ਬਲਾਕ ਲੋਹੀਆਂ : ਅੰਡਰ-14 ਲੜਕੀਆਂ ਦੇ ਖੋ-ਖੋ ਮੁਕਾਬਲੇ ‘ਚ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਨੇ ਮਾਰੀ ਬਾਜ਼ੀ
ਜਲੰਧਰ,
ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਅੱਜ ਪਹਿਲੇ ਦਿਨ ਬਲਾਕ ਲੋਹੀਆਂ ਖਾਸ ਤੇ ਬਲਾਕ ਮਹਿਤਪੁਰ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਖੇਡਾਂ ਦੇ ਨਤੀਜੇ ਸ਼ਾਨਦਾਰ ਰਹੇ।
ਉਨ੍ਹਾਂ ਦੱਸਿਆ ਕਿ ਅੱਜ ਬਲਾਕ ਲੋਹੀਆਂ ਵਿੱਚ ਅੰਡਰ-14 ਲੜਕੀਆਂ ਦੇ ਖੋ-ਖੋ ਮੁਕਾਬਲੇ ਵਿੱਚ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਨੇ ਪਹਿਲਾ, ਅਕਾਲੀ ਗਲੈਕਸੀ ਕਾਨਵੈਂਟ ਸਕੂਲ ਲੋਹੀਆਂ ਖਾਸ ਨੇ ਦੂਜਾ ਅਤੇ ਗ੍ਰਾਮ ਪੰਚਾਇਤ ਮੁੰਡੀਆਂ ਸ਼ਹਿਰੀਆਂ ਮੁੰਡੀ ਖਾਸ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਿੱਚ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਨੇ ਪਹਿਲਾ, ਗ੍ਰਾਮ ਪੰਚਾਇਤ ਮੁੰਡੀ ਸ਼ਹਿਰੀਆਂ, ਮੁੰਡੀ ਖਾਸ ਨੇ ਦੂਜਾ ਅਤੇ ਬੀ.ਕੇ.ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਬਲਾਕ ਮਹਿਤਪੁਰ ਵਿੱਚ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ਵਿੱਚ ਅੰਡਰ-14 ਲੜਕੇ ਕਬੱਡੀ ਨੈਸ਼ਨਲ ਸਟਾਈਲ ਵਿੱਚ ਵੇਟ ਖਾਲਸਾ ਸਕੂਲ ਨੇ ਪਹਿਲਾ, ਮਹਿਤਪੁਰ ਕਲੱਬ ਨੇ ਦੂਜਾ ਅਤੇ ਉਦੇਪੁਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-14 ਵਾਲੀਬਾਲ ਵਿੱਚ ਏਕਮ ਪਬਲਿਕ ਸਕੂਲ ਨੇ ਪਹਿਲਾ, ਐਚ.ਪੀ.ਸਕੁਲ ਨੇ ਦੂਜਾ ਅਤੇ ਮਹਿਤਪੁਰ ਕਲੱਬ ਨੇ ਤੀਜਾ ਸਥਾਨ ਹਾਸਿਲ ਕੀਤਾ।
