46 ਵਿਧਾਨ ਸਭਾ ਸੀਟਾਂ ’ਤੇ ਐਲਾਨ ਹੋਣਾ ਬਾਕੀ
Jalandhar , 
ਮੋਗਾ ਵਿੱਚ ‘ਪੰਜਾਬ ਖ਼ੁਸ਼ਹਾਲ ਰੈਲੀ’ ਰਾਹੀਂ ਆਮ ਆਦਮੀ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਅਗਲੇ ਪੰਜ ਸਾਲਾਂ ਲਈ ਪਾਰਟੀ ਦਾ ਰੋਡਮੈਪ ਵੀ ਲੋਕਾਂ ਸਾਹਮਣੇ ਰੱਖਿਆ ਗਿਆ। ਇਸ ਰੈਲੀ ਤੋਂ ਬਾਅਦ ਹੁਣ ਸਿਆਸੀ ਗਲਿਆਰਿਆਂ ਵਿੱਚ ‘ਆਪ’ ਦੀ ਤੀਜੀ ਉਮੀਦਵਾਰ ਸੂਚੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।
ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਨੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਨੂੰ ਵੱਧ ਤੋਂ ਵੱਧ ਸਮਰਥਕ ਲਿਆਉਣ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਸਨ। ਵੱਖ-ਵੱਖ ਹਲਕਿਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਾਲ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਵੀ ਕੋਸ਼ਿਸ਼ ਕੀਤੀ।
- 46 ਵਿਧਾਨ ਸਭਾ ਸੀਟਾਂ ’ਤੇ ਐਲਾਨ ਹੋਣਾ ਬਾਕੀ
- Jalandhar ,
- ਮੋਗਾ ਵਿੱਚ ‘ਪੰਜਾਬ ਖ਼ੁਸ਼ਹਾਲ ਰੈਲੀ’ ਰਾਹੀਂ ਆਮ ਆਦਮੀ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਅਗਲੇ ਪੰਜ ਸਾਲਾਂ ਲਈ ਪਾਰਟੀ ਦਾ ਰੋਡਮੈਪ ਵੀ ਲੋਕਾਂ ਸਾਹਮਣੇ ਰੱਖਿਆ ਗਿਆ। ਇਸ ਰੈਲੀ ਤੋਂ ਬਾਅਦ ਹੁਣ ਸਿਆਸੀ ਗਲਿਆਰਿਆਂ ਵਿੱਚ ‘ਆਪ’ ਦੀ ਤੀਜੀ ਉਮੀਦਵਾਰ ਸੂਚੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।
71 ਉਮੀਦਵਾਰਾਂ ਦੇ ਨਾਂ ਐਲਾਨੇ, 46 ਸੀਟਾਂ ’ਤੇ ਉਡੀਕ
ਆਮ ਆਦਮੀ ਪਾਰਟੀ ਹੁਣ ਤੱਕ ਦੋ ਪੜਾਵਾਂ ਵਿੱਚ 71 ਉਮੀਦਵਾਰਾਂ ਦੇ ਨਾਂ ਜਾਰੀ ਕਰ ਚੁੱਕੀ ਹੈ। 31 ਅਕਤੂਬਰ ਨੂੰ ਜਾਰੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਸੀ, ਜਦਕਿ 13 ਨਵੰਬਰ ਨੂੰ ਆਈ ਦੂਜੀ ਸੂਚੀ ਵਿੱਚ 31 ਨਾਂ ਸ਼ਾਮਲ ਸਨ। ਇਸ ਤਰ੍ਹਾਂ ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 46 ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ।
