪੁਲਿਸ ਨਾਲ ਮੁਕਾਬਲੇ ‘ਚ ਮਾਰਿਆ ਗਿਆ 10 ਲੱਖ ਦਾ ਇਨਾਮੀ ਨਕਸਲੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਸਪੇਸ ਸੈਕਟਰ ‘ਚ ਭਾਰਤ ਦੀ ਉੱਚੀ ਉਡਾਣ, PM ਮੋਦੀ ਨੇ ਵਿਕਰਮ-1 ਕੀਤਾ ਲਾਂਚ; Gen-Z ਦੀ ਕੀਤੀ ਪ੍ਰਸ਼ੰਸਾ

ਦੁਨੀਆ ਭਰ ‘ਚ ਧੂਮਧਾਮ ਨਾਲ ਮਨਾਇਆ ਨਵੇਂ ਸਾਲ ਦਾ ਜਸ਼ਨ, ਰੰਗ-ਬਿਰੰਗੀਆਂ ਆਤਿਸ਼ਬਾਜ਼ੀਆਂ ਨਾਲ ਆਸਮਾਨ ਹੋਇਆ ਰੌਸ਼ਨ

ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ ਦੇ ਬੇਟੇ ਦੀ ਸੜਕ ਹਾਦਸੇ ਵਿਚ ਮੌਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?