By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਹਰਮਨ ਪਿਆਰੇ ਸਾਬਕਾ ਮੰਤਰੀ ਭਗਤ ਚੁਨੀ ਲਾਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Breaking > ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਹਰਮਨ ਪਿਆਰੇ ਸਾਬਕਾ ਮੰਤਰੀ ਭਗਤ ਚੁਨੀ ਲਾਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
BreakingJalandharPunjab

ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਹਰਮਨ ਪਿਆਰੇ ਸਾਬਕਾ ਮੰਤਰੀ ਭਗਤ ਚੁਨੀ ਲਾਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Varesh Neelkanth
Last updated: September 11, 2026 9:09 am
Varesh Neelkanth
1 day ago
Share
SHARE

ਸਾਬਕਾ ਮੰਤਰੀ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ, ਆਗੂਆਂ ਅਤੇ ਨਾਗਰਿਕਾਂ ਵਲੋਂ ਸਰਧਾਂਜ਼ਲੀਆਂ ਭੇਟ
ਜਲੰਧਰ,


ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਚੁਨੀ ਲਾਲ ਭਗਤ (93 ਸਾਲਾ) ਦਾ ਅੱਜ ਸਰਕਾਰੀ ਸਨਮਾਨਾਂ ਨਾਲ ਮਾਡਲ ਹਾਊਸ ਦੇ ਸ਼ਮਸਾਨ ਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ, ਜਿਥੇ ਬਜ਼ੁਰਗ ਆਗੂ ਨੂੰ ਰਾਜਨੀਤਿਕ ਆਗੂਆਂ, ਸਮਾਜਿਕ ਪ੍ਰਤੀਨਿਧੀਆਂ ਅਤੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਵਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।
ਉਹਨਾਂ ਦੀ ਚਿਤਾ ਨੂੰ ਅਗਨੀ ਉਹਨਾਂ ਦੇ ਸਪੁੱਤਰ ਅਸ਼ਵਨੀ ਕੁਮਾਰ ਭਗਤ ਵਲੋਂ ਦਿੱਤੀ ਗਈ ਜਦਕਿ ਜਲੰਧਰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕਰਕੇ ਵਿਛੜੀ ਆਤਮਾ ਨੂੰ ਸ਼ਰਧਾਲੀ ਭੇਟ ਕੀਤੀ ਗਈ। ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਸਵਰਗਵਾਸੀ ਚੁਨੀ ਲਾਲ ਭਗਤ ਦੀ ਮ੍ਰਿਤਕ ਦੇਹ ‘’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ। ਇਸ ਮੌਕੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਵਿਭਾਗ ਵਲੋਂ ਵੀ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ।
ਸਵਰਗੀ ਚੁਨੀ ਲਾਲ ਭਗਤ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ(ਹੁਣ ਪਾਕਿਸਤਾਨ) ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਮਹਿੰਗਾ ਰਾਮ ਅਤੇ ਮਾਤਾ ਰੁਕਮਣੀ ਦੇਵੀ ਸਨ। ਭਾਰਤ ਅਤੇ ਪਾਕਿਸਤਾਨ ਦੀ ਵੰਡ ਤੋਂ ਬਾਅਦ ਉਨਾਂ ਦਾ ਪਰਿਵਾਰ ਜਲੰਧਰ ਵਿੱਚ ਵੱਸ ਗਿਆ। ਪਰਿਵਾਰ ਵਲੋਂ ਖੇਡਾਂ ਨਾਲ ਸਬੰਧਿਤ ਐਕਸਪੋਰਟ ਦਾ ਕਾਰੋਬਾਰ ਸ਼ੁਰੂ ਕੀਤਾ ਗਿਆ ਅਤੇ ਅੱਜ ਇਹ ਪਰਿਵਾਰ ਇਸ ਖੇਤਰ ਵਿੱਚ ਖੇਡਾਂ ਦਾ ਸਮਾਨ ਐਕਸਪੋਰਟ ਕਰਨ ਵਾਲੇ ਪ੍ਰਸਿੱਧ ਪਰਿਵਾਰਾਂ ਵਿਚੋਂ ਹਨ। ਆਪਣੇ ਰਾਜਨੀਤਿਕ ਸਫ਼ਰ ਦੌਰਾਨ ਸਵਰਗੀ ਚੁਨੀ ਲਾਲ ਭਗਤ ਅਨੇਕਾਂ ਮਹੱਤਪੂਰਨ ਅਹੁਦਿਆਂ ’ਤੇ ਰਹੇ। ਸਾਲ 2011 ਪੰਜਾਬ ਵਿਧਾਨ ਸਭਾ ਵਿੱਚ ਡਿਪਟੀ ਸਪੀਕਰ ਵਜੋਂ ਚੁਣੇ ਗਏ ਅਤੇ ਸਾਲ 2012 ਤੋਂ 2017 ਤੱਕ ਉਹਨਾਂ ਨੇ ਕੈਬਨਿਟ ਮੰਤਰੀ ਵਜੋਂ ਸੂਬੇ ਦੀ ਸੇਵਾ ਕੀਤੀ। ਇਸ ਸਮੇਂ ਦੌਰਾਨ ਉਨ੍ਹਾਂ ਨੇ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਅਤੇ ਖੋਜ, ਕਿਰਤ ਅਤੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਕਾਰਜ ਭਾਰ ਨੂੰ ਸੰਭਾਲਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਨਿਸ਼ਚਿਤ ਪ੍ਰੋਟੋਕਾਲ ਦੇ ਅਨੁਸਾਰ ਰਾਜ ਸੋਗ ਵਜੋਂ ਰਾਜ ਦੇ ਸਾਰੇ ਸਰਕਾਰੀ ਅਦਾਰਿਆਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ। ਅੰਤਿਮ ਸਸਕਾਰ ਮੌਕੇ ਮੈਂਬਰ ਪਾਰਲੀਮੈਂਟ ਰਾਜ ਕੁਮਾਰ ਚੱਬੇਵਾਲ, ਮੇਅਰ ਵਨੀਤ ਧੀਰ,ਅਜੀਤ ਪ੍ਰਕਾਸ਼ਨ ਸਮੂਹ ਤੋਂ ਬਰਜਿੰਦਰ ਸਿੰਘ ਹਮਦਰਦ, ਮੁੱਖ ਸੰਪਾਦਕ ਉਤੱਮ ਹਿੰਦੂ ਇਰਵਿਨ ਖੰਨਾ, ਚੇਅਰਮੈਨ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਮੁਸਲਿਮ ਭਲਾਈ ਬੋਰਡ ਅਬਦੁੱਲ ਬਾਹਰੀ ਸਲਮਾਨੀ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਬੱਸੀ, ਡਿਪਟੀ ਮੇਅਰ ਮਲਕੀਤ ਸਿੰਘ, ਟਰੇਡਰਜ਼ ਕਮਿਸ਼ਨ ਦੇ ਮੈਂਬਰ ਇੰਦਰਵੰਸ਼ ਚੱਡਾ, ਵਾਈਸ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਕੀਮਤੀ ਭਗਤ, ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਤੋਂ ਇਲਾਵਾ ਸਮਾਜ ਦੇ ਹਰ ਵਰਗ ਤੋਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ। ਸਵਰਗੀ ਚੁਨੀ ਲਾਲ ਭਗਤ ਆਪਣੇ ਪਿਛੇ ਆਪਣਾ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਚਾਰ ਸਪੁੱਤਰਾਂ ਅਤੇ ਚਾਰ ਧੀਆਂ ਵਿਚੋਂ ਇਕ ਸਪੁੱਤਰ ਅਤੇ ਇਕ ਧੀ ਸਵਰਗਵਾਸ ਹੋ ਚੁੱਕੇ ਹਨ।

