By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ
Jalandhar

ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ

Varesh Neelkanth
Last updated: September 7, 2026 11:17 pm
Varesh Neelkanth
15 hours ago
Share
SHARE

ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ “ਕੌਮੀ ਅੱਖਾਂ ਦਾਨ ਪੰਦਰਵਾੜੇ” ਦੌਰਾਨ ਮਰੀਜ਼ਾਂ ਦੀ ਜਾਂਚ
ਜਲੰਧਰ 

ਸਿਵਲ ਸਰਜਨ ਡਾ. ਰਾਜੇਸ਼ ਗਰਗ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜਿਲ੍ਹੇ ਵਿੱਚ 25 ਅਗਸਤ ਤੋਂ 8 ਸਤੰਬਰ ਤੱਕ 41ਵਾਂ “ਕੌਮੀ ਅੱਖਾਂ ਦਾਨ ਪੰਦਰਵਾੜਾ ” ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਰਜੇਸ਼ ਗਰਗ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।ਇਸ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ (ਅੱਖਾਂ ਦੇ ਰੋਗਾਂ ਦੇ ਮਾਹਿਰ) ਵੱਲੋਂ ਆਈ ਮੋਬਾਈਲ ਯੂਨਿਟ, ਸਿਵਲ ਹਸਪਤਾਲ ਜਲੰਧਰ ਦੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ ਅਤੇ ਖੁਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਰਿਆੜ, ਐੱਸ.ਐੱਮ.ਓ. ਆਈ ਮੋਬਾਈਲ ਯੂਨਿਟ ਡਾ. ਗੁਰਪ੍ਰੀਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਰਵਿੰਦਰ ਜੱਸਲ, ਸਟਾਫ ਨਰਸ ਅਮਰਜੀਤ ਕੌਰ ਹਾਜ਼ਰ ਸਨ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਦੀ ਦਿੰਦੇ ਹੋਏ ਦੱਸਿਆ ਕਿ ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ’ਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।ਉਨ੍ਹਾਂ ਕਿਹਾ ਕਿ ਜੀਵਨ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਨੇਤਰਹੀਨ ਵਿਅਕਤੀ ਦੀ ਜਿੰਦਗੀ ਨੂੰ ਰੋਸ਼ਨ ਕੀਤਾ ਜਾ ਸਕਦਾ ਹੈ। ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ ਹਨ, ਇਸ ਲਈ ਇਨ੍ਹਾਂ ਦੀ ਜਾਂਚ ਹਰ ਛੇ ਮਹੀਨੇ ਬਾਅਦ ਘੱਟੋ-ਘੱਟ ਇਕ ਵਾਰ ਜ਼ਰੂਰ ਕਰਾਉਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ’ਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਆਪਣੇ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਪੁਤਲੀ ਬਦਲਣ ਦੇ ਮੁਫ਼ਤ ਆਪਰੇਸ਼ਨ ਕੀਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਕਈ ਕਾਰਨਾਂ ਕਰਕੇ ਜਿਸ ਵਿਅਕਤੀ ਨੂੰ ਕਾਰਨਿਅਲ ਬਲਾਈਂਡਨੈਸ ਹੁੰਦੀ ਹੈ ਉਸਦੀ ਅੱਖ ਦੀ ਪੁਤਲੀ ਬਦਲ ਕੇ ਅੰਨੇਪਣ ਨੂੰ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਅੱਖ ਦਾਨ ਕਰਨ ਰਾਹੀਂ ਨੇਤਰਹੀਨ ਵਿਅਕਤੀ ਨੂੰ ਸਰਜੀਕਲ ਵਿਧੀ, ਜਿਸ ਵਿੱਚ ਖਰਾਬ ਕਾਰਨੀਆ ਨੂੰ ਸਿਹਤਮੰਦ ਕਾਰਨੀਆ ਵਿੱਚ ਤਬਦੀਲ ਕਰਕੇ ਦੇਖਣ ਯੋਗ ਬਣਾਇਆ ਜਾ ਸਕਦਾ ਹੈ। ਡਾ. ਗੁਰਪ੍ਰੀਤ ਕੌਰ ਐਸ.ਐਮ.ਓ. ਆਈ ਮੋਬਾਈਲ ਯੂਨਿਟ ਨੇ ਕਿਹਾ ਕਿ ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਮੌਤ ਤੋਂ ਬਾਅਦ 4 ਤੋਂ 6 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਆਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁਖ਼ਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦੇ। ਅੱਖਾਂ ਦਾਨ ਕਰਨ ਵਾਸਤੇ ਆਈ ਬੈਂਕ ਟੀਮ ਦੇ ਆਉਣ ਤੱਕ ਅੱਖਾਂ ਦੀ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ’ਤੇ ਗਿੱਲਾ ਤੇ ਸਾਫ਼ ਕੱਪੜਾ ਰੱਖਿਆ ਜਾਵੇ। ਅੱਖਾਂ ਕੱਢਣ ’ਚ ਸਿਰਫ਼ 10-15 ਮਿੰਟ ਲੱਗਦੇ ਹਨ ਅਤੇ ਇਸ ਪ੍ਰਕਿਆ ’ਚ ਚਿਹਰੇ ’ਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲੱਗਦਾ।ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਪੰਦਰਵਾੜੇ ਦੌਰਾਨ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਕੇ ਲੋਕਾਂ ਨੂੰ ਅੱਖਾਂ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਅਤੇ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।

कैबिनेट मंत्री बरिंदर कुमार गोयल ने नकोदर के गांवों के लिए 5.50 करोड़ रुपये की लागत वाले सिंचाई परियोजनाओं का किया उद्घाटन
जालंधर में पूर्व AAP हलका इंचार्ज दिनेश ढल्ल BJP में शामिल, MLA रमन अरोड़ा के जाने की भी चर्चा
ਕੈਬਨਿਟ ਮੰਤਰੀ ਵੱਲੋਂ ਬਸਤੀ ਬਾਵਾ ਖੇਲ ਇਲਾਕੇ ਵਿੱਚ 53 ਲੱਖ ਤੋਂ ਵੱਧ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ
पंजाब सरकार के बहिष्कार और विरोध के बीच जस्टिस अश्वनी कुमार मिश्रा ने ली पंजाब एवं हरियाणा हाईकोर्ट के चीफ जस्टिस पद की शपथ
ਬਬਰੀਕ ਚੌਕ ’ਚ ਮਹਿਲਾ ਦੇ ਕੰਨਾਂ ਤੋਂ ਸੋਨੇ ਦੇ ਟੌਪਸ ਝਪਟੇ, ਪਲਸਰ ਸਵਾਰ ਦੋ ਲੁਟੇਰੇ ਫਰਾਰ
Share This Article
Facebook Whatsapp Whatsapp Telegram Email Print
Previous Article ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
Next Article PCS ਸੁਰਿੰਦਰ ਸਿੰਘ ਬਣੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ; ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ
Leave a Comment

Leave a Reply Cancel reply

Your email address will not be published. Required fields are marked *

पिज्जा डिलीवरी की आड़ में चल रहा था ड्रग सिंडिकेट: कैलिफोर्निया में पंजाब का कंवलप्रीत गिरफ्तार
Breaking Crime
वित्त मंत्री हरपाल चीमा से सवाल पूछने वाले बुजुर्ग की मौ/त: मौत से पहले वायरल वीडियो में मंत्री और सरपंच को ठहराया जिम्मेदार
Punjab Breaking Politics
PCS ਸੁਰਿੰਦਰ ਸਿੰਘ ਬਣੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ; ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ
Jalandhar
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
Jalandhar
ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ
Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?