– ਜਲੰਧਰ ਦੀਆਂ ਤਿੰਨੋਂ ਸੀਟਾਂ ਤੋਂ ਨਿਤਿਨ ਕੋਹਲੀ, ਵਿਨੀਤ ਧੀਰ ਅਤੇ ਦੀਪਕ ਬਾਲੀ ਨੂੰ ਬਣਾਇਆ ਉਮੀਦਵਾਰ

ਜਲੰਧਰ Major Times
ਆਮ ਆਦਮੀ ਪਾਰਟੀ ਵੱਲੋਂ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਦੇ ਰਾਸ਼ਟਰੀ ਸਕੱਤਰ ਪੰਕਜ ਕੁਮਾਰ ਗੁਪਤਾ ਵੱਲੋਂ ਜਾਰੀ ਕੀਤੇ ਗਏ ਐਲਾਨ ਅਨੁਸਾਰ ਜਲੰਧਰ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਜਲੰਧਰ ਸੈਂਟਰਲ ਤੋਂ ਨਿਤਿਨ ਕੋਹਲੀ, ਜਲੰਧਰ ਨਾਰਥ ਤੋਂ ਵਿਨੀਤ ਧੀਰ ਅਤੇ ਜਲੰਧਰ ਕੈਂਟ ਤੋਂ ਦੀਪਕ ਬਾਲੀ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਜਾਰੀ ਸੂਚੀ ਅਨੁਸਾਰ ਸੁਜਾਨਪੁਰ ਤੋਂ ਸਵਰਨ ਐੱਸ. ਸਲਾਰੀਆ, ਪਠਾਨਕੋਟ ਤੋਂ ਰੋਹਿਤ ਸਿਆਲ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾ ਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਗੁਰਿਕਬਾਲ ਸਿੰਘ ਮਾਹਲ, ਫਤਿਹਗੜ੍ਹ ਚੂੜੀਆਂ ਤੋਂ ਹਰਜੋਬਨਜੀਤ ਸਿੰਘ ਰੰਧਾਵਾ, ਰਾਜਾ ਸਾਂਸੀ ਤੋਂ ਸੋਨੀਆ ਮਾਨ, ਮਜੀਠਾ ਤੋਂ ਤਲਬੀਰ ਸਿੰਘ ਗਿੱਲ, ਅੰਮ੍ਰਿਤਸਰ ਨਾਰਥ ਤੋਂ ਕਰਮਜੀਤ ਸਿੰਘ ਰਿੰਟੂ ਅਤੇ ਪੱਟੀ ਤੋਂ ਜਸਕਰਨਵਾਰ ਸਿੰਘ ਗਿੱਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸੇ ਤਰ੍ਹਾਂ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ, ਕਪੂਰਥਲਾ ਤੋਂ ਦਵਿੰਦਰ ਪਾਲ ਸਿੰਘ ਰੰਗਾ, ਫਗਵਾੜਾ ਤੋਂ ਡਾ. ਰਾਜ ਕੁਮਾਰ ਚੱਬੇਵਾਲ, ਫਿਲੌਰ ਤੋਂ ਹਰਜੋਤ ਕੌਰ ਲੋਹਟੀਆ, ਸ਼ਾਹਕੋਟ ਤੋਂ ਬਲਵੀਰ ਸਿੰਘ ਪਾਲਾ ਜਲਾਲਪੁਰ, ਆਦਮਪੁਰ ਤੋਂ ਪਵਨ ਕੁਮਾਰ ਟੀਨੂੰ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ, ਨਵਾਂਸ਼ਹਿਰ ਤੋਂ ਰੌਬੀ ਕੰਗ, ਚਮਕੌਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਅਤੇ ਖਰੜ ਤੋਂ ਪਰਮਿੰਦਰ ਸਿੰਘ ਗੋਲਡੀ ਨੂੰ ਟਿਕਟ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਦਾਖਾ ਤੋਂ ਡਾ. ਕੇ.ਐੱਨ.ਐੱਸ. ਕੰਗ, ਜਗਰਾਉਂ ਤੋਂ ਸਰਵਜੀਤ ਕੌਰ ਮਾਣੂਕੇ, ਅਬੋਹਰ ਤੋਂ ਡਾ. ਸੁਹਾਨੀ ਡੋਡਾ, ਬੱਲੂਆਣਾ ਤੋਂ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਲੰਬੀ ਤੋਂ ਰਣਧੀਰ ਸਿੰਘ ਧੀਰਾ ਖੁੱਡੀਆਂ, ਬਠਿੰਡਾ ਦਿਹਾਤੀ ਤੋਂ ਗੋਪਾਲ ਸਿੰਘ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਸ਼ੁਤਰਾਣਾ ਤੋਂ ਵਨੀੰਦਰ ਕੌਰ ਲੂੰਬਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਪਾਰਟੀ ਵੱਲੋਂ ਜਾਰੀ ਇਹ ਸੂਚੀ 12 ਨਵੰਬਰ 2026 ਦੀ ਹੈ, ਜਿਸ ‘ਤੇ ਰਾਸ਼ਟਰੀ ਸਕੱਤਰ ਪੰਕਜ ਕੁਮਾਰ ਗੁਪਤਾ ਦੇ ਦਸਤਖ਼ਤ ਹਨ।