80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ
जलंधर में 500 ड्रोनों के जरिए आसमान में जीवंत हुआ श्री गुरु रविदास जी का संदेश: लायलपुर खालसा कॉलेज में आयोजित हुआ भव्य शो
PCS ਸੁਰਿੰਦਰ ਸਿੰਘ ਬਣੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ; ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ
विदेश से लौट रहा पंजाब का युवक 4 दिनों से संदिग्ध परिस्थितियों में लापता
PSEB School Affiliation Rules: पंजाब में प्राइवेट स्कूलों की मान्यता के नियमों में बड़ा बदलाव
Share This Article
Facebook Whatsapp Whatsapp Telegram Email Print
Previous Article डॉ. अंबेडकर प्रतिमा विवाद: आज ‘जालंधर बंद’ का आह्वान; कल अमृतसर बंद की चेतावनी, इमरजेंसी सेवाओं को छूट
Next Article ਖੇਡਾਂ ਵਤਨ ਪੰਜਾਬ ਦੀਆਂ-2026
Leave a Comment

Leave a Reply Cancel reply

Your email address will not be published. Required fields are marked *

Punjab News: AAP मंत्री हरजोत सिंह बैंस के कनाडा दौरे पर HC में PIL
Politics Punjab
Amritsar Road Accident: ड्यूटी पर तैनात ट्रैफिक पुलिस कर्मी को तेज रफ्तार स्कूटर ने मारी टक्कर
Punjab Breaking Politics
Canada Road Accident: कार टक्कर के बाद लगी आग में झुलसकर 22 वर्षीय की मौत
Crime Breaking
Jalandhar Crime: नूरमहल में लुटेरों का आतंक; युवक पर ईंट से हमला कर ₹15,000 कैश
Jalandhar
Bank Strike in Jalandhar: जालंधर में बैंक कर्मचारियों का प्रदर्शन; 5-डे वर्किंग और PLI की मांग
Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?