ਐਸਏਐਸ ਨਗਰ:
ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਦਾ ਹਾਲ ਜਾਣਿਆਂ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਹੈ, ਉਹ ਜਲਦੀ ਠੀਕ ਹੋ ਕੇ ਹੜ੍ਹ ਪ੍ਰਭਾਵਿਤ ਇਲਾਕਿਆ ਦਾ ਦੌਰਾ ਕਰਨਗੇ।ਸੰਜੇ ਸਿੰਘ ਨੇ ਕਿਹਾ ਕਿ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਹੈ, ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਜੀਐਸਟੀ ਅਤੇ ਆਰਡੀਐਫ ਫੰਡ ਤੁਰੰਤ ਜਾਰੀ ਕਰਨ ਤਾਂ ਜੋ ਪੰਜਾਬ ਦੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਮੁੜ ਲੀਹ ‘ਤੇ ਲਿਆਂਦਾ ਜਾ ਸਕੇ।