By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਤੇ ਵਾਟਰਪਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ- ਸੰਜੀਵ ਅਰੋੜਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਤੇ ਵਾਟਰਪਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ- ਸੰਜੀਵ ਅਰੋੜਾ

Punjab

300 ਕਰੋੜ ਦੀ ਲਾਗਤ ਨਾਲ ਐਡਹੇਸਿਵ ਤੇ ਵਾਟਰਪਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ- ਸੰਜੀਵ ਅਰੋੜਾ

Major Times Editor
Last updated: January 8, 2026 4:00 am
Major Times Editor Published January 8, 2026
Share
SHARE

ਚੰਡੀਗੜ੍ਹ। 

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਨਾਲ ਸਬੰਧਤ ਰਸਾਇਣਾਂ ਦੇ ਉਤਪਾਦਨ ਵਿੱਚ ਮੋਹਰੀ ਕੰਪਨੀ ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ 300 ਕਰੋੜ ਦੇ ਪ੍ਰਸਤਾਵਿਤ ਨਿਵੇਸ਼ ਨਾਲ ਪੰਜਾਬ ਵਿੱਚ ਇੱਕ ਨਵੀਂ ਨਿਰਮਾਣ ਸਹੂਲਤ ਸਥਾਪਤ ਕੀਤੀ ਜਾਵੇਗੀ।ਇਹ ਪ੍ਰਸਤਾਵਿਤ ਪ੍ਰੋਜੈਕਟ ਪਿੰਡ ਮਾਜਰੀ ਫਕੀਰਾਂ ਅਤੇ ਪਿੰਡ ਸੋਹਣੇ ਮਾਜਰਾ, ਸਬ-ਤਹਿਸੀਲ ਘਨੌਰ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ 31 ਏਕੜ ਜ਼ਮੀਨ ਵਿੱਚ ਸਥਾਪਤ ਕੀਤਾ ਜਾਵੇਗਾ।ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸਹੂਲਤ ਪਾਣੀ-ਅਧਾਰਤ ਐਡਹੇਸਿਵ ਪਦਾਰਥਾਂ ਅਤੇ ਵਾਟਰਪ੍ਰੂਫਿੰਗ ਉਤਪਾਦਾਂ ਦੇ ਮਿਸ਼ਰਣ ਅਤੇ ਬਲੈਂਡਿੰਗ ‘ਤੇ ਕੇਂਦ੍ਰਤ ਹੋਵੇਗੀ, ਜਿਸਦੀ ਕੁੱਲ ਪ੍ਰਸਤਾਵਿਤ ਸਮਰੱਥਾ ਸਾਲਾਨਾ 2,00,000 ਮੀਟ੍ਰਿਕ ਟਨ ਹੋਵੇਗੀ ਅਤੇ ਇਸ ਵਿੱਚ 1,40,000 ਮੀਟ੍ਰਿਕ ਟਨ ਪਾਣੀ-ਅਧਾਰਤ ਐਡਹੇਸਿਵ ਪਦਾਰਥ ਅਤੇ 60,000 ਮੀਟ੍ਰਿਕ ਟਨ ਵਾਟਰਪ੍ਰੂਫਿੰਗ ਉਤਪਾਦ ਸ਼ਾਮਲ ਹਨ। ਇਹ ਸਹੂਲਤ ਮੁੱਖ ਤੌਰ ‘ਤੇ ਘਰੇਲੂ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ ਅਤੇ ਭਵਿੱਖ ਵਿੱਚ ਆਲੇ-ਦੁਆਲੇ ਦੇ ਬਾਜ਼ਾਰਾਂ ਵਿੱਚ ਨਿਰਯਾਤ ਦੀ ਸੰਭਾਵਨਾ ਵਧਣਗੀਆਂ। ਇਸ ਪ੍ਰੋਜੈਕਟ ਰਾਹੀਂ ਪੈਦਾ ਹੋਣ ਵਾਲੀਆਂ ਰੁਜ਼ਗਾਰ ਸੰਭਾਵਨਾ ਨੂੰ ਉਜਾਗਰ ਕਰਦਿਆਂ, ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਤੋਂ ਰੁਜ਼ਗਾਰ ਦੇ ਲਗਭਗ 300 ਮੌਕੇ ਪੈਦਾ ਹੋਣ ਦੀ ਉਮੀਦ ਹੈ, ਜਿਸ ਵਿੱਚ ਹੁਨਰਮੰਦ, ਅਰਧ-ਹੁਨਰਮੰਦ ਅਤੇ ਨਿਗਰਾਨ ਸ਼੍ਰੇਣੀਆਂ ਵਿੱਚ ਸਿੱਧੀਆਂ ਅਤੇ ਅਸਿੱਧੀਆਂ ਨੌਕਰੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਹੂਲਤ ਸਰਬੋਤਮ ਉਦਯੋਗਿਕ ਅਭਿਆਸਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਕਿਰਿਆ ਲਈ ਆਧੁਨਿਕ ਉਪਕਰਣਾਂ, ਉਪਯੋਗਤਾਵਾਂ ਅਤੇ ਅਨੁਕੂਲ ਮਾਹੌਲ ਸਮੇਤ ਸਿਹਤ ਅਤੇ ਸੁਰੱਖਿਆ (ਈ.ਐਚ.ਐਸ.) ਪ੍ਰਣਾਲੀਆਂ ਨਾਲ ਤਿਆਰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਸਾਲ 1969 ਵਿੱਚ ਸਥਾਪਿਤ ਕੀਤੀ ਗਈ ਸੀ ਅਤੇ ਇਹ ਭਾਰਤ ਵਿੱਚ ਖਪਤਕਾਰ ਅਤੇ ਵਿਸ਼ੇਸ਼ ਰਸਾਇਣਾਂ ਦੇ ਉਤਪਾਦਨ ਵਿੱਚ ਇੱਕ ਮੋਹਰੀ ਕੰਪਨੀ ਅਤੇ ਮਾਰਕੀਟ ਲੀਡਰ ਹੈ। ਇਹ ਕੰਪਨੀ ਐਡਹੇਸਿਵ ਪਦਾਰਥਾਂ ਅਤੇ ਸੀਲੰਟ, ਨਿਰਮਾਣ ਨਾਲ ਸਬੰਧਤ ਰਸਾਇਣਾਂ, ਉਦਯੋਗਿਕ ਰੈਜ਼ਿਨ, ਪਿਗਮੈਂਟ ਅਤੇ ਕਲਾ ਅਤੇ ਸ਼ਿਲਪਕਾਰੀ ਸਮੱਗਰੀ ਦੇ ਨਿਰਮਾਣ ਵਿੱਚ ਮੋਹਰੀ ਹੈ। ਇਸਦਾ ਪ੍ਰਮੁੱਖ ਬ੍ਰਾਂਡ ਫੇਵੀਕੋਲ ਦੇਸ਼ ਦੇ ਸਭ ਤੋਂ ਭਰੋਸੇਮੰਦ ਬ੍ਰਾਂਡਾਂ ਵਿੱਚੋਂ ਇੱਕ ਹੈ।ਸੰਜੀਵ ਅਰੋੜਾ ਨੇ ਕਿਹਾ ਕਿ ਪਿਡੀਲਾਈਟ ਵੱਲੋਂ ਉੱਤਰੀ ਭਾਰਤ ਵਿੱਚ ਆਪਣੇ ਨਿਰਮਾਣ ਨੂੰ ਮਜ਼ਬੂਤ ​​ਕਰਨ ਅਤੇ ਵੱਧ ਰਹੀ ਖੇਤਰੀ ਮੰਗ ਨੂੰ ਪੂਰਾ ਕਰਨ ਦੀ ਰਣਨੀਤੀ ਤਹਿਤ ਪੰਜਾਬ ਵਿੱਚ ਇਹ ਪ੍ਰਸਤਾਵਿਤ ਸਹੂਲਤ ਸਥਾਪਤ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਨੂੰ ਪੂਰੀ ਤਰ੍ਹਾਂ ਅੰਦਰੂਨੀ ਸਰੋਤਾਂ ਰਾਹੀਂ ਵੰਡ ਕੀਤਾ ਜਾਵੇਗਾ ਅਤੇ ਇਸ ਨੂੰ ਦਸੰਬਰ 2027 ਤੱਕ ਵਪਾਰਕ ਉਤਪਾਦਨ ਲਈ ਕਾਰਜਸ਼ੀਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹ ਅਹਿਮ ਨਿਵੇਸ਼ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਨਿਰਮਾਣ ਸਹੂਲਤਾਂ ਸਥਾਪਤ ਕਰਨ ਦੇ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਧ ਰਹੀ ਮੰਗ ਨੂੰ ਦਰਸਾਉਂਦਾ ਹੈ ਜੋ ਕਿ ਮਜ਼ਬੂਤ ​​ਉਦਯੋਗਿਕ ਬੁਨਿਆਦੀ ਢਾਂਚੇ, ਸ਼ਾਨਦਾਰ ਸੰਪਰਕ, ਹੁਨਰਮੰਦ ਸਟਾਫ ਅਤੇ ਸਰਕਾਰ ਦੇ ਇੱਕ ਪ੍ਰਗਤੀਸ਼ੀਲ, ਨਿਵੇਸ਼ਕ-ਪੱਖੀ ਨੀਤੀਗਤ ਢਾਂਚੇ ਰਾਹੀਂ ਸੰਭਵ ਹੋਇਆ ਹੈ।

