ਅੰਮ੍ਰਿਤਸਰ : 
ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਜੀਤ ਸਿੰਘ ਦੀ ਅੰਮ੍ਰਿਤਸਰ ਦੇ ਇਕ ਮੈਰਿਜ ਪੈਲੇਸ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਤਾ ਲੱਗਾ ਹੈ ਕਿ ਸਰਪੰਚ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਪਰਾਧ ਕਰਨ ਤੋਂ ਬਾਅਦ ਦੋਸ਼ੀ ਭੱਜ ਗਏ। ਪੁਲਿਸ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਗੈਂਗਸਟਰਾਂ ਨੇ ਇਹ ਕਤਲ ਕੀਤਾ ਹੈ। ਪਤਾ ਲੱਗਾ ਹੈ ਕਿ ਸਰਪੰਚ ਕਈ ਦਿਨਾਂ ਤੋਂ ਨਿਗਰਾਨੀ ਹੇਠ ਸੀ। ਪਰਿਵਾਰ ਮੈਂਬਰਾਂ ਅਨੁਸਾਰ ਜਰਮਲ ਜੀਤ ਸਿੰਘ ਨੂੰ ਕਾਫੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ।

