By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

Punjab

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

Major Times Editor
Last updated: March 29, 2026 4:48 pm
Major Times Editor Published March 29, 2026
Share
SHARE

ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣ ਲਈ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ।

ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੁ

ਚੰਡੀਗੜ੍ਹ ਏਅਰਪੋਰਟ ਤੋਂ ਚਾਰ ਨਵੇਂ ਇੰਟਰਨੈਸ਼ਨਲ ਰੂਟ ਖੋਲ੍ਹਣ ਦੀ ਤਿਆਰੀ, ਯਾਤਰੀਆਂ ਤੇ ਵਪਾਰ ਨੂੰ ਮਿਲੇਗਾ ਵੱਡਾ ਲਾਭ

ਪੰਜਾਬ ਕੋਲ 12000 ਕਰੋੜ ਰੁਪਏ ਦਾ ਕੋਈ ਬਕਾਇਆ ਫੰਡ ਨਹੀਂ – ਚੀਮਾ

ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਅਤੇ ਏਟੀਪੀ ਸੁਖਦੇਵ ਨੂੰ ਹਾਈ ਕੋਰਟ ਤੋਂ ਮਿੀਲ ਜ਼ਮਾਨਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?