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਸੀਆਈਏ ਸਟਾਫ ਦੀ ਟੀਮ ਦਾ ਬੰਬੀਹਾ ਗਰੁੱਪ ਦੇ ਦੋ ਸ਼ੂਟਰਾਂ ਨਾਲ ਮੁਕਾਬਲਾ, ਦੋ ਕਾਬੂ; ਦੋ 30 ਬੋਰ ਪਿਸਤੌਲ, ਪੰਜ ਕਾਰਤੂਸ ਤੇ ਪੰਜ ਖੋਲ ਬਰਾਮਦ

ਮਜੀਠੀਆ ਨੂੰ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦਿੱਤਾ ਜਾਵੇਗਾ, ਸਰਕਾਰ ਨੇ ਅਦਾਲਤ ਨੂੰ ਦਿੱਤਾ ਭਰੋਸਾ

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ’ਚ ਲਿਆਂਦੀ ਤੇਜ਼ੀ

ਮੰਤਰੀ ਹਰਜੋਤ ਬੈਂਸ ਨੇ ਭਾਖੜਾ ਡੈਮ ਦੀ ਮੁਨਿਆਦ ਅਤੇ ਗਾਰ ਬਾਰੇ ਬੀ.ਬੀ.ਐਮ.ਬੀ. ਕੋਲ ਅੰਕੜੇ ਨਾ ਹੋਣ ‘ਤੇ ਚੁੱਕੇ ਸਵਾਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?