ਤੀਜੀ ਸੂਚੀ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਪਾਰਟੀ ਵੱਲੋਂ ਇਸ ਨੂੰ ਜਾਰੀ ਕਰਨ ਦੀ ਕੋਈ ਤਰੀਕ ਤੈਅ ਨਹੀਂ ਕੀਤੀ ਗਈ, ਪਰ ਸਿਆਸੀ ਚਰਚਾ ਹੈ ਕਿ ਸਾਰੇ ਮੰਤਰੀਆਂ ਦੇ ਨਾਂ ਇਸ ਸੂਚੀ ਵਿੱਚ ਸ਼ਾਮਲ ਨਹੀਂ ਹੋਣਗੇ। ਬਾਕੀ ਰਹਿੰਦੇ ਹਲਕਿਆਂ ਲਈ ਪਾਰਟੀ ਚੌਥੀ ਸੂਚੀ ਵੀ ਜਾਰੀ ਕਰ ਸਕਦੀ ਹੈ।
ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ’ਤੇ ਵੀ ਲਟਕੀ ਤਲਵਾਰ
ਪਹਿਲੀਆਂ ਦੋ ਸੂਚੀਆਂ ਵਿੱਚ ‘ਆਪ’ ਨੇ ਕਈ ਮੌਜੂਦਾ ਵਿਧਾਇਕਾਂ ’ਤੇ ਮੁੜ ਭਰੋਸਾ ਜਤਾਇਆ ਹੈ, ਜਦਕਿ ਕੁਝ ਹਲਕਿਆਂ ਵਿੱਚ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ। ਦੂਜੀ ਸੂਚੀ ਵਿੱਚ ਅੱਠ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਸਨ। ਇਨ੍ਹਾਂ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਨਾਂ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਦੋ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਹੁਣ ਪਾਰਟੀ ਵੱਲੋਂ ਬਾਕੀ ਰਹਿੰਦੇ ਹਲਕਿਆਂ ਵਿੱਚ ਮੌਜੂਦਾ ਵਿਧਾਇਕਾਂ ਦੀ ਕਾਰਗੁਜ਼ਾਰੀ, ਲੋਕਾਂ ਵਿੱਚ ਉਨ੍ਹਾਂ ਦੀ ਪਕੜ ਅਤੇ ਚੋਣ ਜਿੱਤਣ ਦੀਆਂ ਸੰਭਾਵਨਾਵਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।
ਸਰਵੇਖਣ ਅਤੇ ਜਿੱਤਣ ਦੀ ਸਮਰੱਥਾ ਹੋਵੇਗੀ ਟਿਕਟ ਦਾ ਆਧਾਰ
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਉਮੀਦਵਾਰਾਂ ਦੀ ਚੋਣ ਸਮੇਂ ਸਰਵੇਖਣ ਰਿਪੋਰਟਾਂ, ਹਲਕੇ ਵਿੱਚ ਸਰਗਰਮੀ, ਪਾਰਟੀ ਸੰਗਠਨ ਨਾਲ ਤਾਲਮੇਲ ਅਤੇ ਜਿੱਤਣ ਦੀ ਸਮਰੱਥਾ ਨੂੰ ਮੁੱਖ ਆਧਾਰ ਬਣਾਇਆ ਜਾਵੇਗਾ।
ਪਾਰਟੀ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਮੌਜੂਦਾ ਵਿਧਾਇਕਾਂ ਨੂੰ ਮੁੜ ਮੌਕਾ ਦੇਣ ਅਤੇ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣ ਵਿਚਕਾਰ ਸੰਤੁਲਨ ਬਣਾਉਣ ਦੀ ਹੋਵੇਗੀ। ਹੁਣ ਸਿਆਸੀ ਨਜ਼ਰਾਂ ਤੀਜੀ ਸੂਚੀ ’ਤੇ ਟਿਕੀਆਂ ਹੋਈਆਂ ਹਨ। ਦੇਖਣਾ ਹੋਵੇਗਾ ਕਿ ਇਸ ਵਾਰ ਕਿੰਨੇ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾਂਦੀਆਂ ਹਨ ਅਤੇ ਕਿੰਨੇ ਨਵੇਂ ਚਿਹਰਿਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ।
